ਚੇਅਰਮੈਨ ਵਜੋਂ ਨਿਯੁਕਤੀ ਕਰਨ ਤੇ ਪੰਜਾਬ ਸਰਕਾਰ ਦਾ ਧੰਨਵਾਦ – ਜਸਵੀਰ ਸਿੰਘ ਗੜ੍ਹੀ

by | Mar 8, 2025 | breaking news, daily, politics | 0 comments

ਚੰਡੀਗੜ੍ਹ/ਜਲੰਧਰ 8ਮਾਰਚ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਚੁਣੇ ਜਾਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਪੋਸਟ ਖਾਲੀ ਸੀ। ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਲਗਾਤਾਰ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਪੋਸਟ ਲਈ ਉਪਰਾਲੇ ਕੀਤੇ ਜਾ ਰਹੇ ਸਨ, ਜਿਸ ਲਈ ਪੰਜਾਬ ਸਰਕਾਰ ਵੱਲੋਂ ਤਿੰਨ ਚਾਰ ਵਾਰ ਚੇਅਰਮੈਨ ਦੀ ਪੋਸਟ ਭਰੇ ਜਾਣ ਲਈ ਨੋਟੀਫਿਕੇਸ਼ਨ ਜਾਰੀ ਹੋਇਆ ਸੀ।

ਅਨੁਸੂਚਿਤ ਜਾਤੀ ਵਰਗ ਜੋ ਕਿ ਪੰਜਾਬ ਵਿੱਚ 35% ਤੋਂ ਜਿਆਦਾ ਆਬਾਦੀ ਰੱਖਦਾ ਹੈ ਅਤੇ ਦੇਸ਼ ਭਰ ਵਿੱਚ ਸਭ ਤੋਂ ਜਿਆਦਾ ਅਨੁਸੂਚਿਤ ਜਾਤੀ ਵਰਗ ਦੀ ਆਬਾਦੀ ਵਾਲਾ ਸੂਬਾ ਪੰਜਾਬ ਹੈ। ਅਨੁਸੂਚਿਤ ਜਾਤੀ ਵਰਗ ਦੇ ਚੇਅਰਮੈਨ ਦੀ ਪੋਸਟ ਪਿਛਲੀ ਕਾਂਗਰਸ ਦੀ ਪੰਜਾਬ ਸਰਕਾਰ ਵੇਲੇ ਵੀ ਲਗਾਤਾਰ ਖਾਲੀ ਚੱਲ ਰਹੀ ਸੀ। ਲੇਕਿਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਅਤੇ ਸੰਗਠਨ ਮੰਤਰੀ ਡਾ. ਸੰਦੀਪ ਪਾਠਕ ਜੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਪੋਸਟ ਭਰਨ ਲਈ ਜਿਸ ਸੁਹਿਰਦਤਾ ਨਾਲ ਕੰਮ ਕੀਤਾ ਹੈ ਉਸ ਲਈ ਬਹੁਤ ਧੰਨਵਾਦ ਕਰਦਾ ਹਾਂ।

ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਪੋਸਟ ਭਰਨ ਲਈ ਵਿਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ, ਕੰਨਵੇਅਰ ਦੇ ਚੇਅਰਮੈਨ ਅਤੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਜੀ ਅਤੇ ਅਨੁਸੂਚਿਤ ਜਾਤੀ ਵਿੰਗ ਪੰਜਾਬ ਦੇ ਪ੍ਰਧਾਨ ਵਿਧਾਇਕ ਸ਼੍ਰੀ ਕੁਲਵੰਤ ਪੰਡੋਰੀ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਸ਼੍ਰੀ ਗੜ੍ਹੀ ਨੇ ਵਿਧਾਇਕ ਡਾ ਸੁਖਵਿੰਦਰ ਸੁੱਖੀ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਲਗਾਤਾਰ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਵਿਸ਼ੇਸ਼ ਅਪੀਲ ਜਾਰੀ ਰੱਖੀ ਕਿ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਪੰਜਾਬ ਵਿੱਚ ਮਜਬੂਤ ਕੀਤਾ ਜਾਵੇ। ਸ ਗੜ੍ਹੀ ਨੇ ਪੰਜਾਬ ਸਰਕਾਰ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਨੇਕ ਨੀਤੀ ਤੇ ਚਲਦੇ ਹੋਏ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਅਧਿਕਾਰਾਂ ਦੀ ਰਾਖੀ ਲਈ ਅਤੇ ਗਰੀਬਾਂ ਤੇ ਹੋ ਰਹੇ ਜ਼ੁਲਮ ਅੱਤਿਆਚਾਰ ਖਿਲਾਫ ਅਨੁਸੂਚਿਤ ਜਾਤੀ ਕਮਿਸ਼ਨ ਮੋਹਰੀ ਭੂਮਿਕਾ ਅਦਾ ਕਰੇਗਾ। ਇਸ ਮੌਕੇ ਸ਼੍ਰੀ ਗੁਰਲਾਲ ਸੈਲਾ ਅਤੇ ਡਾਕਟਰ ਜਸਪ੍ਰੀਤ ਬੀਜਾ ਜੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...