ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਡਾ. ਅੰਬੇਡਕਰ ਭਵਨ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ

by | Jun 10, 2025 | breaking news, daily | 0 comments

ਫਿਲੌਰ ਦੇ ਪਿੰਡ ਨੰਗਲ ਵਿਖੇ ਬਾਬਾ ਸਾਹਿਬ ਦੇ ਬੁੱਤ ਦੀ ਹੋਈ ਬੇਹੁਰਮਤੀ ਸਬੰਧੀ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਗੱਲਬਾਤ :- ਚੇਅਰਮੈਨ ਜਸਵੀਰ ਸਿੰਘ ਗੜ੍ਹੀ

ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਕਰਨ ਵਾਲੇ ਦੋਸ਼ੀਆਂ ਨੂੰ ਜਲਦੀ ਹੀ ਗਿ੍ਫਤਾਰ ਕਰ ਲਿਆ ਜਾਵੇਗਾ

ਸਾਡਾ ਮੁੱਖ ਉਦੇਸ਼ ਦਲਿਤ ਸਮਾਜ ਦੀਆਂ ਦੁੱਖ ਤਕਲੀਫਾਂ ਨੂੰ ਸੁਣਨਾ ਅਤੇ ਭਾਰਤੀ ਸੰਵਿਧਾਨ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ

ਸਾਡਾ ਮੁੱਖ ਕੰਮ ਬਾਬਾ ਸਾਹਿਬ ਦੀ ਅਪੀਲ “ਸ਼ਾਸਨ ਕਰਤਾ ਜਮਾਤ ਬਣੋ” ਨੂੰ ਪੂਰੇ ਪੰਜਾਬ ਦੇ ਦਲਿਤ ਭਾਈਚਾਰੇ ਤੱਕ ਲੈ ਕੇ ਜਾਣਾ ਹੈ

ਲੁਧਿਆਣਾ, 10 ਜੂਨ (000) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਮੰਗਲਵਾਰ ਨੂੰ ਡਾ. ਅੰਬੇਡਕਰ ਭਵਨ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਕੁੱਝ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਮਾਂਬੱਧ ਰਹਿ ਕੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਆਦੇਸ਼ ਦਿੱਤੇ ਗਏ।

