ਜਥੇਦਾਰ ਗੜਗੱਜ ਨੇ ਨਵੀਂ ਦਿੱਲੀ ਹਵਾਈ ਅੱਡੇ ’ਤੇ ਏਅਰ ਇੰਡੀਆ ਸਟਾਫ਼ ਵੱਲੋਂ ਤਾਮਿਲ ਸਿੱਖ ਸ. ਜੀਵਨ ਸਿੰਘ ਨਾਲ ਕੀਤੇ ਅਪਮਾਨਜਨਕ ਵਤੀਰੇ ਦੀ ਕੀਤੀ ਕਰੜੀ ਆਲੋਚਨਾ

by | Oct 3, 2025 | breaking news, daily | 0 comments

-ਸਰਕਾਰ ਯਕੀਨੀ ਬਣਾਵੇ ਕਿ ਦੇਸ਼ ਅੰਦਰ ਕਿਤੇ ਵੀ ਸਿੱਖ ਪਛਾਣ, ਸਿੱਖ ਕਕਾਰਾਂ ਵਿਰੁੱਧ ਕੋਈ ਕਾਰਵਾਈ ਨਾ ਹੋਵੇ, ਇਸ ਸਬੰਧੀ ਕੀਤੇ ਜਾਣ ਦੇਸ਼ ਪੱਧਰੀ ਦਿਸ਼ਾ ਨਿਰਦੇਸ਼ ਜਾਰੀ- ਜਥੇਦਾਰ ਗੜਗੱਜ

ਸ੍ਰੀ ਅੰਮ੍ਰਿਤਸਰ, 29 ਸਤੰਬਰ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ ਵਿਰੁੱਧ ਬੀਤੇ ਦਿਨੀਂ ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਏਅਰ ਇੰਡੀਆ ਦੇ ਸਟਾਫ਼ ਵੱਲੋਂ ਕੀਤੇ ਗਏ ਵਿਤਕਰੇ ਤੇ ਅਪਮਾਨਜਨਕ ਵਤੀਰੇ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਅੱਜ ਜਦੋਂ ਸਮੁੱਚਾ ਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਜਿਨ੍ਹਾਂ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਦਿੱਤੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਉਦੋਂ ਉਨ੍ਹਾਂ ਦੇ ਸਿੱਖਾਂ ਨਾਲ ਅਜ਼ਾਦ ਦੇਸ਼ ਅੰਦਰ ਅਪਮਾਨਜਨਕ ਵਿਤਕਰਾ ਕੀਤਾ ਜਾ ਰਿਹਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸ. ਜੀਵਨ ਸਿੰਘ ਨਾਲ ਜੋ ਘਟਨਾ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਵਾਪਰੀ ਹੈ ਉਸ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਏਅਰ ਇੰਡੀਆ ਨੇ ਇਸ ਮਾਮਲੇ ਵਿੱਚ ਸ. ਜੀਵਨ ਸਿੰਘ ਅਤੇ ਦਿੱਲੀ ਅਧਾਰਿਤ ਐਡਵੋਕੇਟ ਨੀਨਾ ਸਿੰਘ ਪਾਸ ਲਿਖਤੀ ਈ-ਮੇਲ ਰਾਹੀਂ ਪ੍ਰਗਟ ਖੇਦ ਕੀਤਾ ਹੈ ਪਰੰਤੂ ਇਸ ਨਾਲ ਬਣਦੀ ਜ਼ਿੰਮੇਵਾਰੀ ਖਤਮ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਇਸ ਘਟਨਾ ਨਾਲ ਸਬੰਧਤ ਕੀਤੀ ਗਈ ਸਮੁੱਚੀ ਜਾਂਚ ਨੂੰ ਪਾਰਦਰਸ਼ਤਾ ਦੇ ਮੱਦੇਨਜ਼ਰ ਜਨਤਕ ਕਰੇ ਅਤੇ ਇਹ ਵੀ ਦੱਸੇ ਕਿ ਦੋਸ਼ੀ ਸਟਾਫ਼ ਮੈਂਬਰਾਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਕਕਾਰਾਂ ਤੇ ਸਿੱਖ ਪਛਾਣ ਵਿਰੁੱਧ ਕਾਰਵਾਈਆਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਬੀਤੇ ਸਮੇਂ ਰਾਜਸਥਾਨ ਅੰਦਰ ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਉਸ ਦੇ ਕਕਾਰਾਂ ਕਰਕੇ ਜੋਧਪੁਰ ਹਾਈ ਕੋਰਟ ਦੇ ਜੂਡੀਸ਼ੀਅਲ ਪੇਪਰ ਵਿੱਚ ਬੈਠਣ ਨਹੀਂ ਦਿੱਤਾ ਗਿਆ ਸੀ ਅਤੇ ਦੇਸ਼ ਦੇ ਕਈ ਕੋਨਿਆਂ ਵਿੱਚੋਂ ਸਿੱਖ ਬੱਚਿਆਂ ਦੇ ਕੜੇ ਲੁਹਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸੁਰੱਖਿਆ ਬਿਊਰੋ ਵੱਲੋਂ ਵੀ ਦੇਸ਼ ਦੇ ਹਵਾਈ ਅੱਡਿਆਂ ਵਿੱਚ ਅੰਮ੍ਰਿਤਧਾਰੀ ਕਰਮਚਾਰੀਆਂ ਉੱਤੇ ਕਿਰਪਾਨ ਪਹਿਨ ਕੇ ਜਾਣ ਤੋਂ ਰੋਕ ਵਾਲਾ ਸਰਕੂਲਰ ਸਿੱਖ ਸੰਸਥਾਵਾਂ ਦੇ ਵਿਰੋਧ ਦੇ ਬਾਵਜੂਦ ਹਾਲੇ ਤੱਕ ਵਾਪਸ ਨਹੀਂ ਲਿਆ ਗਿਆ ਜੋ ਕਿ ਸਿੱਖਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਇਜਾਜ਼ਤ ਦਿੰਦਾ ਹੈ। ਉਨ੍ਹਾਂ ਕਿਹਾ ਇਨ੍ਹਾਂ ਵਰਤਾਰਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰਾਂ ਸਿੱਖ ਸਰੋਕਾਰਾਂ, ਪਛਾਣ ਤੇ ਕਕਾਰਾਂ ਪ੍ਰਤੀ ਸੰਜੀਦਾ ਪਹੁੰਚ ਨਹੀਂ ਰੱਖਦੀਆਂ।

