ਕੋਚਾਂ ਲਈ ਯੋਗ ਟ੍ਰੇਨਿੰਗ ਵਰਕਸ਼ਾਪ ਸੰਪੰਨ; 76 ਕੋਚਾਂ ਅਤੇ ਖੇਡ ਕਰਮੀਆਂ ਨੇ ਹਿੱਸਾ ਲਿਆ

by | Aug 24, 2026 | breaking news, daily, politics, sports | 0 comments

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਆਯੁਸ਼ ਵਿਭਾਗ, ਯੂ.ਟੀ., ਚੰਡੀਗੜ੍ਹ ਦੇ ਸਹਿਯੋਗ ਨਾਲ ਕੋਚਾਂ ਲਈ 2 ਹਫ਼ਤੇ ਦੀ ਯੋਗ ਟ੍ਰੇਨਿੰਗ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ ਕੀਤੀ। ਇਸ ਪ੍ਰੋਗਰਾਮ ਵਿੱਚ ਖੇਡ ਵਿਭਾਗ, ਚੰਡੀਗੜ੍ਹ ਸਪੋਰਟਸ ਕੌਂਸਲ (ਸੀਐੱਸਸੀ), ਅਤੇ ਖੇਲੋ ਇੰਡੀਆ ਸਟੇਟ ਸੈਂਟਰ ਆਵ੍ ਐਕਸੀਲੈਂਸ (ਕੇਆਈਐੱਸਸੀਈ) ਦੇ 76 ਕੋਚ ਅਤੇ ਖੇਡ ਕਰਮੀਆਂ ਨੇ ਹਿੱਸਾ ਲਿਆ।

10 ਤੋਂ 22 ਅਗਸਤ, 2026 ਤੱਕ, ਟੇਬਲ ਟੈਨਿਸ ਹਾਲ, ਸਪੋਰਟਸ ਕੰਪਲੈਕਸ, ਸੈਕਟਰ 23, ਚੰਡੀਗੜ੍ਹ ਵਿਖੇ ਆਯੋਜਿਤ ਇਸ ਵਰਕਸ਼ਾਪ ਦਾ ਮੁੱਖ ਫੋਕਸ ਕੋਚਾਂ ਅਤੇ ਖੇਡ ਕਰਮੀਆਂ ਦੇ ਦਰਮਿਆਨ ਸਰੀਰਕ ਤੰਦਰੁਸਤੀ, ਮਾਨਸਿਕ ਸਿਹਤ, ਇਕਾਗਰਤਾ ਅਤੇ ਤਣਾਅ ਪ੍ਰਬੰਧਨ ਨੂੰ ਹੁਲਾਰਾ ਦੇਣਾ ਸੀ। ਇਸ ਦਾ ਉਦੇਸ਼ ਕੋਚਾਂ ਨੂੰ ਵਿਵਹਾਰਿਕ ਯੋਗ ਅਭਿਆਸ ਅਤੇ ਤੰਦਰੁਸਤ ਜੀਵਨ ਸ਼ੈਲੀ ਦੀਆਂ ਤਕਨੀਕਾਂ ਸਿਖਾਉਣਾ ਵੀ ਸੀ, ਜਿਨ੍ਹਾਂ ਨੂੰ ਖਿਡਾਰੀਆਂ ਦੀ ਰੋਜ਼ਾਨਾ ਟ੍ਰੇਨਿੰਗ ਰੁਟੀਨ ਵਿੱਚ ਸ਼ਾਮਲ ਕੀਤਾ ਜਾ ਸਕੇ।

