ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

by | Aug 6, 2025 | breaking news, daily | 0 comments

ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਲਿਆ ਗੰਭੀਰ ਨੋਟਿਸ

ਵਿਭਾਗੀ ਨਿਯਮਾਂ ਅਨੁਸਾਰ ਸਖਤ ਕਾਰਵਾਈ ਕਰਨ ਦੀ ਹਦਾਇਤ

ਗੈਸ ਉਪਭੋਗਤਾਵਾਂ ਦੀ ਲੁੱਟ ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 6 ਅਗਸਤ:
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖ—ਵੱਖ ਗੈਸ ਏਜੰਸੀਆਂ ਤੇ ਗੋਦਾਮਾਂ *ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗੈਸ ਉਪਭੋਗਤਾਵਾਂ ਦਾ ਵਿੱਤੀ ਸੋ਼ਸਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਹ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਗੈਸ ਏਜੰਸੀਆਂ ਵਿੱਚ ਗੈਸ ਉਪਭੋਗਤਾਵਾਂ ਦੀ ਕਿਸੇ ਵੀ ਪੜਾਅ ‘ਤੇ ਖੱਜਲ ਖੁਆਰੀ ਜਾਂ ਵਿੱਤੀ ਲੁੱਟ ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਗੈਸ ਏਜੰਸੀ ਮਾਲਕ ਜਾਂ ਕਰਮਚਾਰੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਂਚ ਪੜਤਾਲ ਦੌਰਾਨ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਗੈਸ ਏਜੰਸੀਆਂ ਵੱਲੋਂ ਗੈਸ ਸਿਲੰਡਰਾਂ ਦੇ ਤੋਲ ਕੰਡੇ ਸਬੰਧੀ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਸਬੰਧੀ ਲੁੱਟ ਖਸੁੱਟ ਨੂੰ ਸਖਤੀ ਨਾਲ ਰੋਕਣ ਲਈ ਸਬੰਧਤ ਗੈਸ ਏਜੰਸੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਨੇ ਡੀ.ਐਫ.ਐਸ.ਸੀ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਗੈਸ ਏਜੰਸੀਆਂ ਖਿਲਾਫ਼ ਵਿਭਾਗੀ ਕਾਰਵਾਈ ਆਰੰਭੀ ਜਾਵੇ ਅਤੇ ਇਸ ਵਿੱਚ ਕਿਸੇ ਵੀ ਢਿੱਲਮਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਗੈਸ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਗੈਸ ਸਪਲਾਈ ਲੈਣ ਮੌਕੇ ਆਪਣੇ ਸਾਹਮਣੇ ਗੈਸ ਸਿਲੰਡਰਾਂ ਦੀ ਤੁਲਵਾਈ ਕਰਵਾਉਣ ਤਾਂ ਜੋ ਕੋਈ ਵੀ ਵਿਅਕਤੀ ਹੇਰਾਫੇਰੀ ਜਾਂ ਭ੍ਰਿਸ਼ਟਾਚਾਰ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਗੈਸ ਸਪਲਾਈ ਕਰਨ ਵਾਲਿਆਂ ਲਈ ਕੰਡੇ ਆਪਣੇ ਨਾਲ ਰੱਖਣੇ ਲਾਜ਼ਮੀ ਕੀਤੇ ਹੋਏ ਹਨ ਪਰ ਕਈ ਥਾਈ ਇਹ ਦੇਖਣ ਵਿੱਚ ਆਇਆ ਹੈ ਕਿ ਗੈਸ ਸਪਲਾਈ ਕਰਨ ਵਾਲੇ ਵਾਹਨਾਂ ਵਿੱਚ ਕੰਡੇ ਨਹੀਂ ਰੱਖੇ ਜਾਂਦੇ ਜਿਸ ਨਾਲ ਇਹ ਸਿੱਧੇ ਤੌਰ ‘ਤੇ ਹਦਾਇਤਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ਉਤੇ ਤੋਲ ਕੰਡੇ ਰੱਖੇ ਪਾਏ ਗਏ ਹਨ ਪਰ ਇਹ ਕੰਡੇ ਸਰਕਾਰੀ ਤੌਰ ‘ਤੇ ਅਥੋਰਾਈਜ਼ ਨਹੀਂ ਹਨ।ਉਨ੍ਹਾਂ ਨੇ ਚੈਕਿੰਗ ਦੌਰਾਨ ਜਿਥੇ ਮੌਕੇ *ਤੇ ਹੀ ਵੱਖ ਵੱਖ ਗੈਸ ਸਿਲੰਡਰਾਂ ਦੀ ਆਪਣੇ ਸਾਹਮਣੇ ਤੁਲਵਾਈ ਕਰਵਾ ਕੇ ਦੇਖਿਆ ਉਥੇ ਨਾਲ ਹੀ ਮੌਕੇ *ਤੇ ਮੌਜੂਦ ਗੈਸ ਖਪਤਕਾਰਾਂ ਤੋਂ ਵੀ ਏਜੰਸੀਆਂ ਦੀ ਕਾਰਜਪ੍ਰਣਾਲੀ ਤੇ ਕਾਰ ਵਿਹਾਰ ਬਾਰੇ ਫੀਡਬੈਕ ਹਾਸਲ ਕੀਤੀ।

ਇਸ ਮੌਕੇ ਮਨੋਹਰ ਸਿੰਘ ਕੰਟਰੋਲਰ ਹੈਡ ਕੁਆਰਟਰ ਅਤੇ ਡੀ.ਐਫ.ਐਸ.ਸੀ ਮੀਨਾਕਸ਼ੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...