ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ, ਸਰਕਾਰ ਬੇਅਦਬੀਆਂ ਰੋਕਣ ’ਚ ਫੇਲ੍ਹ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

by | Jun 12, 2026 | daily, religion | 0 comments

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰੱਖੀ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸਵਾਲ ਚੁੱਕਦਿਆਂ ਇਸ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਪਰੰਤੂ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਫੇਲ੍ਹ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਦੀ ਇਹ ਘਟਨਾ ਬਿਲਕੁਲ ਉਸੇ ਤਰਜ ਉੱਤੇ ਹੈ ਜਿਵੇਂ ਦਸੰਬਰ 2021 ਵਿੱਚ ਇੱਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਇਆ ਗਿਆ ਸੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਇਹ ਪੰਜਾਬ ਸਰਕਾਰ ਦੀ ਵੱਡੀ ਨਾਕਾਮਯਾਬੀ ਹੈ ਕਿ ਉਹ ਅੱਜ ਤੱਕ ਦਸੰਬਰ 2021 ਵਿੱਚ ਵਾਪਰੀ ਘਟਨਾ ਦੇ ਦੋਸ਼ੀ ਦੀ ਪਛਾਣ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਚੱਲਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਮੇਂ ਜਦੋਂ ਕੁਝ ਸ਼ਰਧਾਲੂ ਅਤੇ ਸੇਵਾਦਾਰ ਸਿੱਖ ਗੁਰਬਾਣੀ ਦਾ ਪਾਠ ਸਰਵਣ ਕਰ ਰਹੇ ਸਨ ਤਾਂ ਇੱਕ ਵਿਅਕਤੀ ਨੇ ਅਚਾਨਕ ਦਰਬਾਰ ਅੰਦਰ ਪ੍ਰਕਰਮਾ ਕਰਨ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਕੇ ਦੋਸ਼ੀ ਵਿਅਕਤੀ ਕੁਝ ਕਰ ਪਾਉਂਦਾ ਉਸ ਨੂੰ ਮੌਕੇ ਉੱਤੇ ਹੀ ਗੁਰੂ ਘਰ ਦੇ ਸਤਰਕ ਸੇਵਾਦਾਰ ਸਿੱਖਾਂ ਨੇ ਕਾਬੂ ਕਰ ਲਿਆ ਅਤੇ ਉਹ ਹੁਣ ਪੁਲਿਸ ਹਿਰਾਸਤ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਹਿਰਾਸਤ ਵਿੱਚ ਦੋਸ਼ੀ ਹੋਣ ਦੇ ਬਾਵਜੂਦ ਵੀ ਇਸ ਘਟਨਾ ਪਿੱਛੇ ਸਾਜ਼ਸ਼ ਨੂੰ ਨਸ਼ਰ ਨਹੀਂ ਕਰਦੀ ਤਾਂ ਵੱਡੇ ਸਵਾਲ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਖੜ੍ਹੇ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਸ਼ੀ ਵਿਅਕਤੀ ਕਿੱਥੋਂ ਦਾ ਰਹਿਣ ਵਾਲਾ ਹੈ, ਇਸ ਸਬੰਧੀ ਜਾਣਕਾਰੀ ਸਪੱਸ਼ਟ ਨਹੀਂ ਹੋ ਸਕੀ ਕਿਉਂਕਿ ਉਸ ਕੋਲੋਂ ਕੋਈ ਦਸਤਾਵੇਜ਼ ਜਾਂ ਪਛਾਣ ਪੱਤਰ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਕੋਲੋਂ ਪਛਾਣ ਦਾ ਕੋਈ ਦਸਤਾਵੇਜ਼ ਪ੍ਰਾਪਤ ਨਾ ਹੋਣਾ ਇਹ ਦਰਸਾਉਂਦਾ ਹੈ ਕਿ ਇਹ ਘਟਨਾ ਵੀ ਕਿਸੇ ਵੱਡੀ ਸਾਜ਼ਸ਼ ਜਾਂ ਸ਼ਰਾਰਤ ਦਾ ਹਿੱਸਾ ਹੈ ਜੋ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਧਰਮ ਦੇ ਧਾਰਮਿਕ ਮਾਮਲਿਆਂ ਅੰਦਰ ਦਖ਼ਲ ਦੇਣਾ ਹੋਵੇ ਤਾਂ ਸਰਕਾਰਾਂ ਤੁਰੰਤ ਹੀ ਕੰਮ ਕਰਦੀਆਂ ਹਨ ਪਰੰਤੂ ਅਜਿਹੇ ਦੋਸ਼ੀਆਂ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਵਿੱਚ ਸਰਕਾਰਾਂ ਪੂਰੀ ਤਰ੍ਹਾਂ ਫੇਲ੍ਹ ਹਨ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖ ਸੰਗਤ ਨੂੰ ਵਿਸ਼ੇਸ਼ ਤਾਕੀਦ ਕੀਤੀ ਕਿ ਹਰੇਕ ਪਿੰਡ, ਸ਼ਹਿਰ ਅਤੇ ਕਸਬੇ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਪੰਥਕ ਪਹਿਰੇਦਾਰੀ ਤਹਿਤ ਤਿਆਰ ਬਰ ਤਿਆਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖੇ ਜਾਣ ਅਤੇ ਕਿਸੇ ਵੀ ਸ਼ਰਾਰਤੀ ਗਤੀਵਿਧੀ ਉੱਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾਵੇ। ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਦੋਸ਼ੀ ਵਿਅਕਤੀ ਨੂੰ ਕਾਬੂ ਕਰਨ ਵਾਲੇ ਸੇਵਾਦਾਰ ਸਿੱਖਾਂ ਦੀ ਸਤਰਕਤਾ ਨੂੰ ਵੀ ਸਲਾਹਿਆ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...