ਕੇਜਰੀਵਾਲ ਨੇ ਦੇਸ਼ ਭਰ ’ਚ ਆਪ ਦੇ ਚੋਣ ਪ੍ਰਚਾਰ ਲਈ ਫੰਡ ਲੈਣ ਵਾਸਤੇ ਪੰਜਾਬ ਦੀ 65000 ਏਕੜ ਜ਼ਮੀਨ ਕੌਡੀਆਂ ਦੇ ਭਾਅ ਦਿੱਲੀ ਦੇ ਬਿਲਡਰਾਂ ਨੂੰ ਦੇਣ ਦਾ ਗੁਪਤ ਸਮਝੌਤਾ ਕੀਤਾ: ਸੁਖਬੀਰ ਸਿੰਘ ਬਾਦਲ

by | Aug 4, 2025 | breaking news, daily, politics | 0 comments

ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੀ ਲੁੱਟ ਦੀ ਨਿਗਰਾਨੀ ਵਾਸਤੇ ਮੁਹਾਲੀ ’ਚ ਮਾਰਕਫੈਡ ਦਫਤਰ ’ਚ ਆਪਣੀ ਰਿਹਾਇਸ਼ ਬਣਾਈ

ਸਪਸ਼ਟ ਕੀਤਾ ਕਿ ਅਕਾਲੀ ਦਲ ਬਾਹਰਲਿਆਂ ਦੀ 5 ਮੈਂਬਰੀ ਕਮੇਟੀ ਨੂੰ ਸੂਬੇ ਵਿਚ ਜ਼ਮੀਨ ਐਕਵਾਇਰ ਦੀ ਨਿਗਰਾਨੀ ਵਾਸਤੇ ਦਾਖਲ ਨਹੀਂ ਹੋਣ ਦੇਵੇਗਾ

ਬਠਿੰਡਾ, 4 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿਚ ਆਪ ਦੇ ਪ੍ਰਚਾਰ ਵਾਸਤੇ ਫੰਡ ਹਾਸਲ ਕਰਨ ਵਾਸਤੇ ਦਿੱਲੀ ਦੇ ਬਿਲਡਰਾਂ ਨੂੰ ਪੰਜਾਬ ਦੀ 30,000 ਕਰੋੜ ਰੁਪਏ ਮੁੱਲ ਦੀ ਬੇਸ਼ਕੀਮਤੀ 65,000 ਏਕੜ ਜ਼ਮੀਨ ਕੌਡੀਆਂ ਦੇ ਭਾਅ ਦੇਣ ਵਾਸਤੇ ਗੁਪਤ ਸਮਝੌਤਾ ਕੀਤਾ ਹੈ।

