ਗਿਆਨੀ ਹਰਪ੍ਰੀਤ ਸਿੰਘ ਨੇ ਵੱਖ-ਵੱਖ ਅਕਾਲੀ ਧੜੇ ਸਥਾਪਿਤ ਕਰਨ ਵਿਰੁੱਧ 2 ਦਸੰਬਰ ਨੂੰ ਜਾਰੀ ਹੁਕਮਨਾਮੇ ਦੀ ਉਲੰਘਣਾ ਕੀਤੀ: ਸੁਖਬੀਰ ਸਿੰਘ ਬਾਦਲ

by | Aug 12, 2025 | breaking news, daily, politics | 0 comments

ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਤੋੜ ਕੇ ਕਮਜ਼ੋਰ ਕਰਨ ਵਾਸਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸਾਜ਼ਿਸ਼ ਰਚੀ

ਆਪ ਸਰਕਾਰ ਦੀ ਜ਼ਮੀਨ ਹੜੱਪ ਦੀ ਸਕੀਮ ਵਿਰੁੱਧ ਵਿਸ਼ਾਲ ਧਰਨੇ ਨੂੰ ਕੀਤਾ ਸੰਬੋਧਨ, ਕਿਸਾਨਾਂ ਨੂੰ ਚੇਤਾਵਨੀ ਦਿੱਤੀ ਕਿ ਕੇਜਰੀਵਾਲ ਇਕ ਲੱਖ ਏਕੜ ਜ਼ਮੀਨ ਹੋਰ ਐਕਵਾਇਰ ਕਰਨ ਦਾ ਇੱਛੁਕ

ਪਟਿਆਲਾ, 11 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ 2 ਦਸੰਬਰ 2024 ਦੇ ਉਸ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜੇ ਬਣਾਉਣ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ। ’’ਸਾਰੀ ਦੁਨੀਆਂ ਜਾਣਦੀ ਹੈ ਕਿ ਹਰਪ੍ਰੀਤ ਸਿੰਘ ਨੇ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਕੇਂਦਰੀ ਏਜੰਸੀਆਂ ਨਾਲ ਸਾਜ਼ਿਸ਼ ਰਚ ਕੇ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਨੂੰ ਵੰਡਣ ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ।’’ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੇਰੇ ਪੂਰਨ ਤੌਰ ’ਤੇ ਆਤਮ ਸਮਰਪਣ ਕਰਨ ’ਤੇ ਇਸ ਸਾਜ਼ਿਸ਼ ਨੂੰ ਮਾਤ ਪਈ। ਇਸ ਲਈ ਇਹਨਾਂ ਤੱਤਾਂ ਨੇ ਮੈਨੁੰ ਸਰੀਰਕ ਤੌਰ ’ਤੇ ਖ਼ਤਮ ਕਰਨ ਵਾਸਤੇ ਸੂਬਾ ਪੁਲਿਸ ਨਾਲ ਮਿਲ ਕੇ ਸਾਜ਼ਿਸ਼ ਰਚੀ ਅਤੇ ਉਹ ਵੀ ਉਸ ਵੇਲੇ ਜਦੋਂ ਮੈਂ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸੇਵਾ ਨਿਭਾ ਰਿਹਾ ਸੀ ਪਰ ਸ੍ਰੀ ਅਕਾਲ ਪੁਰਖ਼ ਸਾਹਿਬ ਨੇ ਮੈਨੂੰ ਹੱਥ ਦੇ ਕੇ ਰੱਖ ਲਿਆ ਅਤੇ ਇਸ ਸਾਜ਼ਿਸ਼ ਨੂੰ ਮਾਤ ਪਾ ਦਿੱਤੀ।’’।

