ਕੈਨੇਡਾ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਦਾ ਸਪੀਕਰ ਸੰਧਵਾਂ ਵੱਲੋਂ ਸੁਆਗਤ

by | Jan 2, 2026 | breaking news, daily | 0 comments

*ਜਗਰੂਪ ਸਿੰਘ ਬਰਾੜ ਵੱਲੋਂ ਸਪੀਕਰ ਸੰਧਵਾਂ ਦੇ ਨਿਮਰਤਾ ਵਾਲੇ ਸੁਭਾਅ ਦੀ ਪ੍ਰਸੰਸਾ*

:- ਪੰਜਾਬ ਵਿਧਾਨ ਸਭਾ ਦਾ ਲਾਈਵ ਸ਼ੈਸ਼ਨ ਦੇਖਣ ਲਈ ਚੰਡੀਗੜ੍ਹ ਵਿਖੇ ਪੁੱਜੇ ਬਿ੍ਰਟਿਸ਼ ਕੋਲੰਬੀਆ (ਕੈਨੇਡਾ) ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ (ਸਰੀ) ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਹਿਜ, ਸੰਜਮ, ਸੰਤੋਖ, ਧੀਰਜ, ਸ਼ਹਿਣਸ਼ੀਲਤਾ ਅਤੇ ਨਿਮਰਤਾ ਵਾਲੇ ਸੁਭਾਅ ਦੀ ਭਰਪੂਰ ਪ੍ਰਸੰਸਾ ਕੀਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਫਤਰ ਵਿੱਚ ਸਪੀਕਰ ਸੰਧਵਾਂ ਵਲੋਂ ਜਗਰੂਪ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਅਤੇ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਵੀ ਹਾਜਰ ਸਨ। ਡਾ ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੁੱਡ ਮੌਰਨਿੰਗ ਕਲੱਬ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਯਤਨਸ਼ੀਲ ਰਹਿਣ ਕਰਕੇ ਕਲੱਬ ਦਾ ਨਾਮ ਦੁਨੀਆਂ ਦੇ ਕੋਨੇ ਕੋਨੇ ਵਿੱਚ ਸਤਿਕਾਰ ਨਾਲ ਲਿਆ ਜਾਂਦਾ ਹੈ। ਦਫਤਰ ਵਿੱਚ ਹਾਜਰ ਸਿਹਤ ਮੰਤਰੀ ਡਾ ਬਲਬੀਰ ਸਿੰਘ, ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਅਤੇ ਹੋਰ ਅਨੇਕਾਂ ਵਿਧਾਇਕਾਂ ਅਤੇ ਉੱਘੀਆਂ ਸ਼ਖਸ਼ੀਅਤਾਂ ਦੀ ਹਾਜਰੀ ਵਿੱਚ ਜਗਰੂਪ ਸਿੰਘ ਬਰਾੜ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਸਿਰਫ ਉਹ ਵਿਦਿਆਰਥੀ-ਵਿਦਿਆਰਥਣਾ ਹੀ ਕਾਮਯਾਬ ਹੁੰਦੇ ਹਨ, ਜਿੰਨਾ ਨੂੰ ਵੱਖ ਵੱਖ ਤਰ੍ਹਾਂ ਦੇ ਹੁਨਰ ਦੀ ਕਾਬਲੀਅਤ ਅਤੇ ਤਜਰਬਾ ਹੁੰਦਾ ਹੈ। ਉਹਨਾਂ ਆਖਿਆ ਕਿ ਸਟੱਡੀ ਵੀਜ਼ਾ ਜਾਂ ਵਰਕ ਪਰਮਿਟ ਲੈਣ ਤੋਂ ਪਹਿਲਾਂ ਪੰਜਾਬੀ ਵਿਦਿਆਰਥੀ ਨੂੰ ਕੈਨੇਡਾ ਦੇ ਕਾਨੂੰਨ ਅਤੇ ਸੱਭਿਆਚਾਰ ਪ੍ਰਤੀ ਜਾਣੂ ਅਤੇ ਜਾਗਰੂਕ ਹੋਣਾ ਬਹੁਤ ਜਰੂਰੀ ਹੈ, ਕਿਉਂਕਿ ਕਈ ਏਜੰਟਾਂ ਵੱਲੋਂ ਗਲਤ ਜਾਣਕਾਰੀ ਪੇਸ਼ ਕਰਕੇ ਬੇਲੋੜੀਂਦੇ ਕੋਰਸਾਂ ਵਿੱਚ ਦਾਖਲਾ ਕਰਵਾ ਦਿੰਦੇ ਹਨ, ਜਿੰਨਾ ਨਾਲ ਵਿਦਿਆਰਥੀ ਦੇ ਸਮੇਂ ਅਤੇ ਪੈਸੇ ਦਾ ਨੁਕਸਾਨ ਹੁੰਦਾ ਹੈ। ਡਾ ਮਨਜੀਤ ਸਿੰਘ ਢਿੱਲੋਂ ਨੇ ਕੈਨੇਡਾ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਨੂੰ 11 ਜਨਵਰੀ ਦਿਨ ਐਤਵਾਰ ਨੂੰ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ, ਜੋ ਉਹਨਾ ਤੁਰਤ ਪ੍ਰਵਾਨ ਕਰ ਲਿਆ। ਡਾ ਢਿੱਲੋਂ ਨੇ ਦੱਸਿਆ ਕਿ ਉਕਤ ਸਮਾਗਮ ਵਿੱਚ ਕਾਲਜ ਦੇ ਕੰਪਲੈਕਸ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਹੋਰ ਵੀ ਕੈਬਨਿਟ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...