ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

by | Jul 12, 2026 | crime, daily, politics | 0 comments

ਪੁਲਿਸ ਟੀਮਾਂ ਨੇ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰ ਬਾਰੇ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 496ਵੇਂ ਦਿਨ 59 ਨਸ਼ਾ ਤਸਕਰ ਗ੍ਰਿਫ਼ਤਾਰ

ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਅੱਜ, 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46,357 ਹੋ ਗਈ ਹੈ।

ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 496ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 816 ਗ੍ਰਾਮ ਹੈਰੋਇਨ, 386 ਨਸ਼ੀਲੀਆਂ ਗੋਲੀਆਂ ਅਤੇ 1.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 496 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,813 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 4 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...