ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

by | Aug 6, 2025 | AGRICULTURE UPDATES, breaking news, daily | 0 comments

* ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ 10 ਅਗਸਤ ਤੱਕ ਝੋਨੇ ਦੀ ਸਿੱਧੀ ਬਿਜਾਈ ਦੀ ਫੀਲਡ ਵੈਰੀਫਿਕੇਸ਼ਨ ਮੁਕੰਮਲ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 6 ਅਗਸਤ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ‘ਚਿੱਟੇ ਸੋਨੇ’ ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਫੀਲਡ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਪ੍ਰਤੀ ਏਕੜ 1,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਯੋਗ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾ ਸਕੇ।

ਇਹ ਨਿਰਦੇਸ਼ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਵੀਡੀਓ ਕਾਨਫਰੰਸ ਦੌਰਾਨ ਜਾਰੀ ਕੀਤੇ ਗਏ।

ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ, ਤੇਲਾ, ਥ੍ਰਿਪਸ ਸਮੇਤ ਹੋਰ ਕੀੜਿਆਂ ਦੇ ਹਮਲਿਆਂ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਨਿਯਮਿਤ ਤੌਰ ‘ਤੇ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਝੋਨੇ ਦੇ ਮਧਰੇਪਣ ਸਬੰਧੀ ਵਾਇਰਸ ਤੋਂ ਬਚਾਅ ਲਈ ਝੋਨੇ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਕੰਟਰੋਲ ਉਪਾਵਾਂ ਬਾਰੇ ਮਾਰਗਦਰਸ਼ਨ ਕਰਨ ਲਈ ਵੀ ਕਿਹਾ।

ਫਾਜ਼ਿਲਕਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਮੀਂਹ ਦੇ ਪਾਣੀ ਦੇ ਖੇਤਾਂ ਵਿੱਚ ਭਰਨ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਾਂ ਦਾ ਨਿਯਮਤ ਨਿਰੀਖਣ ਕਰਨ ਅਤੇ ਹੋਰ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਤਾਂ ਵਿੱਚੋਂ ਪਾਣੀ ਦੀ ਤੁਰੰਤ ਨਿਕਾਸੀ ਨੂੰ ਯਕੀਨੀ ਬਣਾਉਣ ਅਤੇ ਫਸਲਾਂ ਨੂੰ ਬਚਾਉਣ ਲਈ ਯਤਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਹਰ ਸਥਿਤੀ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਫੀਲਡ ਸਟਾਫ ਨੂੰ ਖਾਦ ਡੀਲਰਾਂ ‘ਤੇ ਚੌਕਸੀ ਰੱਖਣ ਅਤੇ ਜਮ੍ਹਾਂਖੋਰੀ ਨੂੰ ਰੋਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਯੂਰੀਆ ਦੀ ਵਰਤੋਂ ਸਿਰਫ਼ ਖੇਤੀਬਾੜੀ ਉਦੇਸ਼ਾਂ ਲਈ ਕੀਤੀ ਜਾਵੇ ਅਤੇ ਕਿਸੇ ਵੀ ਹਾਲ ਵਿੱਚ ਯੂਰੀਆ ਦੀ ਉਦਯੋਗਿਕ ਖੇਤਰ ਵਿੱਚ ਨਾ ਹੋਣ ਦਿੱਤੀ ਜਾਵੇ।

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਫਾਜ਼ਿਲਕਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਨਰਮੇ ਦੇ ਖੇਤਾਂ ਵਿੱਚ ਕੀੜਿਆਂ ਦੇ ਹਮਲੇ ਦੇ ਅੱਠ ਹੌਟਸਪੌਟਸ ਦੀ ਪਛਾਣ ਕੀਤੀ ਗਈ ਹੈ। ਵਿਭਾਗ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਖੇਤਰਾਂ ਦੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕੀੜਿਆਂ ਦਾ ਇਹ ਹਮਲਾ ਪੂਰੀ ਤਰ੍ਹਾਂ ਕੰਟਰੋਲ ਅਧੀਨ ਹੈ ਅਤੇ ਆਰਥਿਕ ਸੀਮਾ ਤੋਂ ਹੇਠਾਂ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...