ਜਥੇਦਾਰ ਗੜਗੱਜ ਨੇ ਜਮਸ਼ੇਦਪੁਰ ਵਿਖੇ ਗੁਰਮਤਿ ਸਿੱਖਿਆ ਕੈਂਪ ਦੌਰਾਨ ਬੱਚਿਆਂ ਨੂੰ ਕੀਤਾ ਸਨਮਾਨਿਤ

by | Oct 5, 2025 | breaking news, daily | 0 comments

ਜਮਸ਼ੇਦਪੁਰ/ਸ੍ਰੀ ਅੰਮ੍ਰਿਤਸਰ, 4 ਅਕਤੂਬਰ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਨਗੋ, ਜਮਸ਼ੇਦਪੁਰ, ਦ ਸਿੱਖ ਫੋਰਮ ਕੋਲਕਾਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ ਮਾਨਗੋ ਗੁਰੂ ਘਰ ਵਿਖੇ ਲਗਾਏ ਗਏ 55ਵੇਂ ਗੁਰਮਤਿ ਸਿੱਖਿਆ ਕੈਂਪ ਦੀ ਸੰਪੂਰਨਤਾ ਵੇਲੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਦਾਰ ਗੜਗੱਜ ਨੇ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚੋਂ ਵੱਖ-ਵੱਖ ਗੁਰਮਤਿ ਮੁਕਾਬਲਿਆਂ (ਗੁਰਮਤਿ ਸੰਗੀਤ, ਦਸਤਾਰ, ਖੇਡਾਂ ਆਦਿ) ਵਿੱਚ ਮੋਹਰੀ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਇਨਾਮ ਵੰਡੇ। ਕੈਂਪ ਵਿੱਚ ਝਾਰਖੰਡ, ਪੱਛਮ ਬੰਗਾਲ, ਓਡੀਸ਼ਾ ਤੇ ਨੇੜਲੇ ਇਲਾਕਿਆਂ ਦੇ 185 ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰਮਤਿ ਰਹਿਣੀ, ਸਿੱਖ ਰਹਿਤ ਮਰਯਾਦਾ, ਸਿੱਖ ਇਤਿਹਾਸ, ਸਿਧਾਂਤ ਤੇ ਪਰੰਪਰਾਵਾਂ, ਸਿੱਖੀ ਵਿੱਚ ਔਰਤਾਂ ਦੀ ਭੂਮਿਕਾ, ਸੇਵਾ, ਮਹਾਨ ਸਿੱਖ ਸ਼ਖ਼ਸੀਅਤਾਂ ਬਾਰੇ ਸਿੱਖਿਆ ਦਿੱਤੀ ਗਈ।

ਕੈਂਪ ਦੇ ਸੰਪੂਰਨਤਾ ਸਮਾਗਮ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਬੱਚਿਆਂ ਨੂੰ ਸੰਬੋਧਨ ਕਰਕੇ ਪ੍ਰੇਰਿਤ ਕੀਤਾ। ਜਥੇਦਾਰ ਗੜਗੱਜ ਨੇ ਖੁਦ ਕੈਂਪ ਦੀ ਸੰਪੂਰਨਤਾ ਦੀ ਅਰਦਾਸ ਕੀਤੀ।

