ਚੰਡੀਗੜ੍ਹ ਵਿੱਚ ਆਯੋਜਿਤ ਹੋਏ ਮੈੱਨ-ਸਟ੍ਰੀਮਿੰਗ ਪ੍ਰੋਗਰਾਮ ਅਤੇ ਪੋਸ਼ਣ ਜਾਗਰੂਕਤਾ ਅਭਿਆਨ

by | Sep 19, 2025 | breaking news, daily | 0 comments

ਚੰਡੀਗੜ੍ਹ, 19 ਸਤੰਬਰ, 2025: ਪੋਸ਼ਣ ਮਾਹ 2025 ਦੇ ਤਹਿਤ ਇਸ ਵਰ੍ਹੇ “ਮੈੱਨ-ਸਟ੍ਰੀਮਿੰਗ” ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਜਿਸ ਦੇ ਤਹਿਤ ਪਿਤਾਵਾਂ ਅਤੇ ਪੁਰਸ਼ ਸਰਪ੍ਰਸਤਾਂ ਨੂੰ ਪਰਿਵਾਰਾਂ ਦੇ ਪੋਸ਼ਣ ਅਤੇ ਸਿਹਤ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ‘ਤੇ ਨਿਊ ਫਲੈਟਸ, ਮਲੋਆ ਵਿਖੇ ਪੁਰਸ਼ ਸਰਪ੍ਰਸਤਾਂ ਦੇ ਲਈ ਮਿਲਟ ਰੈਸਿਪੀ ਮੁਕਾਬਲਾ ਅਤੇ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ (ਪੀਐੱਮਐੱਮਵੀਵਾਈ/PMMVY) ਰਜਿਸਟ੍ਰੇਸ਼ਨ ਮੁਹਿੰਮ ਆਯੋਜਿਤ ਕੀਤੀ ਗਈ। ਉੱਥੇ ਹੀ, ਸਰਕਲ 25 ਵਿਖੇ ਪਿਤਾਵਾਂ ਨੇ ਭਾਈਚਾਰਕ ਪੋਸ਼ਣ ਪ੍ਰਤਿੱਗਿਆ ਦੀ ਅਗਵਾਈ ਕੀਤੀ ਅਤੇ ਪਰਿਵਾਰਾਂ ਵਿੱਚ ਤੰਦਰੁਸਤ ਜੀਵਨਸ਼ੈਲੀ ਨੂੰ ਅਪਣਾਉਣ ਦੀ ਦਿਸ਼ਾ ਵਿੱਚ ਆਪਣੀ ਭੂਮਿਕਾ ਨੂੰ ਮਜ਼ਬੂਤ ਕੀਤਾ। ਇਸ ਤੋਂ ਇਲਾਵਾ, ਰਾਮਦਰਬਾਰ ਵਿਖੇ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ (ਪੀਐੱਮਐੱਮਵੀਵਾਈ/PMMVY) ਰਜਿਸਟ੍ਰੇਸ਼ਨ, ਆਭਾ ਆਈਡੀ (ABHA ID) ਬਣਾਉਣ, ਏਪੀਏਏਆਰ (APAAR), ਅਤੇ ਆਧਾਰ ਸੇਵਾਵਾਂ ਨਾਲ ਸਬੰਧਿਤ ਵਿਆਪਕ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਨਾਲ ਲਾਭਾਰਥੀਆਂ ਨੂੰ ਪ੍ਰਮੁੱਖ ਯੋਜਨਾਵਾਂ ਅਤੇ ਡਿਜੀਟਲ ਸਿਹਤ ਸੇਵਾਵਾਂ ਤੱਕ ਸੁਗਮ ਪਹੁੰਚ ਸੁਨਿਸ਼ਚਿਤ ਹੋਈ।

ਸਾਰੇ 450 ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਆਯੁਸ਼ ਅਧਾਰਿਤ ਲੈਕਚਰ, ਫੂਡ ਫੋਰਟੀਫਿਕੇਸ਼ਨ, ਪਹਿਲੇ 1000 ਦਿਨਾਂ ਵਿੱਚ ਪੌਸ਼ਟਿਕ ਭੋਜਨ ਦਾ ਮਹੱਤਵ, ਕਿਸ਼ੋਰ ਲੜਕੀਆਂ ਦੇ ਪੋਸ਼ਣ, ਅਨੀਮੀਆ ਦੀ ਰੋਕਥਾਮ, ਅਤੇ ਅਨੁਪੂਰਕ ਪੋਸ਼ਣ ਦੀ ਜ਼ਰੂਰਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ, ਓਆਰਐੱਸ (ORS) ਬਣਾਉਣ ਦਾ ਪ੍ਰਦਰਸ਼ਨ, ਪੋਸ਼ਣ ਕੇ ਪੰਚ ਸੂਤਰ ਅਤੇ ਬੱਚਿਆਂ ਦੇ ਲਈ ਮਿਲਟਸ ਅਧਾਰਿਤ ਆਹਾਰ ਦਾ ਪ੍ਰਚਾਰ-ਪ੍ਰਸਾਰ, ਦੁੱਧ ਚੁੰਘਾਉਣ ਬਾਰੇ ਜਾਗਰੂਕਤਾ, ਕਿਚਨ ਗਾਰਡਨਿੰਗ ਅਤੇ ਕਮਿਊਨਿਟੀ ਬੇਸਡ ਈਵੈਂਟ (CBE) ਵੀ ਆਯੋਜਿਤ ਕੀਤੇ ਗਏ।

ਇਸੇ ਕ੍ਰਮ ਵਿੱਚ ਸਾਰੇ 450 ਆਂਗਣਵਾੜੀ ਕੇਂਦਰਾਂ ਦੁਆਰਾ ਪੂਰਕ ਆਹਾਰ ਗਤੀਵਿਧੀਆਂ ਦੇ ਤਹਿਤ ਘਰ-ਘਰ ਜਾ ਕੇ ਨਵਜੰਮੇ ਬੱਚਿਆਂ ਦੀਆਂ ਮਾਤਾਵਾਂ ਨੂੰ ਸਲਾਹ ਦਿੱਤੀ ਗਈ ਅਤੇ ਸ਼ਿਸ਼ੂ ਤੇ ਬਾਲ ਆਹਾਰ ਸਬੰਧੀ ਸਹੀ ਪ੍ਰਥਾਵਾਂ ਨੂੰ ਅਪਣਾਉਣ ‘ਤੇ ਬਲ ਦਿੱਤਾ ਗਿਆ।

ਇਨ੍ਹਾਂ ਸਾਰੀਆਂ ਪਹਿਲਾਂ ਦਾ ਉਦੇਸ਼ ਭਾਈਚਾਰਕ ਭਾਗੀਦਾਰੀ ਨੂੰ ਸਸ਼ਕਤ ਕਰਨਾ, ਮਾਤਾਵਾਂ ਅਤੇ ਬੱਚਿਆਂ ਦੀ ਸਿਹਤ ਬਾਰੇ ਜਾਗਰੂਕਤਾ ਵਧਾਉਣਾ ਅਤੇ ਆਉਣ ਵਾਲੀ ਪੀੜ੍ਹੀ ਨੂੰ ਤੰਦਰੁਸਤ ਬਣਾਉਣ ਵਿੱਚ ਪੁਰਸ਼ਾਂ ਦੀ ਭਾਗੀਦਾਰੀ ਨੂੰ ਪ੍ਰੋਤਸਾਹਿਤ ਕਰਨਾ ਰਿਹਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...