ਚੰਡੀਗੜ੍ਹ ਪ੍ਰਸ਼ਾਸਨ ਨੇ ਸੇਵਾ ਪਖਵਾੜਾ 2025 ਦੇ ਤਹਿਤ “ਗਿਫਟ ਏ ਸਪੋਰਟਸ ਕਿੱਟ” ਪਹਿਲ ਸ਼ੁਰੂ ਕੀਤੀ

by | Sep 19, 2025 | breaking news, daily | 0 comments

ਸੇਵਾ ਪਖਵਾੜਾ ਜਸ਼ਨਾਂ ਦੇ ਹਿੱਸੇ ਵਜੋਂ, ਚੰਡੀਗੜ੍ਹ ਪ੍ਰਸ਼ਾਸਨ ਨੇ “ਗਿਫਟ ਏ ਸਪੋਰਟਸ ਕਿੱਟ” ਪਹਿਲ ਸ਼ੁਰੂ ਕੀਤੀ ਹੈ – ਇੱਕ ਮੁਹਿੰਮ ਜੋ ਨਾਗਰਿਕਾਂ ਨੂੰ ਪਿਛੜੇ ਭਾਈਚਾਰਿਆਂ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਨਵੇਂ ਜਾਂ ਚੰਗੀ ਸਥਿਤੀ ਵਿੱਚ ਵਰਤੀਆਂ ਗਈਆਂ ਖੇਡ ਕਿੱਟਾਂ ਅਤੇ ਉਪਕਰਣ ਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ। ਇਹ ਪਹਿਲ ਤੰਦਰੁਸਤੀ, ਟੀਮ ਵਰਕ ਅਤੇ ਖੇਡਾਂ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰਦੀ ਹੈ, ਜਿਸ ਨਾਲ ਗ਼ਰੀਬ ਨੌਜਵਾਨਾਂ ਨੂੰ ਉਨ੍ਹਾਂ ਦੇ ਜਨੂਨ ਨੂੰ ਪੂਰਾ ਕਰਨ ਲਈ ਲੋੜੀਂਦੇ ਸਰੋਤ ਮਿਲਦੇ ਹਨ।

ਦਾਨ ਨੂੰ ਸੁਗਮ ਬਣਾਉਣ ਲਈ ਖੇਡ ਵਿਭਾਗ ਦੁਆਰਾ ਵੱਖ-ਵੱਖ ਖੇਡ ਕੰਪਲੈਕਸਾਂ ਵਿੱਚ ਸੰਗ੍ਰਹਿ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗ ਸ਼ਹਿਰ ਭਰ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਸੰਗ੍ਰਹਿ ਕੇਂਦਰ ਸਥਾਪਿਤ ਕਰਨਗੇ। 17 ਸਤੰਬਰ ਤੋਂ 2 ਅਕਤੂਬਰ 2025 ਤੱਕ ਦਾਨ ਸਵੀਕਾਰ ਕੀਤੇ ਜਾਣਗੇ, ਜੋ ਸੇਵਾ ਪਖਵਾੜਾ ਦੀ ਭਾਵਨਾ-ਸੇਵਾ, ਉਦਾਰਤਾ ਅਤੇ ਭਾਈਚਾਰਕ ਉੱਨਤੀ ਨੂੰ ਦਰਸਾਉਂਦਾ ਹੈ।

ਇਸ ਅਵਸਰ ‘ਤੇ ਇਸ ਪਹਿਲ ਬਾਰੇ ਬੋਲਦਿਆਂ, ਚੰਡੀਗੜ੍ਹ ਦੇ ਮਾਣਯੋਗ ਪ੍ਰਸ਼ਾਸਕ ਨੇ ਕਿਹਾ, “ਖੇਡਾਂ ਕੇਵਲ ਸਰੀਰਕ ਗਤੀਵਿਧੀ ਨਹੀਂ ਹਨ,ਬਲਕਿ ਇਹ ਚਰਿੱਤਰ ਨਿਰਮਾਣ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਮਾਧਿਅਮ ਵੀ ਹਨ। ਇਹ ਪਹਿਲ ਹਰੇਕ ਨਾਗਰਿਕ ਨੂੰ ਉਨ੍ਹਾਂ ਨੌਜਵਾਨ ਖਿਡਾਰੀਆਂ ਦੇ ਸੁਪਨਿਆਂ ਵਿੱਚ ਸਿੱਧੇ ਯੋਗਦਾਨ ਦਾ ਅਵਸਰ ਦਿੰਦੀ ਹੈ, ਜਿਨ੍ਹਾਂ ਦੇ ਪਾਸ ਬੁਨਿਆਦੀ ਸੰਸਾਧਨਾਂ ਦੀ ਕਮੀ ਹੈ।”

