ਗੁਰਦਾਸਪੁਰ ਪੁਲਿਸ ਨੇ ਫਿਰੌਤੀ ਸਬੰਧੀ ਗੋਲੀਬਾਰੀ ਦੇ ਦੋ ਮਾਮਲੇ ਸੁਲਝਾਏ, ਪਿਸਤੌਲ ਸਮੇਤ ਦੋ ਕਾਬੂ

by | Nov 2, 2025 | daily, politics | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਕੱਟਡ਼ਪੰਥੀ ਗੁੰਡਿਆਂ ਬਲਦੇਵ ਜੱਸਲ ਅਤੇ ਗੁਰਲਾਲ ਉਰਫ ਗੁੱਲੂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।

ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਹੈ। ਡੀ. ਆਈ. ਜੀ. ਬਾਰਡਰ ਰੇਂਜ ਸੰਦੀਪ ਗੋਇਲ

ਚੰਡੀਗਡ਼੍ਹ/ਗੁਰਦਾਸਪੁਰ, 1 ਨਵੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਦੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਆਧੁਨਿਕ 9 ਐਮ. ਐਮ. ਗਲੌਕ ਪਿਸਤੌਲ ਨਾਲ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਨਾਲ ਪੁਲਿਸ ਨੇ ਜਬਰਨ ਵਸੂਲੀ ਦੀਆਂ ਹਾਲ ਹੀ ਦੀਆਂ ਦੋ ਘਟਨਾਵਾਂ ਦੇ ਗਠਜੋਡ਼ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਤੀਸ਼ ਸਿੰਘ ਵਾਸੀ ਕੋਟਲਾ ਸੁਲਤਾਨ ਸਿੰਘ, ਅੰਮ੍ਰਿਤਸਰ ਅਤੇ ਕਰਨ ਮਸੀਹ ਉਰਫ ਅਜੈ ਉਰਫ ਅੱਜੂ ਵਾਸੀ ਦਿਓਲ, ਗੁਰਦਾਸਪੁਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 22 ਸਤੰਬਰ, 2025 ਨੂੰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ ਉੱਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸੇ ਤਰ੍ਹਾਂ 15 ਅਕਤੂਬਰ, 2025 ਨੂੰ ਕਲਾਨੌਰ ਦੇ ਇੱਕ ਨਿੱਜੀ ਹਸਪਤਾਲ ਦੇ ਬਾਹਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਮਾਮਲਿਆਂ ਵਿੱਚ, ਪੀਡ਼ਤਾਂ ਨੂੰ ਅਣਜਾਣ ਮੋਬਾਈਲ ਨੰਬਰਾਂ ਤੋਂ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਅੱਤਵਾਦੀ ਸੰਗਠਨ ਨਾਲ ਜੁਡ਼ੇ ਵਿਦੇਸ਼ੀ ਕੱਟਡ਼ਪੰਥੀ ਗੁੰਡਾਗਰਦਾਂ ਬਲਦੇਵ ਜੱਸਲ ਅਤੇ ਗੁਰਲਾਲ ਉਰਫ ਗੁੱਲੂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।

ਡੀ. ਜੀ. ਪੀ. ਨੇ ਸਪੱਸ਼ਟ ਕੀਤਾ ਕਿ ਦੋਵੇਂ ਦੋਸ਼ੀ ਮੈਡੀਕਲ ਸਟੋਰ ਅਤੇ ਹਸਪਤਾਲ ਮਾਲਕਾਂ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਡੀ. ਆਈ. ਜੀ. ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਐਸ. ਐਸ. ਪੀ. ਗੁਰਦਾਸਪੁਰ ਆਦਿੱਤਿਆ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਦੋ ਮੁਲਜ਼ਮਾਂ ਨੂੰ ਕਲਾਨੌਰ ਦੇ ਪਿੰਡ ਉੱਪਲ ਦੇ ਟੀ-ਪੁਆਇੰਟ ਤੋਂ ਗ੍ਰਿਫਤਾਰ ਕੀਤਾ। ਜਾਂਚ ਟੀਮ ਵਿੱਚ ਇੰਸਪੈਕਟਰ ਯਸ਼ਪਾਲ ਸਿੰਘ, ਐਸਆਈ ਦੇਵੇਂਦਰ ਕੁਮਾਰ, ਐਸਆਈ ਰਮੇਸ਼ ਚੰਦ, ਐਸਆਈ ਰਾਜਦੀਪ, ਐਸਆਈ ਰੀਮਾ ਅਤੇ ਕਾਂਸਟੇਬਲ ਪੂਜਾ ਸ਼ਾਮਲ ਸਨ।

ਡੀ. ਆਈ. ਜੀ. ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਪੁਲਿਸ ਟੀਮਾਂ ਗੁਰਲਾਲ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕਰ ਰਹੀਆਂ ਹਨ ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰ. 150, ਮਿਤੀ 16.10.25, ਭਾਰਤੀ ਦੰਡਾਵਲੀ (ਬੀਐਨਐਸ) ਦੀ ਧਾਰਾ 308 (4) 324 (4) 3 (5) ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਕਲਾਨੌਰ ਵਿਖੇ ਦਰਜ ਕੀਤਾ ਗਿਆ ਸੀ।
—– –

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...