ਵਰਕਸ਼ਾਪ ਵਿੱਚ ਯੋਗ ਨਾਲ ਜੁੜੀਆਂ ਕਸਰਤਾਂ, ਆਸਣ, ਪ੍ਰਾਣਾਯਾਮ, ਅਰਾਮ ਅਤੇ ਇਕਾਗਰਤਾ (ਮਾਇੰਡਫੁੱਲਨੈੱਸ) ਤਕਨੀਕਾਂ ਦਾ ਵਿਵਹਾਰਿਕ ਅਭਿਆਸ ਕਰਵਾਇਆ ਗਿਆ। ਇਸ ਵਿੱਚ ਲਚੀਲਾਪਣ (ਫਲੈਕਸਿਬਿਲਿਟੀ), ਸੰਤੁਲਨ, ਧਿਆਨ ਕੇਂਦ੍ਰਿਤ ਕਰਨ ਦੀ ਸਮਰੱਥਾ, ਰਿਕਵਰੀ ਅਤੇ ਤਣਾਅ ਘੱਟ ਕਰਨ ਵਿੱਚ ਇਨ੍ਹਾਂ ਦੀ ਭੂਮਿਕਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਜੋ ਇੱਕ ਤੰਦਰੁਸਤ ਖੇਡ ਜੀਵਨ ਸ਼ੈਲੀ ਦੇ ਪ੍ਰਮੁੱਖ ਹਿੱਸੇ ਹਨ।

ਡਾਇਰੈਕਟਰ ਸਪੋਰਟਸ, ਚੰਡੀਗੜ੍ਹ ਪ੍ਰਸ਼ਾਸਨ, ਸ਼੍ਰੀ ਸੌਰਭ ਕੁਮਾਰ ਅਰੋੜਾ, ਪੀਸੀਐੱਸ ਨੇ ਵਰਕਸ਼ਾਪ ਨੂੰ ਸਫ਼ਲਤਾਪੂਰਵਕ ਪੂਰਾ ਕਰਨ ‘ਤੇ ਸਾਰੇ ਪ੍ਰਤੀਭਾਗੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਤਸ਼ਾਹਪੂਰਵਕ ਹਿੱਸਾ ਲੈਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੋਚਾਂ ਲਈ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਉਨ੍ਹਾਂ ਦੀਆਂ ਬੜੀਆਂ ਜ਼ਿੰਮੇਵਾਰੀਆਂ ਦਾ ਸਿੱਧਾ ਅਸਰ ਖਿਡਾਰੀਆਂ ਦੇ ਪ੍ਰਦਰਸ਼ਨ ਅਤੇ ਸਿਹਤ ‘ਤੇ ਪੈਂਦਾ ਹੈ। ਉਨ੍ਹਾਂ ਨੇ ਸਾਰੇ 76 ਪ੍ਰਤੀਭਾਗੀਆਂ ਨੂੰ ਸਰਟੀਫਿਕੇਟ ਵੀ ਵੰਡੇ।

ਇਸ ਅਵਸਰ ‘ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਜੁਆਇੰਟ ਡਾਇਰੈਕਟਰ ਸਪੋਰਟਸ ਡਾ. ਮਹਿੰਦਰ ਸਿੰਘ ਅਤੇ ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੇ
ਡਾ. ਭਗਵੰਤ ਸਿੰਘ, ਆਈਵਾਈਏ, ਵੀ ਉਪਸਥਿਤ ਸਨ।

ਇਸ ਵਰਕਸ਼ਾਪ ਦਾ ਸਫ਼ਲਤਾਪੂਰਵਕ ਪੂਰਾ ਹੋਣਾ, ਖੇਡ ਵਿਭਾਗ ਦੁਆਰਾ ਕੋਚਾਂ ਅਤੇ ਖੇਡ ਕਰਮੀਆਂ ਦੇ ਸੰਪੂਰਨ ਵਿਕਾਸ ਅਤੇ ਭਲਾਈ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ। ਇਸ ਦਿ ਮੁੱਖ ਲਕਸ਼ ਚੰਡੀਗੜ੍ਹ ਦੇ ਖੇਡ ਮਾਹੌਲ ਵਿੱਚ ਸਰੀਰਕ ਫਿਟਨੈੱਸ, ਮਾਨਸਿਕ ਸਿਹਤ ਅਤੇ ਤੰਦਰੁਸਤ ਜੀਵਨ ਸ਼ੈਲੀ ਦੀਆਂ ਆਦਤਾਂ ਨੂੰ ਜੋੜਨਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...