ਚੰਡੀਗੜ੍ਹ ਵਿੱਚ ਪੋਸ਼ਣ ਮਾਹ 2025 ਲਈ ਤਿਆਰੀ ਮੀਟਿੰਗ ਹੋਈ

by | Sep 13, 2025 | breaking news, daily | 0 comments

ਚੰਡੀਗੜ੍ਹ, 12 ਸਤੰਬਰ, 2025:

17 ਸਤੰਬਰ ਤੋਂ 16 ਅਕਤੂਬਰ 2025 ਤੱਕ ਮਨਾਏ ਜਾਣ ਵਾਲੇ ਪੋਸ਼ਣ ਮਾਹ 2025 ਲਈ ਇੱਕ ਤਿਆਰੀ ਮੀਟਿੰਗ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੀ ਮਹਿਲਾ ਅਤੇ ਬਾਲ ਵਿਕਾਸ ਡਾਇਰੈਕਟਰ ਪਾਲਿਕਾ ਅਰੋੜਾ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਵਿੱਚ ਭਾਰਤ ਸਰਕਾਰ ਦੀ ਪ੍ਰਮੁੱਖ ਪਹਿਲ, ਪੋਸ਼ਣ ਅਭਿਯਾਨ ਦੇ ਤਹਿਤ ਇਸ ਰਾਸ਼ਟਰਵਿਆਪੀ ਪੋਸ਼ਣ ਜਾਗਰੂਕਤਾ ਮੁਹਿੰਮ ਦੇ ਸਫ਼ਲ ਲਾਗੂਕਰਨ ਨੂੰ ਸੁਨਿਸ਼ਚਿਤ ਕਰਨ ਦੇ ਲਈ ਗਤੀਵਿਧੀਆਂ ਦੀ ਯੋਜਨਾ ਬਣਾਉਣ ਅਤੇ ਤਾਲਮੇਲ ਕਰਨ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ।

ਮੀਟਿੰਗ ਦੇ ਦੌਰਾਨ, ਡਾਇਰੈਕਟਰ ਨੇ ਇਸ ਵਰ੍ਹੇ ਦੇ ਪੋਸ਼ਣ ਮਾਹ ਦੇ ਕੇਂਦਰੀ ਥੀਮਾਂ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ, ਜਿਸ ਵਿੱਚ ਖੰਡ ਅਤੇ ਤੇਲ ਦੀ ਖਪਤ ਘਟਾ ਕੇ ਮੋਟਾਪੇ ਦੀ ਸਮੱਸਿਆ ਦਾ ਸਮਾਧਾਨ, ਪੋਸ਼ਣ ਭੀ ਪੜ੍ਹਾਈ ਭੀ ਪਹਿਲ (Poshan Bhi Padhai Bhi initiative) ਦੇ ਤਹਿਤ ਮੁਢਲੀ ਬਾਲ ਅਵਸਥਾ ਦੇਖਭਾਲ਼ ਅਤੇ ਸਿੱਖਿਆ, ਤੰਦਰੁਸਤ ਸ਼ਿਸ਼ੂ ਅਤੇ ਛੋਟੇ ਬੱਚਿਆਂ ਦੇ ਆਹਾਰ ਸਬੰਧੀ ਪਿਰਤਾਂ ਨੂੰ ਹੁਲਾਰਾ ਦੇਣਾ, ਪੋਸ਼ਣ ਵਿੱਚ ਪੁਰਸ਼ਾਂ ਦੀ ਭੂਮਿਕਾ ਵਧਾਉਣਾ, ਏਕ ਪੇੜ ਮਾਂ ਕੇ ਨਾਮ (Ek Per Mas Me Naam) ਮੁਹਿੰਮ ਤਹਿਤ ਰੁੱਖ ਲਗਾਉਣਾ, ਅਤੇ ਲੋਕਾਂ ਨੂੰ ਪ੍ਰੰਪਰਾਗਤ ਅਤੇ ਪੌਸ਼ਟਿਕ ਖੁਰਾਕੀ ਪਦਾਰਥਾਂ ਦੀ ਚੋਣ ਕਰਕੇ ਸਥਾਨਕ ਲੋਕਾਂ ਦੇ ਲਈ ਆਵਾਜ਼ ਉਠਾਉਣ ਦੇ ਲਈ ਪ੍ਰੋਤਸਾਹਿਤ ਕਰਨਾ ਸ਼ਾਮਲ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਵਿਸ਼ਿਆਂ (ਥੀਮਾਂ) ਦੀ ਸਫ਼ਲਤਾ ਸਮੁਦਾਇਕ ਲਾਮਬੰਦੀ, ਵਿਭਾਗਾਂ ਦੀ ਸਰਗਰਮ ਭਾਗੀਦਾਰੀ, ਅਤੇ ਅਧਿਕਤਮ ਪਹੁੰਚ ਅਤੇ ਦੀਰਘਕਾਲੀ ਪ੍ਰਭਾਵ ਸੁਨਿਸ਼ਚਿਤ ਕਰਨ ਦੇ ਲਈ ਇੱਕ ਵਿਵਸਥਿਤ ਦ੍ਰਿਸ਼ਟੀਕੋਣ ਅਪਣਾਉਣ ਵਿੱਚ ਨਿਹਿਤ ਹੈ।