ਅਕਾਲੀ ਦਲ ਦੇ ਪ੍ਰਧਾਨ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਜ਼ਮੀਨ ਹੜੱਪ ਕਰਨ ਦੀ ਸਕੀਮ ਵਿਰੁੱਧ ਇਥੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਪਾਰਟੀ ਵਰਕਰਾਂ ਨੇ ਜੈਕਾਰਿਆਂ ਨਾਲ ਅਸਮਾਨ ਗੂੰਜਣ ਲਗਾ ਦਿੱਤਾ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਦੀ ਰਜਵੀਂ ਸ਼ਲਾਘਾ ਕੀਤੀ।ਉਹਨਾਂ ਦਾ ’ਸੁਖਬੀਰ ਤੇਰੀ ਸੋਚ ’ਤੇ, ਪਹਿਰਾ ਦੇਵਾਂਗੇ ਠੋਕ ਕੇ’ ਅਤੇ ’ਤਖ਼ਤ ਬਦਲ ਦਿਓ, ਤਾਜ ਬਦਲ ਦਿਓ..ਬੇਈਮਾਨਾਂ ਦਾ ਰਾਜ ਬਦਲ ਦਿਓ’ ਵਰਗੇ ਨਾਅਰਿਆਂ ਨਾਲ ਜ਼ੋਰਦਾਰ ਸਵਾਗਤ ਹੋਇਆ।

ਸਰਕਾਰ ਨੂੰ ਸਿੱਧੇ ਹੱਥੀਂ ਲੈਂਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਆਪ ਸਰਕਾਰ ਵੱਲੋਂ ਜੋ 65,000 ਏਕੜ ਜ਼ਮੀਨ ਐਕਵਾਇਰ ਕਰਨ ਦੀ ਯੋਜਨਾ ਹੈ, ਉਸ ਵਿਚੋਂ ਇਕ ਇੰਚ ਵੀ ਜ਼ਮੀਨ ਹੜੱਪ ਨਹੀਂ ਕਰਨ ਦੇਵੇਗਾ। ਉਹਨਾਂ ਮੁੜ ਦੁਹਰਾਇਆ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਐਕਵਾਇਰ ਕੀਤੀ ਗਈ ਜ਼ਮੀਨ, ਅਸਲ ਮਾਲਕਾਂ ਨੂੰ ਮੁੜ ਵਾਪਸ ਦਿੱਤੀ ਜਾਵੇਗੀ।

ਉਹਨਾਂ ਨੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਕਿ ਅਰਵਿੰਦ ਕੇਜਰੀਵਾਲ ਜਿਸਨੇ ਸੂਬਾ ਸਰਕਾਰ ਦੀ ਵਾਗਡੋਰ ਆਪਣੇ ਹੱਥ ਲੈ ਲਈ ਹੈ, ਵੱਲੋਂ ਦਿੱਲੀ ਦੇ ਬਿਲਡਰਾਂ ਨਾਲ 30 ਹਜ਼ਾਰ ਕਰੋੜ ਰੁਪਏ ਵਿਚ ਸਮਝੌਤਾ ਕੀਤਾ ਹੈ ਤਾਂ ਜੋ ਮੌਜੂਦਾ ਜ਼ਮੀਨ ਐਕਵਾਇਰ ਕਰ ਕੇ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਇਕ ਵਾਰ ਇਹ ਜ਼ਮੀਨ ਐਕਵਾਇਰ ਹੋਗਈ ਤਾਂ ਅਗਲੇ ਪੜਾਅ ਵਿਚ ਇਕ ਲੱਖ ਏਕੜ ਜ਼ਮੀਨ ਹੋਰ ਐਕਵਾਇਰ ਕੀਤੀ ਜਾਣੀ ਹੈ। ਉਹਨਾਂ ਕਿਹਾ ਕਿ ਜ਼ਮੀਨ ਹੜੱਪ ਕਰਨ ਦੀ ਮੁਹਿੰਮ ਇਥੇ ਹੀ ਬੰਦ ਨਹੀਂ ਹੋਵੇਗੀ ਤੇ ਜੇਕਰ ਇਹਨਾਂ ਨੂੰ ਨਾ ਰੋਕਿਆ ਗਿਆ ਤਾਂ ਇਕ ਲੱਖ ਏਕੜ ਜ਼ਮੀਨ ਹੋਰ ਐਕਵਾਇਰ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦੀਆਂ ਗਤੀਵਿਧੀਆਂ ਬਾਰੇ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਵੱਲੋਂ ਉਹਨਾਂ ਦੀ ਮਦਦ ਕਰਨ ਬਾਰੇ ਕੁ ਕਹਿਣਾ ਨਹੀਂ ਚਾਹੁੰਦੇ ਪਰ ਉਹ ਤਾਂ ਇਸ ਬਾਰੇ ਆਖ ਰਹੇ ਹਨ ਤਾਂ ਜੋ ਪੰਜਾਬੀਆਂ ਨੂੰ ਸੱਚ ਪਤਾ ਲੱਗ ਸਕੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਮੈਨੂੰ ਅਤੇ ਅਕਾਲੀ ਲੀਡਰਸ਼ਿਪ ਨੂੰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਤਲਬ ਕੀਤਾ ਸੀ ਤਾਂ ਜੋ ਮੈਨੂੰ ਪੰਥ ਵਿਚੋਂ ਛੇਕਿਆ ਜਾ ਸਕੇ। ਉਹਨਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਵਾਸਤੇ ਇਕ ਸਾਜ਼ਿਸ਼ ਅਧੀਨ ਸ਼ਿਕਾਇਤ ਮੰਗਵਾਈ ਗਈ।

