ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਸਮਰਪਿਤ ‘ਸੇਵਾ ਸੰਕਲਪ ਅਭਿਆਨ’ ਤਹਿਤ ਕੀਤਾ ਗਿਆ ਆਯੋਜਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ ਗਾਂਧੀ ਜਯੰਤੀ ਦੇ ਮੌਕੇ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਚਲਾਇਆ।
ਇਸ ਮੌਕੇ ਭਾਜਪਾ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ।
ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੀ ਦੋ ਰੋਜ਼ਾ ਜਥੇਬੰਦਕ ਮੀਟਿੰਗ ਪੰਚਕੂਲਾ ਸਥਿਤ ਇੱਕ ਹੋਟਲ ਵਿੱਚ ਚੱਲ ਰਹੀ ਹੈ। ਇਸੇ ਦੇ ਮੱਦੇਨਜ਼ਰ ਅੱਜ ਸਵੇਰੇ ਹੋਟਲ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਫ਼ਾਈ ਕਰਕੇ ਲੋਕਾਂ ਨੂੰ ਸਵੱਛਤਾ ਦਾ ਸੰਦੇਸ਼ ਦਿੱਤਾ।