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ਼ਿਕਾਇਤਕਰਤਾ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਪੁਲਿਸ ਦੇ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਸਾਰੀਆਂ ਸ਼ਿਕਾਇਤਾਂ ਦੀ ਚੰਗੀ ਤਰ੍ਹਾਂ ਨਿਰਪੱਖ ਜਾਂਚ ਕਰਕੇ ਬਣਦੀ ਕਾਰਵਾਈ ਕਰਨ ਉਪਰੰਤ ਜਲਦ ਹੀ ਇਸ ਸਬੰਧੀ ਰਿਪੋਰਟ ਐਸ.ਸੀ ਕਮਿਸ਼ਨ ਨੂੰ ਭੇਜਣ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ ਨਾਲ ਕੋਈ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਲਦ ਹੀ ਉਨ੍ਹਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਬਣਦਾ ਇਨਸਾਫ ਦਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਜ਼ਿਥੇ ਪਹਿਲਾਂ ਆਈਆਂ ਸ਼ਿਕਾਇਤਾ ਬਾਰੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਉਥੇ ਹੀ ਅੱਜ ਉਨ੍ਹਾਂ ਜ਼ਿਲ੍ਹੇ ਦੇ ਹੋਰ ਵਿਅਕਤੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਦਰਖਾਸਤਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਸ਼ਿਕਾਇਤਾ ਤੇ ਵੀ ਜਾਂਚ ਪੜਤਾਲ ਕਰ ਕੇ ਨਿਪਟਾਰਾ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਦਾ ਇਹ ਦੂਜਾ ਦੌਰਾ ਹੈ ਇਸ ਤੋਂ ਪਹਿਲਾਂ ਫਿਲੌਰ ਦੇ ਪਿੰਡ ਨੰਗਲ ਜਿਥੇ 31 ਮਾਰਚ ਅਤੇ 2 ਜੂਨ 2025 ਨੂੰ ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਹੋਈ ਹੈ ਉੱਥੇ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬਕਾਇਦਾ ਗੱਲਬਾਤ ਕੀਤੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਮਾਜਿਕ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੈਂ ਲੁਧਿਆਣਾ ਦੇ ਬਾਬਾ ਅੰਬੇਡਕਰ ਭਵਨ ਵਿੱਚ ਬੈਠ ਕੇ ਸਮੁੱਚੇ ਪੰਜਾਬੀਆਂ ਅਤੇ ਦਲਿਤ ਸਮਾਜ ਨੂੰ ਇਹ ਭਰੋਸਾ ਦਿਵਾਉਦਾ ਹਾਂ ਕਿ ਆਉਣ ਵਾਲੇ ਦੋ-ਚਾਰ ਦਿਨਾਂ ਵਿੱਚ ਦੋਸ਼ੀਆਂ ਨੂੰ ਗਿਰਫ਼ਤਾਰ ਕਰ ਲਿਆ ਜਾਵੇਗਾ। ਜਿਸ ਤਰ੍ਹਾਂ 31 ਮਾਰਚ ਨੂੰ ਬੁੱਤ ਦੀ ਬੇਹੁਰਮਤੀ ਕਰਨ ਵਾਲਿਆਂ ਨੂੰ 24 ਘੰਟੇ ਵਿੱਚ ਫੜ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਇਸ ਵਾਰ ਦੋਸ਼ੀ ਬਹੁਤ ਹੀ ਸਕੀਮ ਨਾਲ ਆਏ ਸਨ। ਸੀ.ਸੀ.ਟੀ.ਵੀ ਕੈਮਰਿਆਂ ਵਿੱਚ 100-100 ਕਿਲੋਮੀਟਰ ਤੱਕ ਦੋਸ਼ੀਆਂ ਨੂੰ ਦੇਖਿਆ ਗਿਆ ਜਿਸ ਕਰਕੇ ਬਹੁਤ ਹੀ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਚੇਅਰਮੈਨ ਗੜ੍ਹੀ ਨੇ ਕਿਹਾ ਕਿ ਲੁਧਿਆਣਾ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਅੰਬੇਡਕਰ ਦੇ ਨਾਮ ‘ਤੇ ਇਹ ਭਵਨ ਬਣਿਆ ਹੈ। ਸਾਡੇ ਲਈ ਉਹ ਰਹਿਬਰ ਹਨ। ਅਨੁਸੂਚਿਤ ਜਾਤੀ ਲੋਕਾਂ ਦੀ ਸਭ ਤੋਂ ਵੱਧ ਗਿਣਤੀ ਪੰਜਾਬ ਵਿੱਚ ਹੈ। ਲੱਗਭਗ 35 ਪ੍ਰਤੀਸ਼ਤ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੈ। ਇੰਨੀ ਵੱਡੀ ਆਬਾਦੀ ਪੰਜਾਬ ਸਰਕਾਰ ਦੀ ਧੰਨਵਾਦੀ ਹੈ ਕਿ ਉਨ੍ਹਾਂ ਨੇ ਅਨੁਸੂਚਿਤ ਜਾਤੀ ਕਮਿਸ਼ਨ ਵਿੱਚ ਮੇਰੇ ਵਰਗੇ ਬੰਦੇ ਨੂੰ ਨਿਯੁਕਤ ਕਰਕੇ ਇਸ ਦੀ ਜ਼ਿਮੇਵਾਰੀ ਦਿੱਤੀ ਹੈ। ਅਸੀਂ ਪੰਜਾਬ ਦੇ ਸਮੁੱਚੇ ਦਲਿਤ ਸਮਾਜ ਦੀਆਂ ਦੁੱਖ ਤਕਲੀਫਾਂ ਨੂੰ ਸੁਣ ਰਹੇ ਹਾਂ ਅਤੇ ਭਾਰਤੀ ਸੰਵਿਧਾਨ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਧ ਆਬਾਦੀ ਵਾਲਾ ਜ਼ਿਲ੍ਹਾ ਲੁਧਿਆਣਾ ਵਿਖੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਬੁਲਾਈਆਂ ਗਈਆਂ ਹਨ ਜਿਨ੍ਹਾਂ ਨਾਲ ਮੈਂ ਬਕਾਇਦਾ ਲੰਬੀ ਗੱਲਬਾਤ ਕਰਕੇ ਬਾਬਾ ਅੰਬੇਡਕਰ ਸਾਹਿਬ ਦੀ ਸੋਚ ਨੂੰ ਅਤੇ ਸੰਵਿਧਾਨ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਸ ਲਈ ਵੱਡੀ ਲਾਮਬੰਦੀ ਕਰਨੀ ਹੈ। ਇਹ ਸਮਾਜਿਕ ਜਥੇਬੰਦੀਆਂ ਮੋਤੀਆਂ ਦੀ ਤਰ੍ਹਾਂ ਹਨ ਅਤੇ ਮੈਂ ਧਾਗਾ ਬਣ ਕੇ ਇਹਨਾਂ ਸਾਰੇ ਮੋਤੀਆਂ ਨੂੰ ਇੱਕਠਾ ਕਰਨ ਲਈ ਲੱਗਾ ਹੋਇਆ ਹਾਂ। ਇਸੇ ਲੜੀ ਦੇ ਤਹਿਤ ਅੱਜ ਵੱਖ-ਵੱਖ ਵਿਭਾਗਾਂ ਤੋਂ ਵੱਖ-ਵੱਖ ਕਿਸਮ ਦੀਆਂ ਸ਼ਿਕਾਇਤਾਂ ਕਮਿਸ਼ਨ ਦੇ ਦਫ਼ਤਰ ਵਿੱਚ ਆਈਆਂ ਹਨ। ਉਨ੍ਹਾਂ ਨੂੰ ਸੁਣਕੇ ਕੁਝ ‘ਤੇ ਮੌਕੇ ‘ਤੇ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਕੁਝ ਕੁ ਨੂੰ ਚੰਡੀਗੜ੍ਹ ਬੁਲਾਇਆ ਗਿਆ ਹੈ। ਸਮੁੱਚੇ ਭਾਈਚਾਰੇ ਨੂੰ ਅਪੀਲ ਹੈ ਕਿ ਬਾਬਾ ਸਾਹਿਬ ਨੇ ਕਿਹਾ ਸੀ ਕਿ ਸ਼ਾਸਨ ਕਰਤਾ ਜਮਾਤ ਬਣੋ। ਇਸ ਕਰਕੇ ਇਹ ਅਪੀਲ ਪੂਰੇ ਪੰਜਾਬ ਵਿੱਚ ਲੈ ਕੇ ਜਾਂ ਰਹੇ ਹਾਂ।

ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਅਭਿਸ਼ੇਕ ਸ਼ਰਮਾ, ਪੁਲਿਸ ਕਮਿਸ਼ਨਰ ਦਫ਼ਤਰ ਤੋਂ ਏ.ਸੀ.ਪੀ ਮੁਰਾਦ ਜਸਵੀਰ ਸਿੰਘ ਗਿੱਲ, ਸਹਾਇਕ ਸਿਵਲ ਸਰਜਨ ਡਾ. ਵਿਵੇਕ ਕੁਮਾਰ, ਜ਼ਿਲ੍ਹਾ ਭਲਾਈ ਅਫਸਰ ਰਣਬੀਰ ਸਿੰਘ, ਬੀ.ਡੀ.ਪੀ.ਓ ਖੰਨਾ ਗੁਰਪ੍ਰੀਤ ਸਿੰਘ, ਨਗਰ ਨਿਗਮ ਤੋਂ ਏ.ਟੀ.ਪੀ ਗੁਰਵਿੰਦਰ ਪਾਲ ਸਿੰਘ, ਅਨੁਸੂਚਿਤ ਜਾਤੀਆਂ ਭੋਂ ਵਿਕਾਸ ਵਿੱਤ ਤੇ ਕਾਰਪੋਰੇਸ਼ਨ ਲੁਧਿਆਣਾ ਸੰਦੀਪ ਕੁਮਾਰ ਅਤੇ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...