ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

by | May 13, 2025 | breaking news, crime, daily | 0 comments

ਯੁੱਧ ਨਸ਼ਿਆਂ ਵਿਰੁੱਧ:

— 72ਵੇਂ ਦਿਨ, 2.2 ਕਿਲੋਗ੍ਰਾਮ ਹੈਰੋਇਨ, 73 ਹਜ਼ਾਰ ਨਸ਼ੀਲੀਆਂ ਗੋਲੀਆਂ, 13.22 ਲੱਖ ਰੁਪਏ ਦੀ ਡਰੱਗ ਮਨੀ ਸਮੇਤ 133 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 12 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 72 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 6280 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 10444 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਸੀ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਸੂਬੇ ਭਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, ਨਾਈਟ ਡੋਮੀਨੇਸ਼ਨ ਅਤੇ ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ ਸ਼ਾਮਲ ਹੈ।

ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੇ 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 117 ਕੁਇੰਟਲ ਭੁੱਕੀ, 8 ਕਿਲੋਗ੍ਰਾਮ ਚਰਸ, 135 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸੀਈ, 1.2 ਕਿਲੋਗ੍ਰਾਮ ਕੋਕੀਨ, 23.57 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8.58 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

72ਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 133 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 54 ਕਿਲੋ ਭੁੱਕੀ, 73000 ਨਸ਼ੀਲੀਆਂ ਗੋਲੀਆਂ ਅਤੇ 13.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 495 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 89 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 503 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਐਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ‘ਡੀਐਡਿਕਸ਼ਨ’ ਹਿੱਸੇ ਵਜੋਂ 104 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...