ਉਹਨਾਂ ਕਿਹਾ ਕਿ ਜਦੋਂ ਮਾਮਲਾ ਅਕਾਲੀ ਦਲ ਦੇ ਨੋਟਿਸ ਵਿਚ ਆਇਆ ਤਾਂ ਲੀਡਰਸ਼ਿਪ ਨੇ ਫੈਸਲਾ ਕੀਤਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਨੇ ਹੀ ਪ੍ਰਧਾਨ ਨੂੰ ਤਲਬ ਕਰ ਲਿਆ ਹੈ ਤਾਂ ਕੋਈ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਇਸੇ ਵਾਸਤੇ ਅਸੀਂ ਸਰਕਾਰ, ਪਾਰਟੀ ਜਾਂ ਕਿਸੇ ਵੀ ਅਫਸਰ ਵੱਲੋਂ ਕੀਤੀ ਗਲਤੀ ਦਾ ਦੋਸ਼ ਆਪਣੇ ਸਿਰ ਲੈ ਲਿਆ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਇਥੇ ਹੀ ਨਹੀਂ ਰੁਕੇ ਸਗੋਂ ਮੈਨੂੰ ਜਾਨੋਂ ਮਾਰਨ ਦਾ ਯਤਨ ਕੀਤਾ ਗਿਆ ਅਤੇ ਜਦੋਂ ਵਾਹਿਗੁਰੂ ਦੀ ਬਖਸ਼ਿਸ਼ ਨਾਲ ਮੇਰੀ ਜਾਨ ਬਚ ਗਈ ਤਾਂ ਦੋਸ਼ੀ ਦੀ ਮਦਦ ਕਰਦਿਆਂ ਇਕ ਕਮਜ਼ੋਰ ਐਫ ਆਈ ਆਰ ਲਿਖ ਕੇ ਮੁਜਰਿਮ ਨੂੰ ਜ਼ਮਾਨਤ ਲੈਣ ਵਿਚ ਮਦਦ ਕੀਤੀ ਗਈ ਅਤੇ ਇਹ ਵੀ ਕਿਹਾ ਗਿਆ ਕਿ ਕਾਤਲਾਨਾ ਹਮਲਾ ਤਾਂ ਧੱਕਾ ਮੁੱਕੀ ਵਿਚ ਹੋ ਗਿਆ।
ਉਹਨਾਂ ਸਪਸ਼ਟ ਤੌਰ ’ਤੇ ਕਿਹਾ ਕਿ ਉਹ ਹਮੇਸ਼ਾ ਪੰਥ ਦੇ ਸਿਧਾਂਤਾਂ ਲਈ ਡਟੇ ਰਹਿਣਗੇ ਤੇ ਅਜਿਹੀਆਂ ਕਾਰਵਾਈਆਂ ਉਹਨਾਂ ਨੂੰ ਪੰਥ ਅਤੇ ਪੰਜਾਬ ਦੇ ਭਲੇ ਵਾਸਤੇ ਡਟਣ ਤੋਂ ਨਹੀਂ ਰੋਕ ਸਕਦੀਆਂ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਾਡੇ ਪੁਰਖ਼ਿਆਂ ਦੀ ਸ਼ਹਾਦਤ ਨਾਲ ਬਣਿਆ ਹੈ ਤੇ ਇਹ ਹਮੇਸ਼ਾ ਆਪਣੇ ਆਦਰਸ਼ਾਂ ਤੇ ਸਿਧਾਂਤਾਂ ਲਈ ਡਟਿਆ ਰਹੇਗਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਝਾਤ ਮਾਰਨ ਅਤੇ ਵੇਖਣ ਕਿ ਸੂਬੇ ਵਿਚ ਖੇਤੀਬਾੜੀ ਮੰਡੀਆਂ ਦੀ ਸਥਾਪਨਾ, ਸਿੰਜਾਈ ਸਹੂਲਤਾਂ ਦੀ ਸਥਾਪਨਾ ਜਾਂ ਮੁਫਤ ਬਿਜਲੀ, ਆਟਾ ਦਾਲ, ਸ਼ਗਨ ਜਾਂ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਤੇ ਆਪ ਸਰਕਾਰ ਕੋਲ ਕਾਰਗੁਜ਼ਾਰੀ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ ਹੈ।

