ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ ਵਧੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Jul 1, 2026 | AGRICULTURE UPDATES, daily, lifestyle, politics | 0 comments

34.51 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਬਰਨਾਲਾ ਅਤੇ ਮਲੇਰਕੋਟਲਾ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਨੂੰ ਪਹੁੰਚਾਏਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

60.66 ਕਿਲੋਮੀਟਰ ਲੰਬੇ ਰਜਵਾਹੇ ਦੀ ਕੰਕਰੀਟ ਲਾਈਨਿੰਗ ਦਾ ਕੰਮ ਅਕਤੂਬਰ 2026 ਤੱਕ ਹੋਵੇਗਾ ਮੁਕੰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਪ੍ਰੋਜੈਕਟ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਨੂੰ ਘਟਾਏਗਾ; ਡਾਰਕ ਜ਼ੋਨ ਖੇਤਰਾਂ ਦੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਇੱਕ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 34.51 ਕਰੋੜ ਰੁਪਏ ਦੀ ਲਾਗਤ ਨਾਲ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਅਹਿਮ ਪ੍ਰੋਜੈਕਟ ਤਹਿਤ 60.66 ਕਿਲੋਮੀਟਰ ਲੰਬੇ ਇਸ ਜਲਮਾਰਗ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ਨਾਲ ਇਸ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਵਧ ਜਾਵੇਗੀ ਅਤੇ ਬਰਨਾਲਾ ਤੇ ਮਲੇਰਕੋਟਲਾ ਦੇ 42 ਪਿੰਡਾਂ ਦੀ 50,819 ਏਕੜ ਜ਼ਮੀਨ ਲਈ ਸਿੰਚਾਈ ਸਹੂਲਤਾਂ ਵਿੱਚ ਸੁਧਾਰ ਯਕੀਨੀ ਬਣੇਗਾ। ਅਕਤੂਬਰ 2026 ਤੱਕ ਮੁਕੰਮਲ ਹੋਣ ਵਾਲੇ ਇਸ ਪ੍ਰੋਜੈਕਟ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਕਾਫੀ ਹੱਦ ਤੱਕ ਘਟਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੇ ਡਾਰਕ ਜ਼ੋਨ ਵਿੱਚ ਆਉਂਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

ਬਰਨਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਤਹਿਤ ਕਲਿਆਣ ਰਜਵਾਹੇ ਦੇ 60.66 ਕਿਲੋਮੀਟਰ ਹਿੱਸੇ ਨੂੰ 34.51 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਪੱਕਾ ਕੀਤਾ ਜਾਵੇਗਾ ਅਤੇ ਇਹ ਪੂਰਾ ਪ੍ਰੋਜੈਕਟ ਅਕਤੂਬਰ 2026 ਤੱਕ ਮੁਕੰਮਲ ਹੋ ਜਾਵੇਗਾ।”

ਪ੍ਰੋਜੈਕਟ ਦੇ ਫਾਇਦਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਇਸਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਤੱਕ ਵਧ ਜਾਵੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਮੌਜੂਦਾ 150.40 ਕਿਊਸਿਕ ਦੀ ਸਮਰੱਥਾ ਵਧ ਕੇ 170.61 ਕਿਊਸਿਕ ਹੋ ਜਾਵੇਗੀ।”

ਖੇਤੀਬਾੜੀ ‘ਤੇ ਇਸ ਦੇ ਉਸਾਰੂ ਪ੍ਰਭਾਵ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਸ ਨਹਿਰੀ ਪਾਣੀ ਨਾਲ ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਨੂੰ ਲਾਭ ਮਿਲੇਗਾ। ਇਹ ਪ੍ਰੋਜੈਕਟ ਡਾਰਕ ਜ਼ੋਨ ਖੇਤਰ ਲਈ ਵਰਦਾਨ ਸਾਬਤ ਹੋਵੇਗਾ, ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾ ਚਲੇ ਜਾਣ ਕਰਕੇ ਮਹਿਲ ਕਲਾਂ ਬਲਾਕ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ।”

ਪ੍ਰੋਜੈਕਟ ਦੀ ਲੰਬੇ ਸਮੇਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਨਹਿਰੀ ਪਾਣੀ ਦੀ ਉਪਲੱਬਧਤਾ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ।”

ਇਸ ਵਾਟਰਕੋਰਸ ਦੇ ਪਿਛੋਕੜ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮਲੇਰਕੋਟਲਾ ਤੋਂ ਸ਼ੁਰੂ ਹੋਣ ਵਾਲੇ ਕਲਿਆਣ ਰਜਵਾਹੇ ਨੂੰ 1980 ਦੇ ਦਹਾਕੇ ਦੌਰਾਨ ਇੱਟਾਂ ਨਾਲ ਪੱਕਾ ਕੀਤਾ ਗਿਆ ਸੀ। ਪਰ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਸਮੇਂ ਦੇ ਨਾਲ ਖਸਤਾਹਾਲ ਹੋ ਗਿਆ ਅਤੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨ ਦੇ ਯੋਗ ਨਹੀਂ ਰਿਹਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਨਹਿਰੀ ਪਾਣੀ ਨਹੀਂ ਮਿਲ ਰਿਹਾ ਸੀ। ਇਹ ਨਵਾਂ ਪ੍ਰੋਜੈਕਟ ਬਿਹਤਰ ਸਿੰਚਾਈ ਸਹੂਲਤਾਂ ਯਕੀਨੀ ਬਣਾਏਗਾ, ਜਿਸ ਨਾਲ ਖੇਤੀਬਾੜੀ ਦੀ ਉਤਪਾਦਕਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਫਸਲਾਂ ਦਾ ਝਾੜ ਵੀ ਵਧੇਗਾ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...