ਚੰਡੀਗੜ੍ਹ ਰੀਨਿਊਏਬਲ ਐਂਡ ਸਾਇੰਸ ਐਂਡ ਟਕਨੋਲੋਜੀ ਪ੍ਰਮੋਸ਼ਨ ਸੋਸਾਇਟੀ (ਕ੍ਰੈਸਟ/ਸੀਆਰਈਐੱਸਟੀ/CREST) ਦੁਆਰਾ ਸਾਰੰਗਪੁਰ, ਚੰਡੀਗੜ੍ਹ ਵਿਖੇ ‘ਪੀਐੱਮ ਸੂਰਯ ਘਰ: ਮੁਫ਼ਤ ਬਿਜਲੀ ਯੋਜਨਾ’ ਬਾਰੇ ਸਥਾਨਕ ਨਿਵਾਸੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ
ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਇਸ ਕੈਂਪ ਵਿੱਚ ਨਗਰ ਕੌਂਸਲਰ ਸ਼੍ਰੀ ਸਤਿੰਦਰ ਸਿੰਘ ਸਿੱਧੂ ਅਤੇ ਖੇਤਰ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੇ ਵੀ ਹਿੱਸਾ ਲਿਆ ਅਤੇ ਸਥਾਨਕ ਨਿਵਾਸੀਆਂ ਨਾਲ ਸੰਵਾਦ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ‘ਪੀਐੱਮ ਸੂਰਯ ਘਰ: ਮੁਫ਼ਤ ਬਿਜਲੀ ਯੋਜਨਾ’ ਦਾ ਲਾਭ ਉਠਾਉਣ ਅਤੇ ਆਪਣੇ ਘਰਾਂ ਦੀਆਂ ਛੱਤਾਂ ‘ਤੇ ਸੌਰ ਊਰਜਾ ਪਲਾਂਟ ਸਥਾਪਿਤ ਕਰਨ ਲਈ ਪ੍ਰੋਤਸਾਹਿਤ ਕੀਤਾ।
ਕੈਂਪ ਦੇ ਦੌਰਾਨ ਕ੍ਰੈਸਟ ਦੇ ਪ੍ਰੋਜੈਕਟ ਡਾਇਰੈਕਟਰ ਸ਼੍ਰੀ ਰਜਨੀਸ਼ ਸ਼ਰਮਾ ਅਤੇ ਹੋਰ ਅਧਿਕਾਰੀਆਂ ਨੇ ਨਿਵਾਸੀਆਂ ਨੂੰ ਯੋਜਨਾ ਦੇ ਤਹਿਤ ਰੂਫਟੌਪ ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਦੇ ਲਾਭਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਪ੍ਰਤੀਭਾਗੀਆਂ ਨੂੰ ਯੋਜਨਾ ਦੇ ਤਹਿਤ ਅਰਜ਼ੀ ਦੇਣ ਦੀ ਪ੍ਰਕਿਰਿਆ, ਰੂਫਟੌਪ ਸੋਲਰ ਪਲਾਂਟ ਦੀ ਸਥਾਪਨਾ ਅਤੇ ਇਸ ਨਾਲ ਜੁੜੇ ਹੋਰ ਮਹੱਤਵਪੂਰਨ ਪਹਿਲੂਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਕੈਂਪ ਵਿੱਚ ਸੂਚੀਬੱਧ ਸੌਰ ਵਿਕ੍ਰੇਤਾਵਾਂ ਨੇ ਵੀ ਹਿੱਸਾ ਲਿਆ ਅਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਦੀ ਸੁਵਿਧਾ ਉਪਲਬਧ ਕਰਵਾਈ। ਉਨ੍ਹਾਂ ਨੇ ਰੂਫਟੌਪ ਸੋਲਰ ਸਿਸਟਮ, ਇੰਸਟਾਲੇਸ਼ਨ ਪ੍ਰਕਿਰਿਆ ਅਤੇ ਹੋਰ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ, ਜਿਸ ਨਾਲ ਇੱਛੁਕ ਉਪਭੋਗਤਾਵਾਂ ਨੂੰ ਯੋਜਨਾ ਅਤੇ ਉਪਲਬਧ ਵਿਕਲਪਾਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਸਹਾਇਤਾ ਮਿਲੀ।
