ਚੰਡੀਗੜ੍ਹ ਵਿੱਚ ਊਰਜਾ ਸੰਭਾਲ਼ ਅਤੇ ਊਰਜਾ ਦਕਸ਼ਤਾ ‘ਤੇ ਰਾਜ-ਪੱਧਰੀ ਪੇਂਟਿੰਗ ਮੁਕਾਬਲਾ ਆਯੋਜਿਤ

by | Aug 27, 2026 | breaking news, daily, politics | 0 comments

ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਦੇ ਤਹਿਤ ਸਥਾਪਿਤ ਊਰਜਾ ਪ੍ਰਬੰਧਨ ਸੈੱਲ/ਰਾਜ ਮਨੋਨੀਤ ਏਜੰਸੀ (ਈਐੱਮਸੀ/ਐੱਸਡੀਏ) ਦੁਆਰਾ ਸਕੂਲੀ ਵਿਦਿਆਰਥੀਆਂ ਲਈ ਊਰਜਾ ਸੰਭਾਲ਼ ਅਤੇ ਊਰਜਾ ਦਕਸ਼ਤਾ ‘ਤੇ ਰਾਜ-ਪੱਧਰੀ ਪੇਂਟਿੰਗ ਮੁਕਾਬਲਾ ਦੇਵ ਸਮਾਜ ਕਾਲਜ ਆਵ੍ ਐਜੂਕੇਸ਼ਨ, ਸੈਕਟਰ 36-ਬੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ।

“ਟਿਕਾਊ ਵਿਕਾਸ ਲਈ ਊਰਜਾ ਦਕਸ਼ਤਾ ਅਤੇ ਸੰਭਾਲ਼” ਵਿਸ਼ੇ ‘ਤੇ ਆਯੋਜਿਤ ਇਸ ਮੁਕਾਬਲੇ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਊਰਜਾ ਸੰਭਾਲ਼, ਊਰਜਾ ਦਕਸ਼ਤਾ ਅਤੇ ਟਿਕਾਊ ਵਿਕਾਸ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਸੀ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਕਲਾ ਦੇ ਜ਼ਰੀਏ ਆਪਣੇ ਵਿਚਾਰ ਅਤੇ ਦ੍ਰਿਸ਼ਟੀਕੋਣ ਪ੍ਰਸਤੁਤ ਕਰਨ ਦਾ ਅਵਸਰ ਵੀ ਪ੍ਰਦਾਨ ਕੀਤਾ।

ਮੁਕਾਬਲੇ ਵਿੱਚ ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਸਮਾਗਮ ਦੋ ਸ਼੍ਰੇਣੀਆਂ ਵਿੱਚ ਆਯੋਜਿਤ ਕੀਤਾ ਗਿਆ। ਸ਼੍ਰੇਣੀ ‘ਏ’ ਵਿੱਚ ਛੇਵੀਂ ਤੋਂ ਅੱਠਵੀਂ ਕਲਾਸ ਅਤੇ ਸ਼੍ਰੇਣੀ ‘ਬੀ’ ਵਿੱਚ।ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ।

ਪ੍ਰਤੀਭਾਗੀ ਵਿਦਿਆਰਥੀਆਂ ਨੇ ਰੰਗ-ਬਿਰੰਗੇ ਅਤੇ ਵਿਚਾਰ-ਉਤੇਜਕ ਚਿੱਤਰਾਂ ਦੇ ਜ਼ਰੀਏ ਊਰਜਾ ਸੰਭਾਲ਼ ਪ੍ਰਤੀ ਆਪਣੀ ਰਚਨਾਤਮਕਤਾ ਅਤੇ ਸਮਝ ਪ੍ਰਦਰਸ਼ਿਤ ਕੀਤੀ। ਉਨ੍ਹਾਂ ਦੀਆਂ ਕਲਾਕ੍ਰਿਤੀਆਂ ਵਿੱਚ ਊਰਜਾ ਦਾ ਜ਼ਿੰਮੇਦਾਰੀਪੂਰਨ ਉਪਯੋਗ, ਊਰਜਾ-ਦਕਸ਼ ਟੈਕਨੋਲੋਜੀਆਂ, ਊਰਜਾ ਦੀ ਬਰਬਾਦੀ ਵਿੱਚ ਕਮੀ ਅਤੇ ਹਰਿਤ ਭਵਿੱਖ ਲਈ ਟਿਕਾਊ ਉਪਾਵਾਂ ਨੂੰ ਅਪਣਾਉਣ ਜਿਹੇ ਵਿਭਿੰਨ ਵਿਸ਼ਿਆਂ ਨੂੰ ਦਰਸਾਇਆ ਗਿਆ।

ਇੰਜੀਨੀਅਰ ਪਵਨ ਕੁਮਾਰ ਸ਼ਰਮਾ, ਪ੍ਰਮੁੱਖ, ਊਰਜਾ ਪ੍ਰਬੰਧਨ ਸੈੱਲ/ਐੱਸਡੀਏ, ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਕਿ ਇਹ ਪਹਿਲ ਦੇਸ਼ ਦਾ ਭਵਿੱਖ ਮੰਨੇ ਜਾਣ ਵਾਲੇ ਵਿਦਿਆਰਥੀਆਂ ਨੂੰ ਊਰਜਾ ਸੰਭਾਲ਼, ਊਰਜਾ ਦਕਸ਼ਤਾ ਅਤੇ ਟਿਕਾਊ ਵਿਕਾਸ ਦੇ ਮਹੱਤਵ ਬਾਰੇ ਜਾਗਰੂਕ ਅਤੇ ਤਿਆਰ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੀ ਸ਼ਲਾਘਾ ਕਰਦੇ ਹੋਏ ਜ਼ਿੰਮੇਦਾਰੀਪੂਰਨ ਊਰਜਾ ਉਪਯੋਗ ਨੂੰ ਹੁਲਾਰਾ ਦੇਣ ਲਈ ਯੁਵਾ ਪੀੜ੍ਹੀ ਨੂੰ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਨਾਲ ਜੋੜਨ ਦੇ ਮਹੱਤਵ ‘ਤੇ ਬਲ ਦਿੱਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਇੱਕ ਟਿਕਾਊ ਅਤੇ ਊਰਜਾ-ਦਕਸ਼ ਭਵਿੱਖ ਦੇ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਦੇਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...