ਚੰਡੀਗੜ੍ਹ ਪ੍ਰਸ਼ਾਸਨ ਨੇ ਊਰਜਾ ਦਕਸ਼ਤਾ ਅਤੇ ਸੰਭਾਲ਼ ਨੂੰ ਹੁਲਾਰਾ ਦੇਣ ਹਿਤ ਵਾਰਸ਼ਿਕ ਗਤੀਵਿਧੀ ਕੈਲੰਡਰ-2026 ਜਾਰੀ ਕੀਤਾ

by | Jan 13, 2026 | breaking news, daily | 0 comments

ਵਾਤਾਵਰਣ ਸੰਭਾਲ਼ ਅਤੇ ਭਵਿੱਖ ਦੀਆਂ ਪੀੜ੍ਹੀਆਂ ਲਈ ਸਾਡੇ ਗ੍ਰਹਿ ਪ੍ਰਿਥਵੀ ਦੀ ਸੁਰੱਖਿਆ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਦੇ ਹੋਏ, ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2026 ਲਈ ਊਰਜਾ ਦਕਸ਼ਤਾ ਅਤੇ ਸੰਭਾਲ਼ ਨਾਲ ਸਬੰਧਿਤ ਵਾਰਸ਼ਿਕ ਗਤੀਵਿਧੀ ਕੈਲੰਡਰ ਜਾਰੀ ਕੀਤਾ ਹੈ।

ਇਸ ਕੈਲੰਡਰ ਨੂੰ ਰਸਮੀ ਤੌਰ ‘ਤੇ ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ, ਸਕੱਤਰ ਇੰਜੀਨੀਅਰਿੰਗ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ। ਇਸ ਅਵਸਰ ‘ਤੇ ਸ਼੍ਰੀ ਸੀ.ਬੀ. ਓਝਾ, ਮੁੱਖ ਇੰਜੀਨੀਅਰ, ਅਤੇ ਸ਼੍ਰੀ ਪਵਨ ਕੁਮਾਰ ਸ਼ਰਮਾ, ਮੁਖੀ-ਊਰਜਾ ਪ੍ਰਬੰਧਨ ਸੈੱਲ,ਆਪਣੀ ਸਮਰਪਿਤ ਟੀਮ ਦੇ ਨਾਲ ਉਪਸਥਿਤ ਰਹੇ।

ਇਹ ਪਹਿਲ ਮਾਤਰ ਇੱਕ ਰਣਨੀਤਕ ਕਾਰਜ ਯੋਜਨਾ ਨਹੀਂ; ਬਲਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਜਾਗਰੂਕਤਾ, ਦਕਸ਼ਤਾ ਅਤੇ ਵਾਤਾਵਰਣਕ ਸੰਵੇਦਨਸ਼ੀਲਤਾ ਦੇ ਸਮੂਹਿਕ ਸੱਭਿਆਚਾਰ ਨੂੰ ਪ੍ਰੋਤਸਾਹਿਤ ਕਰਨ ਦਾ ਇੱਕ ਦ੍ਰਿੜ੍ਹ ਸੰਕਲਪ ਹੈ। ਇਹ ਕੈਲੰਡਰ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਦੇ ਤਹਿਤ ਕਾਰਜਰਤ ਊਰਜਾ ਪ੍ਰਬੰਧਨ ਸੈੱਲ (ਈਐੱਮਸੀ/EMC) / ਰਾਜ ਮਨੋਨੀਤ ਏਜੰਸੀ (ਐੱਸਡੀਏ/SDA) ਲਈ ਸਾਵਧਾਨੀ ਨਾਲ ਤਿਆਰ ਕੀਤਾ ਗਿਆ ਹੈ।