ਲਾਭਾਰਥੀਆਂ ਦੀ ਪਹੁੰਚ ਵਧਾਉਣ ਦੇ ਲਈ ਪੀਐੱਮਐੱਮਵੀਵਾਈ/(PMMVY) (ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ) ਕੈਂਪਾਂ ਦੇ ਆਯੋਜਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਨਾਲ ਹੀ ਪੋਸ਼ਣ ਸਬੰਧੀ ਗਤੀਵਿਧੀਆਂ ਵਿੱਚ ਪੁਰਸ਼ਾਂ ਨੂੰ ਸ਼ਾਮਲ ਕਰਕੇ ਪ੍ਰੰਪਰਾਗਤ ਰੁਕਾਵਟਾਂ ਨੂੰ ਤੋੜਨ ਅਤੇ ਮਾਂ ਅਤੇ ਬੱਚੇ ਦੀ ਸਿਹਤ ਦੇ ਪ੍ਰਤੀ ਸਾਂਝੀ ਜ਼ਿੰਮੇਦਾਰੀ ਨੂੰ ਹੁਲਾਰਾ ਦੇਣ ਦੇ ਪ੍ਰਯਾਸਾਂ ‘ਤੇ ਵੀ ਧਿਆਨ ਕੇਂਦ੍ਰਿਤ ਕੀਤਾ ਗਿਆ। ਡਾਇਰੈਕਟਰ ਨੇ ਵਿਭਾਗਾਂ ਨੂੰ “ਪੋਸ਼ਣ ਭੀ ਪੜ੍ਹਾਈ ਭੀ” ਦੇ ਤਹਿਤ ਸਕੂਲ ਅਤੇ ਕਾਲਜ-ਅਧਾਰਿਤ ਜਾਗਰੂਕਤਾ ਪ੍ਰੋਗਰਾਮ, ਮਾਤਾਵਾਂ ਨੂੰ ਸਮਰਪਿਤ ਰੁੱਖ ਲਗਾਉਣ ਦੀਆਂ ਮੁਹਿੰਮਾਂ, ਸਥਾਨਕ ਤੌਰ ‘ਤੇ ਉਪਲਬਧ ਪੌਸ਼ਟਿਕ ਭੋਜਨ ਨੂੰ ਹੁਲਾਰਾ ਦੇਣ ਅਤੇ ਸ਼ਿਸ਼ੂ ਆਹਾਰ ਸਬੰਧੀ ਪਿਰਤਾਂ ਅਤੇ ਤੰਦਰੁਸਤ ਜੀਵਨ ਸ਼ੈਲੀ ਦੀਆਂ ਆਦਤਾਂ, ਖਾਸ ਕਰਕੇ ਮੋਟਾਪੇ ਦੇ ਸਬੰਧ ਵਿੱਚ ਸਹੀ ਜਾਣਕਾਰੀ ਦਾ ਪ੍ਰਸਾਰ ਕਰਨ ਜਿਹੀਆਂ ਪਹਿਲਾਂ ਕਰਨ ਲਈ ਵੀ ਪ੍ਰੋਤਸਾਹਿਤ ਕੀਤਾ।

