ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

by | Jan 23, 2026 | breaking news, daily | 0 comments

ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ।

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਝਾਕੀ ਦੇ ਦੋ ਹਿੱਸੇ ਹਨ- ਟਰੈਕਟਰ ਅਤੇ ਟ੍ਰੇਲਰ।

ਝਾਕੀ ਦੇ ਟਰੈਕਟਰ ਹਿੱਸੇ ਵਿੱਚ ਹੱਥ ਦਾ ਨਿਸ਼ਾਨ ਬਣਿਆ ਹੋਇਆ ਹੈ ਜੋ ਮਨੁੱਖਤਾਵਾਦੀ ਅਤੇ ਦਇਆ-ਭਾਵਨਾ ਵਾਲੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਿਆਂ ਅਧਿਆਤਮਿਕਤਾ ਦਾ ਚਾਨਣ ਬਿਖੇਰਦਾ ਹੈ। ਇਸਦੇ ਨਾਲ ਹੀ ਇਸਦੇ ਮੂਹਰਲੇ ਹਿੱਸੇ ਵਿੱਚ ‘ਏਕ ਓਂਕਾਰ’ (ਪਰਮਾਤਮਾ ਇੱਕ ਹੈ) ਦਾ ਨਿਸ਼ਾਨ, ਜਿਸਨੂੰ ਘੁੰਮਦੇ ਹੋਏ ਦਿਖਾਇਆ ਗਿਆ ਹੈ ਅਤੇ ਕੱਪੜੇ ਦਾ ਇੱਕ ਟੁਕੜਾ ਜਿਸ ‘ਤੇ ‘ਹਿੰਦ ਦੀ ਚਾਦਰ’ ਦੀ ਉਕਰੀ ਹੋਈ ਲਿਖਤ ਹੈ, ਜੋ ਜ਼ੁਲਮ ਤੋਂ ਰਾਖੀ ਦੀ ਗੁਹਾਰ ਲਾਉਣ ਵਾਲਿਆਂ ਲਈ ਸੁਰੱਖਿਆ ਦਾ ਪ੍ਰਤੀਕ ਹੈ।

ਟ੍ਰੇਲਰ ਵਾਲੇ ਹਿੱਸੇ ਵਿੱਚ ਰਾਗੀ ਸਿੰਘਾਂ ਦੁਆਰਾ “ਸ਼ਬਦ ਕੀਰਤਨ” ਕੀਤਾ ਜਾ ਰਿਹਾ ਹੈ ਜਿਸਦੇ ਪਿੱਛਲੇ ਹਿੱਸੇ ਵਿੱਚ “ਖੰਡਾ ਸਾਹਿਬ” ਦਾ ਨਿਸ਼ਾਨ ਹੈ ਜੋ ਸਮੁੱਚੇ ਆਲੇ ਦੁਆਲੇ ਨੂੰ ਇੱਕ ਅਲੌਕਿਕ ਤੇ ਅਧਿਆਤਮਕ ਰੰਗਤ ਵਿੱਚ ਰੰਗਦਾ ਹੈ। ਇਹ ਅਸਥਾਨ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਬਿਲਕੁਲ ਸਾਹਮਣੇ ਸੁਸ਼ੋਭਿਤ ਹੈ ਅਤੇ ਇਸ ਚੌਕ ‘ਤੇ ਰੋਜ਼ਾਨਾ ਸ਼ਬਦ ਕੀਰਤਨ ਹੁੰਦਾ ਹੈ।

ਟ੍ਰੇਲਰ ਵਾਲੇ ਹਿੱਸੇ ਦੇ ਕਿਨਾਰੇ ‘ਤੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਾ ਮਾਡਲ ਸੁਸ਼ੋਭਿਤ ਹੈ, ਜਿਸ ਅਸਥਾਨ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਸ਼ਹੀਦ ਕੀਤਾ ਗਿਆ ਸੀ।

