ਚੰਡੀਗੜ੍ਹ ਬਿਲਡਿੰਗ ਅਤੇ ਹੋਰ ਨਿਰਮਾਣ ਕਾਮੇ ਭਲਾਈ ਬੋਰਡ ਨੇ ਅੱਜ ਧਨਾਸ ਵਿਖੇ ਇੱਕ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਦਾ ਉਦੇਸ਼ ਨਿਰਮਾਣ ਕਾਮਿਆਂ ਨੂੰ ਵਿਭਿੰਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣਾ ਅਤੇ ਬੋਰਡ ਵਿੱਚ ਉਨ੍ਹਾਂ ਦੀ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਦਾਨ ਕਰਨਾ ਸੀ।
ਕੈਂਪ ਦੌਰਾਨ ਕਾਮਿਆਂ ਨੂੰ ਰਜਿਸਟਰਡ ਲਾਭਾਰਥੀਆਂ ਲਈ ਉਪਲਬਧ ਵਿੱਤੀ ਸਹਾਇਤਾ, ਸਿਹਤ ਸੰਭਾਲ਼ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਇਨ੍ਹਾਂ ਲਾਭਾਂ ਨੂੰ ਪ੍ਰਾਪਤ ਕਰਨ ਲਈ ਪਾਤਰਤਾ ਦੇ ਮਾਪਦੰਡਾਂ, ਰਜਿਸਟ੍ਰੇਸ਼ਨ ਪ੍ਰਕਿਰਿਆ ਅਤੇ ਜ਼ਰੂਰੀ ਦਸਤਾਵੇਜ਼ਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।
ਵਿਸ਼ੇਸ਼ ਟੀਮਾਂ ਨੇ ਕਾਮਿਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਮਾਰਗਦਰਸ਼ਨ ਦਿੱਤਾ ਅਤੇ ਵਿਭਿੰਨ ਭਲਾਈ ਸਕੀਮਾਂ ਬਾਰੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਉਪਲਬਧ ਕਰਵਾਈ ਗਈ।
ਦਿਨ ਭਰ ਵਿੱਚ ਲਗਭਗ 150 ਲੋਕਾਂ ਨੇ ਕੈਂਪ ਦਾ ਦੌਰਾ ਕੀਤਾ ਅਤੇ ਕਈ ਕਾਮਿਆਂ ਨੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ।
ਬੋਰਡ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਾਰੇ ਪਾਤਰ ਨਿਰਮਾਣ ਕਾਮਿਆਂ ਤੱਕ ਪਹੁੰਚ ਸੁਨਿਸ਼ਚਿਤ ਕਰਨ ਅਤੇ ਉਨ੍ਹਾਂ ਨੂੰ ਉਪਲਬਧ ਕਲਿਆਣਕਾਰੀ ਲਾਭ ਅਤੇ ਸਮਾਜਿਕ ਸੁਰੱਖਿਆ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।


