ਗੁਰਦੁਆਰਾ ਸੁਖਚੈਨਆਨਾ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਇਕੱਤਰਤਾ

by | May 22, 2026 | daily, religion | 0 comments

ਸਰਕਾਰ ਦੁਆਰਾ ਲਿਆਂਦੇ ਸਤਿਕਾਰ ਐਕਟ ‘ਚ ਸਿੱਖ ਭਾਵਨਾਵਾਂ ਵਿਰੁੱਧ ਦਰਜ਼ ਮੱਦਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਿਆ
ਅੰਮ੍ਰਿਤਸਰ, 21 ਮਈ –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਸੁਖਚੈਨਆਨਾ ਸਾਹਿਬ, ਫਗਵਾੜਾ ਵਿਖੇ ਵੱਖ ਵੱਖ ਜਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਮੀਟਿੰਗ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਚਾਰਕ ਜਥਿਆਂ ਨੂੰ ਪੰਜਾਬ ਸਰਕਾਰ ਦੁਆਰਾ ਲਿਆਂਦੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦੇਣ ਅਤੇ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਵਿੱਚ ਗੁਰਦੁਆਰਾ ਕਮੇਟੀਆਂ, ਗ੍ਰੰਥੀ ਸਿੰਘਾਂ ਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰਚਾਰਕ ਜਥਿਆਂ ਦੀ ਵੱਡੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸੀਆਂ ਨੂੰ ਸਖ਼ਤ ਸਜ਼ਾਵਾਂ ਤਾਂ ਹਰ ਸਿੱਖ ਦੀ ਮੰਗ ਹੈ ਪਰੰਤੂ ਕਿਸੇ ਵੀ ਕਨੂੰਨ ਵਿਚ ਸਿੱਖ ਭਾਵਨਾਵਾਂ ਵਿਰੁੱਧ ਸ਼ਬਦਾਵਲੀ ਅਤੇ ਮੱਦਾਂ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸੇ ਸਬੰਧੀ ਵਿਚਾਰ ਵਟਾਂਦਰੇ ਲਈ 31 ਮਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਰੱਖੀ ਗਈ ਹੈ ਜਿਸ ਵਿਚ ਗੁਰਦੁਆਰਾ ਕਮੇਟੀਆਂ ਗ੍ਰੰਥੀ ਸਿੰਘਾਂ ਅਤੇ ਸੰਗਤਾਂ ਦੀ ਭਰਵੀਂ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਜਿਲ੍ਹਾ ਕਪੂਰਥਲਾ, ਹੁਸਿਆਰਪੁਰ, ਨਵਾਂ ਸ਼ਹਿਰ ਅਤੇ ਜਲੰਧਰ ਦੇ ਪ੍ਰਚਾਰਕ ਜਥਿਆਂ ਨੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੁਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ. ਬਲਦੇਵ ਸਿੰਘ, ਸ. ਗੁਰਭਾਗ ਸਿੰਘ, ਹੈੱਡ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਢੋਟੀਆਂ, ਪ੍ਰਚਾਰਕ, ਕਵੀਸ਼ਰ ਅਤੇ ਢਾਡੀ ਜਥੇ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...