ਮੁੱਖ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ, “ਖੇਡ ਕਿੱਟਾਂ ਦਾਨ ਕਰਕੇ, ਅਸੀਂ ਆਪਣੇ ਬੱਚਿਆਂ ਦੀ ਸਿਹਤ ਅਤੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਮੈਂ ਸਕੂਲਾਂ, ਕਾਲਜਾਂ ਅਤੇ ਜਨਤਾ ਨੂੰਤਾਕੀਦ ਕਰਦਾ ਹਾਂ ਕਿ ਬੜੀ ਸੰਖਿਆ ਵਿੱਚ ਅੱਗੇ ਆਉਣ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ।”

ਸਕੱਤਰ ਖੇਡ ਨੇ ਕਿਹਾ, “‘ਗਿਫਟ ਏ ਸਪੋਰਟਸ ਕਿੱਟ’ ਮੁਹਿੰਮ ਸਾਡੇ ਭਾਈਚਾਰੇ ਲਈ ਖੇਡਾਂ ਦੀ ਖੁਸ਼ੀ ਸਾਂਝੀ ਕਰਨ ਦਾ ਇੱਕ ਅਵਸਰ ਹੈ। ਇੱਕ ਪਰਿਵਾਰ ਦਾ ਇੱਕ ਛੋਟਾ ਜਿਹਾ ਯੋਗਦਾਨ ਕਿਸੇ ਬੱਚੇ ਵਿੱਚ ਜੀਵਨ ਭਰ ਦਾ ਖੇਡ-ਪ੍ਰੇਮ ਜਗਾ ਸਕਦਾ ਹੈ।”

ਡਾਇਰੈਕਟਰ ਸਪੋਰਟਸ ਨੇ ਕਿਹਾ, “ਅਸੀਂ ਵੱਧ ਤੋਂ ਵੱਧ ਭਾਗੀਦਾਰੀ ਸੁਨਿਸ਼ਚਿਤ ਕਰਨ ਲਈ ਸਕੂਲਾਂ, ਕਾਲਜਾਂ ਅਤੇ ਖੇਡ ਕੰਪਲੈਕਸਾਂ ਵਿੱਚ ਸੁਵਿਧਾਜਨਕ ਸੰਗ੍ਰਹਿ ਕੇਂਦਰ ਸਥਾਪਿਤ ਕਰ ਰਹੇ ਹਾਂ। ਅਸੀਂ ਇਸ ਨੇਕ ਕਾਰਜ ਵਿੱਚ ਨਾਗਰਿਕਾਂ ਦੇ ਉਤਸ਼ਾਹੀ ਸਹਿਯੋਗ ਦੀ ਉਮੀਦ ਕਰਦੇ ਹਾਂ।”

ਇਸ ਪਹਿਲ ਦੇ ਜ਼ਰੀਏ, ਚੰਡੀਗੜ੍ਹ ਪ੍ਰਸ਼ਾਸਨ ਦਾ ਉਦੇਸ਼ ਯੁਵਾ ਪੀੜ੍ਹੀ ਨੂੰ ਪ੍ਰੇਰਿਤ ਕਰਨਾ, ਤੰਦਰੁਸਤ ਜੀਵਨ ਸ਼ੈਲੀ ਨੂੰ ਹੁਲਾਰਾ ਦੇਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਖੇਡ ਭਾਵਨਾ ਅਤੇ ਸਮਾਵੇਸ਼ ਦੀ ਸੰਸਕ੍ਰਿਤੀ ਨੂੰ ਪ੍ਰੋਤਸਾਹਿਤ ਕਰਨਾ ਹੈ। ਇਸ ਸਮੇਂ ਦੌਰਾਨ ਕੀਤੇ ਗਏ ਯੋਗਦਾਨ ਨਾ ਕੇਵਲ ਬੱਚਿਆਂ ਦੀ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਨਗੇ ਬਲਕਿ ਖੇਡਾਂ ਦੀ ਦੁਨੀਆ ਵਿੱਚ ਉਨ੍ਹਾਂ ਦੇ ਸੁਪਨਿਆਂ ਅਤੇ ਆਕਾਂਖਿਆਵਾਂ ਨੂੰ ਵੀ ਨਵੀਂ ਦਿਸ਼ਾ ਦੇਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...