ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

by | Jul 10, 2026 | AGRICULTURE UPDATES, crime, politics | 0 comments

ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ

ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ।

ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢਾਂਚੇ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਉੱਤਮ ਅਭਿਆਸਾਂ ਨੂੰ ਸਾਂਝਾ ਕਰਨਾ ਦੇਸ਼ ਦੇ ਵਿਕਾਸ ਲਈ ਬਹੁਤ ਲਾਹੇਵੰਦ ਅਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਮੋਹਰੀ ਦੁੱਧ ਉਤਪਾਦਕ ਸੂਬਿਆਂ ਵਿੱਚ ਸ਼ੁਮਾਰ ਹੈ, ਇਸੇ ਲਈ ਇਹ ਵਿਚਾਰ-ਚਰਚਾ ਦੁੱਧ ਦੇ ਉਤਪਾਦਨ ਨੂੰ ਵਧਾਉਣ, ਪਸ਼ੂਧਨ ਦੇ ਨਸਲ ਸੁਧਾਰ ਅਤੇ ਪਸ਼ੂ ਸਿਹਤ-ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਰਹੀ।

ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਆਂ ਦੀ ਸਿਹਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਸਬਸਿਡੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਨ ਦਾ ਪ੍ਰਸਤਾਵ ਰੱਖਿਆ। ਸ਼੍ਰੀ ਸ਼ਰਮਾ ਨੇ ਪੰਜਾਬ ਦੇ ਆਪਣੇ ਵੱਲੋਂ ਸਾਂਝੀ ਕੀਤੀ ਅਹਿਮ ਜਾਣਕਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਪਸ਼ੂ ਪਾਲਣ ਖੇਤਰ ਵਿੱਚ ਢਾਂਚਾਗਤ ਸਹਿਯੋਗ ਦੋਵਾਂ ਸੂਬਿਆਂ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ।

Share News
ਕਾਰੋਬਾਰ ਖ਼ਬਰਾਂ

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 4 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...