ਸਥਾਨਕ ਬਾਗੀ ਆਗੂਆਂ ਚੰਦੂਮਾਜਰਾ ਤੇ ਰੱਖੜਾ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਕਿ ਉਹਨਾਂ ਨੇ ਆਪਣੇ ਆਪ ਨੂੰ ਇਹਨਾਂ ਦੇ ਚੁੰਗਲ ਤੋਂ ਬਚਾ ਲਿਆ ਹੈ। ਉਹਨਾਂ ਕਿਹਾ ਕਿ ਇਹ ਆਗੂ ਤੁਹਾਨੂੰ ਉਠਣ ਨਹੀਂ ਦਿੰਦੇ ਸਨ। ਉਹਨਾਂ ਕਿਹਾ ਕਿ ਮੈਨੂੰ ਇਹਨਾਂ ਆਗੂਆਂ ਦੀ ਜ਼ਰੂਰਤ ਨਹੀਂ ਹੈ। ਮੈਨੂੰ ਤਾਂ ਤੁਹਾਡਾ ਆਸ਼ੀਰਵਾਦ ਚਾਹੀਦਾ ਹੈ। ਉਹਨਾਂ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਉਹਨਾਂ ਦੀ ਪਛਾਣ ਕਰਨ ਜਿਹਨਾਂ ਨੇ ਪੰਥ ਨੂੰ ਧੋਖਾ ਦਿੱਤਾ ਤੇ ਉਹਨਾਂ ਨੇ ਅੱਜ ਵਿਸ਼ਾਲ ਇਕੱਠ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ।

ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਕੇਜਰੀਵਾਲ ਨੇ ਵਿਕਾਸ ਅਥਾਰਟੀਆਂ ਦਾ ਮੁਖੀ ਬਦਲਿਆ ਤੇ ਮੁੱਖ ਸਕੱਤਰ ਤੇ ਚਾਰ ਬਾਹਰਲਿਆਂ ਨੂੰ ਇਸਦੇ ਮੈਂਬਰ ਨਿਯੁਕਤ ਕਰ ਦਿੱਤਾ ਤਾਂ ਜੋ ਜ਼ਮੀਨ ਦੀ ਲੁੱਟ ਕੀਤੀ ਜਾ ਸਕੇ।