ਆਪਣੇ ਸਮਾਪਨ ਭਾਸ਼ਣ ਵਿੱਚ, ਸਮਾਜ ਭਲਾਈ ਡਾਇਰੈਕਟਰ ਨੇ ਸਾਰੇ ਹਿਤਧਾਰਕਾਂ ਨੂੰ ਨਿਕਟ ਤਾਲਮੇਲ ਵਿੱਚ ਕੰਮ ਕਰਨ ਦੀ ਤਾਕੀਦ ਕੀਤੀ ਤਾਕਿ ਮੁਹਿੰਮ ਦੇ ਮੁੱਖ ਸੰਦੇਸ਼ ਪ੍ਰਭਾਵੀ ਢੰਗ ਨਾਲ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੋਸ਼ਣ ਮਾਹ ਦਾ ਉਦੇਸ਼ ਕੇਵਲ ਜਾਗਰੂਕਤਾ ਫੈਲਾਉਣ ਹੀ ਨਹੀਂ ਹੈ, ਬਲਕਿ ਜ਼ਮੀਨੀ ਪੱਧਰ ‘ਤੇ ਮਹਿਲਾਵਾਂ, ਬੱਚਿਆਂ ਅਤੇ ਪਰਿਵਾਰਾਂ ਦੀ ਸਿਹਤ ਅਤੇ ਪੋਸ਼ਣ ਦੀ ਸਥਿਤੀ ਵਿੱਚ ਸੁਧਾਰ ਦੇ ਲਈ ਸਥਾਈ ਵਿਵਹਾਰ ਪਰਿਵਰਤਨ ਨੂੰ ਹੁਲਾਰਾ ਦੇਣਾ ਵੀ ਹੈ।

ਮੀਟਿੰਗ ਵਿੱਚ ਪੀਜੀਆਈਐੱਮਈਆਰ (PGIMER), ਜੀਐੱਮਸੀਐੱਚ (GMCH)-32, ਜੀਐੱਮਐੱਸਐੱਚ (GMSH)-16, ਆਯੁਸ਼ (AYUSH), ਨਗਰ ਨਿਗਮ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਸਿੱਖਿਆ ਵਿਭਾਗ, ਖੇਡ ਵਿਭਾਗ, ਵਣ ਵਿਭਾਗ, ਐੱਨਐੱਸਐੱਸ (NSS), ਐੱਫਐੱਸਐੱਸਏਆਈ (FSSAI), ਅਤੇ ਕੱਚੀ ਸੜਕ, ਰਾਕਟ ਲਰਨਿੰਗ ਅਤੇ ਸਿਫ਼ਾਜ਼ ਫਾਊਂਡੇਸ਼ਨ ਜਿਹੇ ਗ਼ੈਰ-ਸਰਕਾਰੀ ਸੰਗਠਨਾਂ ਸਹਿਤ ਸੰਸਥਾਵਾਂ ਅਤੇ ਸੰਗਠਨਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜਿਨ੍ਹਾਂ ਨੇ ਚੰਡੀਗੜ੍ਹ ਵਿੱਚ ਇਸ ਮੁਹਿੰਮ ਦੀ ਸਫ਼ਲਤਾ ਸੁਨਿਸ਼ਚਿਤ ਕਰਨ ਵਿੱਚ ਆਪਣੇ ਸਰਗਰਮ ਸਮਰਥਨ ਦਾ ਭਰੋਸਾ ਦਿੱਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...