ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

by | Jun 22, 2026 | breaking news, crime, daily, politics | 0 comments

ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਗ੍ਰਿਫ਼ਤਾਰ ਮੁਲਜ਼ਮ ਪਹਿਲਾਂ ਦਰਜ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਲੋੜੀਂਦੇ ਸਨ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਜ਼ਰੀਏ ਵਿਦੇਸ਼-ਅਧਾਰਤ ਹੈਂਡਲਰਾਂ ਨਾਲ ਸਬੰਧਤ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਤਿੰਨ ਆਧੁਨਿਕ ਪਿਸਤੌਲਾਂ (ਵਿਦੇਸ਼ੀ) ਅਤੇ ਗੋਲਾ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਟਾਲਾ ਦੇ ਵੱਡਾ ਥੇਥਰਕੇ ਦੇ ਵਸਨੀਕ ਅਨਮੋਲ ਸਿੰਘ ਉਰਫ਼ ਮੋਹਲਾ, ਬਟਾਲਾ ਦੇ ਸ਼ਾਹਪੁਰ ਜਾਜਨ ਦੇ ਵਸਨੀਕ ਜਗਰੂਪ ਸਿੰਘ ਉਰਫ਼ ਰੂਪਾ ਅਤੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਵਿਖੇ ਕਾਵਰੀਆਂ ਵਾਲੀ ਪੁਲੀ ਦੇ ਵਸਨੀਕ ਮੋਹਿਤ ਕੁਮਾਰ ਉਰਫ਼ ਜੋਬਨ ਵਜੋਂ ਹੋਈ ਹੈ।

ਇਹ ਸਫ਼ਲਤਾ ਇੱਕ ਹੋਰ ਮੁਲਜ਼ਮ ਨੂੰ ਪਹਿਲਾਂ 26 ਆਧੁਨਿਕ ਹਥਿਆਰਾਂ, ਜਿਨ੍ਹਾਂ ਵਿੱਚ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸ਼ਾਮਲ ਸਨ, ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਗੈਂਗਵਾਰ, ਜਬਰੀ ਵਸੂਲੀ ਅਤੇ ਹੋਰ ਗ਼ੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਨ। ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਉਕਤ ਮੁਲਜ਼ਮ ਹਥਿਆਰਾਂ ਦੀਆ ਖੇਪਾਂ ਹਾਸਲ ਕਰਕੇ ਅੱਗੇ ਅਪਰਾਧਿਕ ਕਾਰਵਾਈਆਂ ਨੂੰ ਅੰਜ਼ਾਮ ਦਿੰਦੇ ਸਨ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਤਾ ਲਗਾਉਣ, ਹੋਰ ਮੁਲਜ਼ਮਾਂ ਦੀ ਪਛਾਣ, ਪਿਛਲੀਆਂ ਅਪਰਾਧਿਕ ਗਤੀਵਿਧੀਆਂ ਦੀ ਗੁੱਥੀ ਸੁਲਝਾਉਣ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸੰਗਠਿਤ ਅਪਰਾਧ ਸਿੰਡੀਕੇਟ ਦੇ ਖ਼ਾਤਮੇ ਆਦਿ ਨੂੰ ਕੇਂਦਰ ਵਿੱਚ ਰੱਖ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਅਨਮੋਲ ਉਰਫ਼ ਮੋਹਲਾ, ਜਗਰੂਪ ਉਰਫ਼ ਰੂਪਾ ਅਤੇ ਮੋਹਿਤ ਉਰਫ਼ ਜੋਬਨ ਨੂੰ ਤਿੰਨ ਵਿਦੇਸ਼ੀ ਤੇ ਆਧੁਨਿਕ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਦੱਸਿਆ ਕਿ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਅਨਮੋਲ ਅਤੇ ਮੋਹਿਤ ਸਤੰਬਰ 2025 ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਦਰਜ ਕਤਲ ਕੇਸ ਅਤੇ ਜੂਨ 2026 ਵਿੱਚ ਬਟਾਲਾ ਵਿਖੇ ਦਰਜ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਅਨਮੋਲ ਅਤੇ ਉਸਦੇ ਸਾਥੀਆਂ ਨੂੰ ਅਜਿਹੇ ਕਈ ਹੋਰ ਕੰਮ ਵੀ ਸੌਂਪੇ ਗਏ ਸਨ ਜਿਨ੍ਹਾਂ ਨੂੰ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਸਫਲਤਾਪੂਰਵਕ ਨਾਕਾਮ ਕਰ ਦਿੱਤਾ।

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਤਹਿਤ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 40 ਮਿਤੀ 20.06.2026 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...