ਉਨ੍ਹਾਂ ਸਿੱਖ ਕੌਮ ਨੂੰ ਵੀ ਹਦਾਇਤ ਕੀਤੀ ਕਿ ਜਿੱਥੇ ਕਿਤੇ ਵੀ ਸਿੱਖ ਪਛਾਣ ਤੇ ਕਕਾਰਾਂ ਵਿਰੁੱਧ ਕੋਈ ਕਾਰਵਾਈ ਹੋਵੇ ਤਾਂ ਉਸ ਵਿਰੁੱਧ ਸਮੂਹਕ ਰੂਪ ਵਿੱਚ ਦੋਸ਼ੀਆਂ ਖਿਲਾਫ਼ ਅਵਾਜ਼ ਉਠਾਈ ਜਾਵੇ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਜਥੇਦਾਰ ਗੜਗੱਜ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਇਹ ਯਕੀਨੀ ਬਣਾਵੇ ਕਿ ਦੇਸ਼ ਅੰਦਰ ਕਿਤੇ ਵੀ ਸਿੱਖ ਪਛਾਣ, ਸਿੱਖ ਕਕਾਰਾਂ ਵਿਰੁੱਧ ਕੋਈ ਕਾਰਵਾਈ ਨਾ ਹੋਵੇ ਅਤੇ ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਸ਼ ਪੱਧਰ ਦੇ ਜ਼ਰੂਰੀ ਦਿਸ਼ਾ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਜਾਣੇ ਚਾਹੀਦੇ ਹਨ ਅਤੇ ਜੇਕਰ ਫਿਰ ਵੀ ਕੋਈ ਸਿੱਖ ਵਿਰੋਧੀ ਕਾਰਵਾਈ ਕਰਦਾ ਹੈ ਤਾਂ ਸਬੰਧਤ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਲਾਜ਼ਮੀ ਹੋਣੀ ਚਾਹੀਦੀ ਹੈ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...