ਉਹਨਾਂ ਕਿਹਾ ਕਿ ਆਪ ਸਰਕਾਰ ਨੇ ਤਾਂ ਕੌਡੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਨ ਵਾਸਤੇ 1995 ਦਾ ਐਕਟ ਵੀ ਵਰਤ ਲਿਆ ਤਾਂ ਜੋ 2013 ਦੇ ਐਕਟ ਦੀ ਥਾਂ ’ਤੇ ਇਸਦੀ ਵਰਤੋਂ ਕਰ ਕੇ ਬਿਲਡਰਾਂ ਨੂੰ ਆਪਣੀ ਮਰਜ਼ੀ ਅਨੁਸਾਰ ਜ਼ਮੀਨ ਅਲਾਟ ਕੀਤੀ ਜਾ ਸਕੇ।

ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਦਿੱਲੀ ਆਪ ਹਾਈ ਕਮਾਂਡ ਤੇ ਇਸਦੇ ਚੇਲਿਆਂ ਨਾਲ ਜੁੜੇ ਲੋਕਾਂ ਨੂੰ ਪੰਜਾਬ ਵਿਚ ਉਚ ਅਹੁਦਿਆਂ ’ਤੇ ਤਾਇਨਾਤ ਕੀਤਾ ਗਿਆ ਭਾਵੇਂ ਉਹਨਾਂ ਵਿਚ ਸ਼ਾਲਿਨੀ ਮਿੱਤਰਾ, ਅਰਵਿੰਦ ਮੋਦੀ, ਵਿਜੇ ਨਾਇਰ, ਵੀਨਾ ਗੁਪਤਾ, ਦੀਪਕ ਚੌਹਾਨ ਅਤੇ ਰਾਕੇਸ਼ ਕੁਮਾਰ ਗੋਇਲ ਹੀ ਸ਼ਾਮਲ ਹਨ। ਸਰਦਾਰ ਬਾਦਲ ਨੇ ਦੱਸਿਆ ਕਿ ਸਾਬਕਾ ਆਈ ਆਰ ਐਸ ਅਫਸਰ ਮਹੇਸ਼ ਪੂਰੀ ਨੂੰ ਪੰਜਾਬ ਵਿਜੀਲੈਂਸ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਗੈਰ ਅਧਿਕਾਰਤ ਤੌਰ ’ਤੇ ਵਿਭਾਗ ਦਾ ਕੰਮਕਾਜ ਵੇਖ ਰਿਹਾ ਹੈ।

ਇਸ ਮੌਕੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ, ਹਰਪ੍ਰੀਤ ਕੌਰ ਮੁਖਮੇਲਪੁਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੁਰਜੀਤ ਸਿੰਘ ਗੜ੍ਹੀ, ਕਬੀਰ ਦਾਸ, ਸਰਬਜੀਤ ਸਿੰਘ ਝਿੰਜਰ, ਜਗਮੀਤ ਹਰਿਆਊ, ਅਮਿਤ ਰਾਠੀ, ਜਸਪਾਲ ਸਿੰਘ ਬਿੱਟੂ ਚੱਠਾ, ਰਾਜਿੰਦਰ ਸਿੰਘ ਵਿਰਕ, ਮੱਖਣ ਸਿੰਘ ਲਾਲਕਾ, ਅਮਰਿੰਦਰ ਸਿੰਘ ਬਜਾਜ, ਅਮਰਜੀਤ ਸਿੰਘ ਪੰਜਰਥ, ਲਖਵੀਰ ਸਿੰਘ ਲੋਟ, ਜਸਮੇਰ ਸਿੰਘ ਲਾਛੜੂ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...