ਜਥੇਦਾਰ ਗੜਗੱਜ ਨੇ ਗੁਰਮਤਿ ਕੈਂਪ ਦੀ ਸੰਪੂਰਨਤਾ ਦੌਰਾਨ ਸੰਬੋਧਨ ਕਰਦਿਆਂ ਬੱਚਿਆਂ ਨਾਲ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ ਜਵਾਬ ਕੀਤੇ ਅਤੇ ਉਨ੍ਹਾਂ ਤੋਂ ਗੁਰਮੁਖੀ ਪੈਂਤੀ ਅੱਖਰੀ ਸੁਣੀ ਤੇ ਗੁਰਮਤਿ ਰਹਿਣੀ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਹਰ ਬੱਚੇ ਨੇ ਪੰਜਾਬੀ ਗੁਰਮੁਖੀ ਭਾਸ਼ਾ ਸਿੱਖਣੀ ਤੇ ਬੋਲਣੀ ਹੈ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਅਸਾਨੀ ਨਾਲ ਜੁੜਿਆ ਜਾ ਸਕੇ ਅਤੇ ਗੁਰੂ ਸਾਹਿਬਾਨ ਦੀ ਸਿੱਖਿਆ ਤੇ ਫ਼ਲਸਫ਼ੇ ਅਨੁਸਾਰ ਜੀਵਨ ਬਤੀਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖ ਮਾਵਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਦਾ ਊੜਾ ਤੇ ਜੂੜਾ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇੱਕ ਖ਼ਾਲਸਾ ਪਰਿਵਾਰ ਹਾਂ ਤੇ ਅਸੀਂ ਆਪਸ ਵਿੱਚ ਪ੍ਰੇਮ ਤੇ ਕੌਮੀ ਭਾਵਨਾ ਨਾਲ ਰਹਿਣਾ ਹੈ। ਉਨ੍ਹਾਂ ਬੱਚਿਆਂ ਨੂੰ ਸਿੱਖੀ ਦੇ ਪੰਗਤ ਤੇ ਸੰਗਤ, ਮੀਰੀ ਪੀਰੀ, ਸਰੋਵਰ, ਬਾਉਲੀਆਂ ਦੇ ਸਿਧਾਂਤ ਦੀ ਸਿੱਖਿਆ ਬਾਰੇ ਵੀ ਜਾਣਕਾਰੀ ਦਿੱਤੀ ਕਿ ਗੁਰੂ ਸਾਹਿਬਾਨ ਨੇ ਸਮਾਜ ਵਿੱਚੋਂ ਭੇਦਭਾਵ ਤੇ ਵਿਤਕਰੇ ਨੂੰ ਕਈ ਸਦੀਆਂ ਪਹਿਲਾਂ ਹੀ ਖ਼ਤਮ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਇੱਕ ਬਾਟੇ ਵਿੱਚ ਖੰਡੇ ਬਾਟੇ ਦੀ ਪਹੁਲ ਅੰਮ੍ਰਿਤ ਛਕਾ ਕੇ ਖ਼ਾਲਸੇ ਬਣਾਇਆ। ਇੱਕ ਪਰਿਵਾਰ ਹੋਣ ਕਰਕੇ ਹੀ ਸਾਡੇ ਨਾਂਵਾਂ ਪਿੱਛੇ ਦਸਮ ਪਾਤਸ਼ਾਹ ਜੀ ਦੀ ਬਖ਼ਸ਼ਿਸ਼ ਸਦਕਾ ਸਿੰਘ ਤੇ ਕੌਰ ਲੱਗਦਾ ਹੈ। ਉਨ੍ਹਾਂ ਇਸ ਮੌਕੇ ਇਕਜੁੱਟ ਰਹਿਣ ਦਾ ਸੰਦੇਸ਼ ਵੀ ਦਿੱਤਾ ਤੇ ਸਿੱਖ ਪਰੰਪਰਾਵਾਂ ਅਨੁਸਾਰ ਅਸੀਂ ਸੰਤ ਤੇ ਸਿਪਾਹੀ ਵਾਂਗੂੰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਹਮੇਸ਼ਾ ਹੀ ਸਮਾਜ ਵਿੱਚ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਕੀਤੀ।