ਇਹ ਵਿਆਪਕ ਰੋਡਮੈਪ ਵਿਭਿੰਨ ਯੋਜਨਾਬੱਧ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਨੂੰ ਰੇਖਾਂਕਿਤ ਕਰਦਾ ਹੈ, ਜਿਨ੍ਹਾਂ ਦਾ ਉਦੇਸ਼ ਸਰਕਾਰੀ ਵਿਭਾਗਾਂ, ਵਿੱਦਿਅਕ ਸੰਸਥਾਵਾਂ, ਉਦਯੋਗਾਂ ਅਤੇ ਆਮ ਜਨਤਾ ਸਹਿਤ ਵਿਭਿੰਨ ਹਿਤਧਾਰਕਾਂ ਦੇ ਦਰਮਿਆਨ ਊਰਜਾ ਸੰਭਾਲ਼ ਅਤੇ ਜਾਗਰੂਕਤਾ ਨੂੰ ਹੁਲਾਰਾ ਦੇਣਾ ਹੈ। ਕੈਲੰਡਰ ਵਿੱਚ ਸ਼ਾਮਲ ਸਾਰੀਆਂ ਗਤੀਵਿਧੀਆਂ ਊਰਜਾ ਸੰਭਾਲ਼ ਐਕਟ, 2001 ਦੇ ਪ੍ਰਾਵਧਾਨਾਂ ਅਤੇ ਬਿਜਲੀ ਮੰਤਰਾਲੇ ਦੇ ਤਹਿਤ ਬਿਊਰੋ ਆਵ੍ ਐਨਰਜੀ ਐਫਿਸ਼ਿਐਂਸੀ (ਬੀਈਈ/BEE) ਦੁਆਰਾ ਨਿਰਧਾਰਿਤ ਰਾਸ਼ਟਰੀ ਉਦੇਸ਼ਾਂ ਦੇ ਅਨੁਰੂਪ ਹੋਣਗੀਆਂ।

ਸਾਲ ਭਰ, ਪ੍ਰਸ਼ਾਸਨ ਜਾਗਰੂਕਤਾ ਮੁਹਿੰਮਾਂ, ਸਮਰੱਥਾ-ਨਿਰਮਾਣ ਪ੍ਰੋਗਰਾਮਾਂ ਅਤੇ ਵਿਸ਼ੇਸ਼ ਸਿਖਲਾਈ ਸੈਸ਼ਨਾਂ ਸਮੇਤ ਵਿਭਿੰਨ ਸ਼੍ਰੇਣੀ ਦੀਆਂ ਗਤੀਵਿਧੀਆਂ ਆਯੋਜਿਤ ਕਰੇਗਾ। ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਮੁਕਾਬਲਿਆਂ ਦੇ ਜ਼ਰੀਏ ਅਗਲੀ ਪੀੜ੍ਹੀ ਨੂੰ ਪ੍ਰੇਰਿਤ ਕਰਨ ‘ਤੇ ਵਿਸ਼ੇਸ਼ ਬਲ ਦਿੱਤਾ ਗਿਆ ਹੈ, ਤਾਕਿ ਊਰਜਾ ਦਕਸ਼ਤਾ ਦੀ ਭਾਵਨਾ ਨੂੰ ਅੱਗੇ ਵਧਾਇਆ ਜਾ ਸਕੇ।

ਕੁੱਲ ਮਿਲਾ ਕੇ, ਇਹ ਵਾਰਸ਼ਿਕ ਗਤੀਵਿਧੀ ਕੈਲੰਡਰ ਚੰਡੀਗੜ੍ਹ ਪ੍ਰਸ਼ਾਸਨ ਦੀ ਟਿਕਾਊ ਵਿਕਾਸ, ਸੰਸਾਧਨਾਂ ਦੇ ਵਿਵੇਕਪੂਰਨ ਉਪਯੋਗ ਅਤੇ ਸਾਰੇ ਨਾਗਰਿਕਾਂ ਲਈ ਇੱਕ ਮਜ਼ਬੂਤ, ਊਰਜਾ-ਕੁਸ਼ਲ ਭਵਿੱਖ ਦੇ ਨਿਰਮਾਣ ਪ੍ਰਤੀ ਗਹਿਨ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...