ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

by | Apr 22, 2026 | AGRICULTURE UPDATES, daily, politics | 0 comments

ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ 122 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਵੇਗਾ – ਕਟਾਰੂਚੱਕ

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ –

ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਚੇਅਰਮੈਨ ਮਾਰਕਿਟ ਕਮੇਟੀ ਅੰਮ੍ਰਿਤਸਰ ਬਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਰਮਨਦੀਪ ਸਿੰਘ ਥਿੰਦ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਭਗਤਾਂਵਾਲਾ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਕੇਂਦਰੀ ਅੰਨ ਭੰਡਾਰ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਮਿਲਿਆ ਹੈ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਇਸ ਟੀਚੇ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਹ ਖੁਦ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਦਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ’ਚ 61 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਲਗਭਗ 57 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 24 ਘੰਟਿਆਂ ਦੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਖਰੀਦੀ ਗਈ ਕਣਕ ਦੀ ਲਿਫਿਟਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ 264603 ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 241535 ਮੀਟ੍ਰਿਕ ਟਨ ਕਣਕ ਦੀ ਫਸਲ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ 24 ਘੰਟੇ ਦੇ ਵਿੱਚ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...