ਜਥੇਦਾਰ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਨਗੋ ਜਮਸ਼ੇਦਪੁਰ ਦੀ ਪ੍ਰਬੰਧਕ ਕਮੇਟੀ, ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਅਤੇ ਦ ਸਿੱਖ ਫੋਰਮ ਕੋਲਕਾਤਾ ਦੇ ਸਮੂਹ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਤੇ ਨੌਜਵਾਨਾਂ ਵਿਚਕਾਰ ਸਿੱਖੀ ਪ੍ਰਚਾਰ ਪ੍ਰਸਾਰ ਤੇ ਸਿੱਖਿਆ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਕੈਂਪ ਦੇ ਪ੍ਰਬੰਧਕਾਂ ਤੇ ਗੁਰਦੁਆਰਾ ਕਮੇਟੀ ਵੱਲੋਂ ਜਥੇਦਾਰ ਗੜਗੱਜ ਤੇ ਭਾਈ ਗਰੇਵਾਲ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਦ ਸਿੱਖ ਫੋਰਮ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਇਹ ਚੰਗੀ ਗੱਲ ਹੈ ਕਿ ਹਰ ਸਾਲ ਸੈਂਕੜੇ ਬੱਚੇ ਇਨ੍ਹਾਂ ਕੈਂਪਾਂ ਰਾਹੀਂ ਗੁਰਮਤਿ ਤੇ ਸਿੱਖੀ ਦੀ ਸਿੱਖਿਆ ਲੈਂਦੇ ਹਨ। ਉਨ੍ਹਾਂ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ ਆਪਣੇ ਧੁਰੇ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਜਮਸ਼ੇਦਪੁਰ ਵਿੱਚ ਰਹਿੰਦੇ ਸਿੱਖ ਸ਼ੁਰੂ ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰਦੁਆਰਾ ਸਾਹਿਬ ਨਾਲ ਜੁੜੇ ਹਨ, ਇਸੇ ਲਈ ਇੱਥੇ ਵੱਸਦੇ ਸਿੱਖ ਚੜ੍ਹਦੀ ਕਲਾ ਵਿੱਚ ਹਨ।

ਇਸ ਮੌਕੇ ਸ. ਭਗਵਾਨ ਸਿੰਘ ਪ੍ਰਧਾਨ ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ, ਸ. ਸ਼ੈਲੇਂਦਰ ਸਿੰਘ, ਸ. ਜਗਮੋਹਨ ਸਿੰਘ ਇੰਚਾਰਜ ਸਿੱਖ ਮਿਸ਼ਨ ਪੂਰਬੀ ਭਾਰਤ, ਸ. ਬਲਦੇਵ ਸਿੰਘ ਨਿੱਜੀ ਸਹਾਇਕ, ਸ. ਜਸਕਰਨ ਸਿੰਘ ਮੀਡੀਆ ਸਲਾਹਕਾਰ, ਸਿੱਖ ਫ਼ੋਰਮ ਕੋਲਕਾਤਾ ਤੋਂ ਪ੍ਰਧਾਨ ਸ. ਦਿਲਬੀਰ ਸਿੰਘ, ਜਨਰਲ ਸਕੱਤਰ ਸ. ਗੁਰਸ਼ਰਨ ਸਿੰਘ, ਸ. ਗੁਰਮੀਤ ਸਿੰਘ ਮੈਂਬਰ, ਸ. ਪ੍ਰਭਜੋਤ ਸਿੰਘ, ਡਾ. ਅਨੰਤਪਾਲ ਸਿੰਘ, ਸ. ਸੁਖਵੰਤ ਸਿੰਘ, ਸ. ਜਗਜੀਤ ਸਿੰਘ, ਸ. ਕੁਲਵੰਤ ਸਿੰਘ, ਸ. ਜਸਵਿੰਦਰ ਸਿੰਘ, ਗਿਆਨੀ ਜਰਨੈਲ ਸਿੰਘ, ਗਿਆਨੀ ਲਖਬੀਰ ਸਿੰਘ, ਭਾਈ ਗੁਰਵਿੰਦਰ ਸਿੰਘ ਜੰਮੂ ਪ੍ਰਚਾਰਕ, ਸ. ਗੁਰਚਰਨ ਸਿੰਘ ਗਿੱਲ, ਸ. ਬਲਵੀਰ ਸਿੰਘ, ਸ. ਸਵਿੰਦਰ ਸਿੰਘ ਆਦਿ ਹਾਜ਼ਰ ਸਨ।

***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...