ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ

by | Apr 14, 2025 | breaking news, daily | 0 comments

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਾ. ਭੀਮ ਰਾਓ ਅੰਬੇਦਕਰ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ

ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਕੈਬਨਿਟ ਵਿੱਚ ਅਨਸੂਚਿਤ ਜਾਤੀ ਨਾਲ ਸਬੰਧਿਤ 6 ਮੰਤਰੀ ਬਣੇ – ਕਟਾਰੂਚੱਕ

ਰਾਜ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ

ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ – ਕਟਾਰੂਚੱਕ

ਦੀਨਾਨਗਰ/ਗੁਰਦਾਸਪੁਰ, 14 ਅਪ੍ਰੈਲ ( ) – ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਗਏ ਮਾਰਗ ‘ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੈ।

ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ। ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼ਖ਼ਸੀਅਤ ਦੱਸਦੇ ਹੋਏ, ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਦਕਰ ਸਾਹਿਬ ਦੇ ਪੂਰਨਿਆਂ ਉੱਪਰ ਚੱਲਦੀ ਹੋਈ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ 6 ਮੰਤਰੀ ਅਨਸੂਚਿਤ ਜਾਤੀਆਂ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਉਲਟ, ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਰਾਜ ਭਰ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 31 ਮਾਰਚ, 2020 ਤੋਂ ਪਹਿਲਾਂ ਐੱਸ.ਸੀ. ਕਾਰਪੋਰੇਸ਼ਨ ਦੁਆਰਾ ਜਾਰੀ ਕੀਤੇ ਗਏ ਕਰਜ਼ੇ ਮੁਆਫ਼ ਕਰ ਦਿੱਤੇ ਹਨ, ਜਿਸ ਨਾਲ ਵਿੱਤੀ ਤੰਗੀ ਕਾਰਨ ਅਦਾਇਗੀ ਕਰਨ ਵਿੱਚ ਅਸਮਰੱਥ ਵਿਅਕਤੀਆਂ ਨੂੰ ਲਾਭ ਪਹੁੰਚਿਆ ਹੈ। ਇਸ ਤੋਂ ਇਲਾਵਾ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਅਨਸੂਚਿਤ ਜਾਤੀਆਂ ਅਤੇ ਅਨਸੂਚਿਤ ਜਨ ਜਾਤੀਆਂ ਲਈ ਅਸਾਮੀਆਂ ਦਾ ਰਾਖਵਾਂਕਰਨ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਹੁਣ ਤੱਕ 50,000 ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਅਧਾਰ ‘ਤੇ ਦਿੱਤੀਆਂ ਜਾ ਚੁੱਕੀਆਂ ਹਨ।

ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀਆਂ ਲਗਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਬਾਬਾ ਸਾਹਿਬ ਦੇ ਬੁੱਤਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀ ਨੀਚ ਹਰਕਤ ਕਰਨ ਵਾਲੇ ਕਿਸੇ ਵੀ ਗੁਨਾਹਗਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨੁਸੂਚਿਤ ਜਾਤੀ/ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਰਸਾਉਂਦੇ ਇੱਕ ਕਿਤਾਬਚੇ ਨੂੰ ਵੀ ਰੀਲੀਜ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਹੋਰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਤੋਂ ਪਹਿਲਾਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੀਆਂ ਵਿਦਿਆਰਥਣਾਂ ਨੇ ਆਪਣੇ ਨਿੱਜੀ ਤਜ਼ਰਬੇ ਵੀ ਸਾਂਝੇ ਕੀਤੇ ਅਤੇ ਸਕਾਲਰਸ਼ਿਪ ਦੇਣ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਸ੍ਰੀ ਰਮਨ ਬਹਿਲ, ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਅਤੇ ਸ਼ਮਸ਼ੇਰ ਸਿੰਘ ਨੇ ਵੀ ਬਾਬਾ ਸਾਹਿਬ ਨੂੰ ਯੁੱਗ ਪੁਰਸ਼ ਦੱਸਦੇ ਹੋਏ ਆਪਣਾ ਸਤਿਕਾਰ ਭੇਟ ਕੀਤਾ। ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ ਜਦਕਿ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ।

ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਪੀ.ਸੀ.ਐੱਸ. ਅਧਿਕਾਰੀ ਰੁਪਿੰਦਰਪਾਲ ਸਿੰਘ, ਪ੍ਰਿੰਸੀਪਲ ਐੱਸ.ਐੱਸ.ਐੱਮ. ਕਾਲਜ ਡਾ. ਆਰ.ਕੇ. ਤੁੱਲੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਸੁਖਵਿੰਦਰ ਸਿੰਘ, ਸਿਵਲ ਸਰਜਨ ਡਾ. ਪ੍ਰਭਜੋਤ ਕਲਸੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...