ਇਥੇ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਇਤਿਹਾਸਕ ਧਰਨੇ ਜਿਸ ਵਿਚ ਪਾਰਟੀ ਵਰਕਰਾਂ ਅਤੇ ਕਿਸਾਨਾਂ ਨੇ ਭਰਵੀਂ ਸ਼ਮੂਲੀਅਤ ਕੀਤੀ, ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਆਪ ਸਰਕਾਰ ਦੀ ਜ਼ਮੀਨ ਹੜੱਪ ਕਰਨ ਦੀ ਸਕੀਮ ਤਹਿਤ ਇਕ ਇੰਚ ਵੀ ਜ਼ਮੀਨ ਐਕਵਾਇਰ ਨਹੀਂ ਕਰਨ ਦਿਆਂਗੇ। ਉਹਨਾਂ ਕਿਹਾ ਕਿ ਅਸੀਂ ਆਪਣਾ ਸੰਘਰਸ਼ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਲੈਂਡ ਪੂਲਿੰਗ ਸਕੀਮ ਵਾਪਸ ਨਹੀਂ ਲਈ ਜਾਂਦੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਆਪ ਦੇ ਵਿਸਥਾਰ ਦਾ ਮੁੱਲ ਤਾਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਅਸਿੱਧੇ ਤੌਰ ’ਤੇ ਪੰਜਾਬ ਵਿਚ ਡੇਰੇ ਲਗਾ ਲਏ ਹਨ ਤੇ ਮੁਹਾਲੀ ਵਿਚ ਮਾਰਕਫੈਡ ਦੇ ਦਫਤਰ ਨੂੰ ਆਪਣੀ ਰਿਹਾਇਸ਼ ਬਣਾ ਲਿਆ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਦੇ ਦਿੱਲੀ ਦੇ ਆਗੂ ਮਨੀਸ਼ ਸਿਸੋਦੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਦੇ ਨਾਲ ਲੱਗਵਾਂ ਘਰ ਦੇ ਦਿੱਤਾ ਗਿਆ ਹੈ ਤਾਂ ਜੋ ਪੰਜਾਬ ਦੀ ਲੁੱਟ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਹ ਦੋਵੇਂ ਤੇ ਦਿੱਲੀ ਦੇ ਹੋਰ ਲੋਕ ਸੂਬੇ ਦੀ ਵਾਗਡੋਰ ਚਲਾ ਰਹੇ ਹਨ ਅਤੇ ਪੰਜਾਬ ਨੂੰ ਲੁੱਟ ਕੇ ਖਾਣਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਅਕਾਲੀ ਦਲ ਮੁੱਖ ਸਕੱਤਰ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਨੂੰ ਸੂਬੇ ਵਿਚ ਜ਼ਮੀਨ ਐਕਵਾਇਰ ਕਰਨ ਦੀ ਨਿਗਰਾਨੀ ਨਹੀਂ ਕਰਨ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਚਾਰ ਬਾਹਰਲਿਆਂ ਵਾਲੀ ਇਸ ਕਮੇਟੀ ਨੂੰ ਪੰਜਾਬ ਵਿਚ ਦਾਖਲ ਨਹੀਂ ਹੋਣ ਦਿਆਂਗੇ। ਉਹਨਾਂ ਨੇ ਮੁੱਖ ਸਕੱਤਰ ਨੂੰ ਵੀ ਆਖਿਆ ਕਿ ਉਹ ਇਸ ਗੈਰ ਕਾਨੂੰਨੀ ਐਕਵਾਇਰ ਪ੍ਰਕਿਰਿਆ ਵਿਚ ਧਿਰ ਨਾ ਬਣਨ ਜੋ ਜ਼ਮੀਨ ਐਕਵਾਇਰ ਕਰਨ ਲਈ 2013 ਦੇ ਕੇਂਦਰੀ ਐਕਟ ਨੂੰ ਮੰਨਣ ਦੀ ਥਾਂ ਸੂਬੇ ਦੇ 1995 ਦੇ ਐਕਟ ਤਹਿਤ ਐਕਵਾਇਰ ਕੀਤੀ ਜਾ ਰਹੀ ਹੈ ਜਿਸ ਰਾਹੀਂ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਸਰਦਾਰ ਬਾਦਲ ਨੇ ਇਹ ਵੀ ਸਪਸ਼ਟ ਕੀਤਾ ਕਿ ਕਿਸਾਨਾਂ ਨੂੰ ਸਭ ਤੋਂ ਵੱਡਾ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਪਿਛਲੇ 25 ਸਾਲਾਂ ਵਿਚ 11,000 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਜਿਸ ਵਿਚੋਂ 3,000 ਏਕੜ ਹਾਲੇ ਵਿਕਸਤ ਕਰਨੀ ਬਾਕੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ 75 ਸਾਲ ਪਹਿਲਾਂ ਚੰਡੀਗੜ੍ਹ ਵਸਾਉਣ ਵਾਸਤੇ 28,000 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਜਿਸ ਵਿਚੋਂ 8,000 ਏਕੜ ਹਾਲੇ ਖਾਲੀ ਪਈ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਇਹ ਕਿਵੇਂ ਮੰਨ ਰਹੀ ਹੈ ਕਿ ਉਹ 44,000 ਏਕੜ ਜ਼ਮੀਨ ਵਿਕਸਤ ਕਰ ਲਵੇਗੀ ਜਿਸ ਵਿਚੋਂ 24,000 ਏਕੜ ਇਕੱਲੇ ਲੁਧਿਆਣਾ ਵਿਚ ਐਕਵਾਇਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਲੰਬੇ ਤੰਕ ਵਿਕਸਤ ਹੋਣ ਵਾਲੀ ਨਹੀਂ ਹੈ ਜਿਸ ਕਾਰਨ ਉਹ ਬਰਬਾਦ ਹੋ ਜਾਣਗੇ ਅਤੇ ਜਿਥੇ ਜ਼ਮੀਨ ਐਕਵਾਇਰ ਹੋਣੀ ਹੈ, ਉਹਨਾਂ ਇਲਾਕਿਆਂ ਵਿਚ ਖੇਤੀ ਅਰਥਚਾਰਾ ਵੀ ਤਬਾਹ ਹੋ ਜਾਵੇਗਾ।