ਇਸ ਤੋਂ ਇਲਾਵਾ, ਇੱਛੁਕ ਉਪਭੋਗਤਾਵਾਂ ਨੂੰ ਰੂਫਟੌਪ ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਲਈ ਉਪਲਬਧ ਰਿਣ ਅਤੇ ਵਿੱਤਪੋਸ਼ਣ ਸੁਵਿਧਾਵਾਂ ਅਤੇ ਰਿਣ ਪ੍ਰਾਪਤ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਜਾਗਰੂਕਤਾ ਕੈਂਪ ਨੂੰ ਸਥਾਨਕ ਨਿਵਾਸੀਆਂ ਤੋਂ ਉਤਸ਼ਾਹਜਨਕ ਪ੍ਰਤੀਕਿਰਿਆ ਮਿਲੀ। ਬੜੀ ਸੰਖਿਆ ਵਿੱਚ ਲੋਕਾਂ ਨੇ ‘ਪੀਐੱਮ ਸੂਰਯ ਘਰ: ਮੁਫ਼ਤ ਬਿਜਲੀ ਯੋਜਨਾ’ ਦੇ ਤਹਿਤ ਰੂਫਟੌਪ ਸੋਲਰ ਪਾਵਰ ਸਿਸਟਮ ਸਥਾਪਿਤ ਕਰਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਅਵਸਰ ‘ਤੇ, ਕੌਂਸਲਰ ਸ਼੍ਰੀ ਸਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਹਰੇਕ ਘਰ ਵਿੱਚ ਬਿਜਲੀ ਦੀ ਖਪਤ ਲਗਾਤਾਰ ਵਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੌਰ ਊਰਜਾ ਤਕਨੀਕ ਇੱਕ ਜ਼ਰੂਰਤ ਬਣ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਪ੍ਰਦਾਨ ਕੀਤੀ ਜਾ ਰਹੀ ਸਬਸਿਡੀ ਦਾ ਲਾਭ ਉਠਾ ਕੇ ਘਰਾਂ ਦੀਆਂ ਛੱਤਾਂ ‘ਤੇ ਸੋਲਰ ਸਿਸਟਮ ਸਥਾਪਿਤ ਕਰਨ ਦਾ ਇਹ ਸੁਨਹਿਰਾ ਅਵਸਰ ਹੈ।
ਉਨ੍ਹਾਂ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਨੂੰ ਊਰਜਾ ਜ਼ਰੂਰਤਾਂ ਦੇ ਮਾਮਲੇ ਵਿੱਚ ਆਤਮਨਿਰਭਰ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਸ਼ੁਰੂ ਕੀਤੀਆਂ ਗਈਆਂ ਪਹਿਲਾਂ ਨੂੰ ਸਫ਼ਲ ਬਣਾਉਣ ਲਈ ਸਮੂਹਿਕ ਤੌਰ ‘ਤੇ ਅੱਗੇ ਆਉਣ।
ਚੰਡੀਗੜ੍ਹ ਵਿੱਚ ਰੂਫਟੌਪ ਸੌਰ ਊਰਜਾ ਨੂੰ ਹੁਲਾਰਾ ਦੇਣ ਅਤੇ ‘ਪੀਐੱਮ ਸੂਰਯ ਘਰ: ਮੁਫ਼ਤ ਬਿਜਲੀ ਯੋਜਨਾ’ ਦੇ ਲਾਭ ਪ੍ਰਾਪਤ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਕ੍ਰੈਸਟ ਦੁਆਰਾ ਵਿਸ਼ੇਸ਼ ਤੌਰ ‘ਤੇ ਯੂਟੀ ਚੰਡੀਗੜ੍ਹ ਦੇ ਸੀਮਾਵਰਤੀ ਅਤੇ ਗ੍ਰਾਮੀਣ ਖੇਤਰਾਂ ਵਿੱਚ ਨਿਯਮਿਤ ਤੌਰ ‘ਤੇ ਵਿਭਿੰਨ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