ਸਾਈਡ ਪੈਨਲ ਗੁਰੂ ਸਾਹਿਬ ਦੇ ਸ਼ਰਧਾਲੂ ਸਿੱਖਾਂ ਭਾਈ ਮਤੀ ਦਾਸ ਜੀ, ਜਿਨ੍ਹਾਂ ਨੂੰ ਜ਼ਿੰਦਾ ਆਰੇ ਨਾਲ ਚੀਰ ਕੇ ਸ਼ਹੀਦ ਕੀਤਾ ਗਿਆ ਸੀ, ਭਾਈ ਸਤੀ ਦਾਸ ਜੀ, ਜਿਨ੍ਹਾਂ ਨੂੰ ਉੱਨ ਵਿੱਚ ਲਪੇਟ ਕੇ ਜ਼ਿੰਦਾ ਸਾੜ ਦਿੱਤਾ ਗਿਆ ਸੀ ਅਤੇ ਭਾਈ ਦਿਆਲਾ ਜੀ, ਜਿਨ੍ਹਾਂ ਨੂੰ ਉਬਲਦੀ ਦੇਗ ਵਿੱਚ ਪਾ ਕੇ ਸ਼ਹੀਦ ਕੀਤਾ ਗਿਆ ਸੀ, ਦੀ ਸ਼ਹਾਦਤ ਨੂੰ ਦਰਸਾਉਂਦੇ ਹਨ। ਇਹ ਸਿੱਖ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸਮਰਪਿਤ ਸ਼ਰਧਾਲੂ ਸਨ ਅਤੇ ਗੁਰੂ ਸਾਹਿਬ ਦੇ ਉੱਚਤਮ ਆਦਰਸ਼ਾਂ ਦੀ ਨਿਤਨੇਮ ਨਾਲ ਪਾਲਣਾ ਕਰਦੇ ਹੋਏ ਉਨ੍ਹਾਂ ਨੇ ਸ਼ਹਾਦਤ ਦਾ ਰਾਹ ਚੁਣਿਆ। ਬੁਲਾਰੇ ਨੇ ਅੱਗੇ ਕਿਹਾ ਕਿ ਇਨ੍ਹਾਂ ਸਿੱਖ ਸ਼ਰਧਾਲੂਆਂ ਦੀ ਸ਼ਹਾਦਤ ਨੇ ਮਨੁੱਖਤਾ ਲਈ ਇੱਕ ਅਲੌਕਿਕ ਮਿਸਾਲ ਕਾਇਮ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ 23 ਨਵੰਬਰ ਤੋਂ 29 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ ਸੀ, ਜਿਸ ਦੌਰਾਨ ਵੱਖ-ਵੱਖ ਧਾਰਮਿਕ ਸਮਾਗਮ ਪੂਰੀ ਸ਼ਰਧਾ-ਭਾਵਨਾ ਤੇ ਧਾਰਮਿਕ ਜਾਹੋ-ਜਲਾਲ ਨਾਲ ਕਰਵਾਏ ਗਏ।

ਸੂਬਾ ਸਰਕਾਰ ਨੇ ਪਹਿਲੀ ਵਾਰ ਭਾਈ ਜੈਤਾ ਜੀ ਯਾਦਗਾਰ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਿਸ ਨਾਲ ਇਹ ਇਤਿਹਾਸ ਦੇ ਪੰਨਿਆਂ ਵਿੱਚ ਇੱਕ ਵਿਲੱਖਣ ਸਮਾਗਮ ਬਣ ਗਿਆ ਹੈ।

ਧਾਰਮਿਕ ਸਮਾਗਮ 25 ਅਕਤੂਬਰ, 2025 ਨੂੰ ਨਵੀਂ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਏ। ਇਸੇ ਤਰ੍ਹਾਂ ਸ੍ਰੀਨਗਰ (ਜੰਮੂ ਤੇ ਕਸ਼ਮੀਰ), ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਫਰੀਦਕੋਟ ਅਤੇ ਗੁਰਦਾਸਪੁਰ ਤੋਂ ਨਗਰ ਕੀਰਤਨ ਚੱਲ ਕੇ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਏ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਨਗਰ ਕੀਰਤਨ ਅਤੇ ਧਾਰਮਿਕ ਸਮਾਗਮ ਕਰਵਾਏ ਗਏ।
——

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...