ਸਰਦਾਰ ਬਾਦਲ ਨੇ ਕਿਹਾ ਕਿ ਕੁਝ ਪੰਚਾਇਤ ਨੇ ਤਾਂ ਪਹਿਲਾਂ ਹੀ ਜ਼ਮੀਨ ਦੇਣ ਤੋਂ ਇਨਕਾਰ ਕਰਦਿਆਂ ਮਤੇ ਵੀ ਪਾਸ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਜਲਦੀ ਹੀ ਇਹ ਲੋਕ ਲਹਿਰ ਬਣ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਜਿਹੀ ਨੀਤੀ ਲਿਆਂਦੀ ਜਾਵੇਗੀ ਜਿਸ ਤਹਿਤ ਸੂਬੇ ਤੋਂ ਬਾਹਰਲਿਆਂ ਨੂੰ ਸੂਬੇ ਵਿਚ ਜ਼ਮੀਨ ਖਰੀਦਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀ ਨੌਜਵਾਨਾਂ ਨੂੰ ਹੀ ਦੇਣ ਦਾ ਕਾਨੂੰਨ ਬਣਾਇਆ ਜਾਵੇਗਾ। ਉਹਨਾਂ ਜ਼ੋਰ ਦੇ ਕੇ ਇਹ ਵੀ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸੂਬੇ ਵਿਚ ਨਵੀਂ ਸਨਅਤ ਲਿਆਵੇਗੀ ਅਤੇ ਇੰਡਸਟਰੀ ਵਿਚ 80 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣ ਦੀ ਸ਼ਰਤ ਰੱਖੀ ਜਾਵੇਗੀ।
ਇਸ ਮੌਕੇ ਪਾਰਟੀ ਆਗੂ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਜਗਸੀਰ ਸਿੰਘ ਕਲਿਆਣ, ਜਤਿੰਦਰ ਸੋਢੀ, ਬਲਕਾਰ ਬਰਾੜ, ਰਵੀਪ੍ਰੀਤ ਸਿੱਧੂ, ਪ੍ਰੇਮ ਅਰੋੜਾ, ਮਾਨ ਸਿੰਘ ਗੁਰੂ, ਇਕਬਾਲ ਸਿੰਘ ਬਬਲੀ ਢਿੱਲੋਂ, ਸੁਸ਼ੀਲ ਗੋਲਡੀ, ਹਰਿੰਦਰ ਸਿੰਘ ਹਿੰਦਾ, ਮੋਹਨ ਸਿੰਘ ਬੰਗੀ, ਬੀਬੀ ਜੋਗਿੰਦਰ ਕੌਰ, ਬਲਜੀਤ ਸਿੰਘ ਬੀਰਬਹਿਮਣ, ਮੋਹਿਤ ਗੁਪਤਾ, ਹਰਪ੍ਰੀਤ ਸਿੰਘ ਕੋਟਭਾਈ,ਬਲਬੀਰ ਸਿੰਘ ਬੀਰੋਕੇ, ਤੇਜਿੰਦਰ ਮਿੱਡੂਖੇਡਾ, ਰਾਜਵਿੰਦਰ ਸਿੰਘ ਧਰਮਕੋਟ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਐਸ ਓ ਆਈ ਪ੍ਰਧਾਨ ਰਣਬੀਰ ਸਿੰਘ, ਲੱਪੀ ਈਨਾਖੇੜਾ ਅਤੇ ਨਵਜਿੰਦਰ ਮਾਨ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...