ਜਨਹਿੱਤ ਮੁੱਦੇ ਤੇ ਸਾਂਤਮਈ ਤਰੀਕੇ ਨਾਲ ਆਪਣੇ ਸੰਵਿਧਾਨਕ ਮੌਲਿਕ ਅਧਿਕਾਰ ਤਹਿਤ ਵਿਰੋਧ ਕਰਨ ਵਾਲੇ ਨੌਜਵਾਨ ਤੇ ਪੁਲਿਸ ਜਬਰ ਦੀ ਸੁਨੀਲ ਜਾਖੜ ਵੱਲੋਂ ਨਿਖੇਧੀ

by | Sep 5, 2026 | breaking news, daily, politics | 0 comments

ਜਨਹਿੱਤ ਮੁੱਦੇ ਤੇ ਸਾਂਤਮਈ ਤਰੀਕੇ ਨਾਲ ਆਪਣੇ ਸੰਵਿਧਾਨਕ ਮੌਲਿਕ ਅਧਿਕਾਰ ਤਹਿਤ ਵਿਰੋਧ ਕਰਨ ਵਾਲੇ ਨੌਜਵਾਨ ਤੇ ਪੁਲਿਸ ਜਬਰ ਦੀ ਸੁਨੀਲ ਜਾਖੜ ਵੱਲੋਂ ਨਿਖੇਧੀ
-ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਮੁਗਲ ਦੌਰ ਦੇ ਜੁਲਮਾਂ ਨੂੰ ਦੁਹਰਾਉਣਾ ਸ਼ੁਰੂ ਕੀਤਾ
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਿੰਡ ਸੇਰੋਂ ਵਿਚ ਨਸ਼ੇ ਖਿਲਾਫ ਲੋਕ ਹਿੱਤ ਦੇ ਮੁੱਦੇ ਤੇ ਆਪਣੇ ਮੌਲਿਕ ਅਧਿਕਾਰਾਂ ਤਹਿਤ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਤੇ ਭਗਵੰਤ ਮਾਨ ਸਰਕਾਰ ਦੀ ਪੁਲਿਸ ਵੱਲੋਂ ਕੀਤੇ ਅਣਮਨੁੱਖੀ ਤਸਦੱਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਸੁਨੀਲ ਜਾਖੜ ਨੇ ਕਿਹਾ ਹੈ ਕਿ ਲੋਕਤੰਤਰ ਵਿਚ ਭਾਰਤੀ ਨਾਗਰਿਕਾਂ ਨੂੰ ਸਾਂਤਮਈ ਤਰੀਕੇ ਨਾਲ ਵਿਰੋਧ ਕਰਨ ਦਾ ਸੰਵਿਧਾਨਕ ਹੱਕ ਹਾਸਲ ਹੈ ਪਰ ਮੁੱਖ ਮੰਤਰੀ ਆਪਣੇ ਆਪ ਨੂੰ ਮੁਗਲੀਆ ਦੌਰ ਦੌਰ ਦੇ ਸ਼ਾਸਕ ਸਮਝਣ ਲੱਗੇ ਹਨ ਅਤੇ ਹੁਣ ਲੋਕਾਂ ਦੇ ਲੋਕਤੰਤਰਿਕ ਅਧਿਕਾਰਾਂ ਦਾ ਘਾਣ ਕਰਨ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਇਕ ਸਿੱਖ ਨੌਜਵਾਨਾਂ ਦੇ ਕਕਾਰਾਂ ਦੀ ਬੇਅਦਬੀ ਹੋਰ ਵੀ ਗੰਭੀਰ ਅਪਰਾਧ ਹੈ ਅਤੇ ਪੁਲਿਸ ਜਬਰ ਜਕਰੀਆ ਖਾਨ ਦੇ ਸਿੱਖਾਂ ਤੇ ਜੁਲਮ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਇਸ ਸਬੰਧੀ ਸੋ਼ਸਲ ਮੀਡੀਆ ਤੇ ਸਾਂਝੇ ਕੀਤੇ ਸੁਨੇਹੇ ਵਿਚ ਲਿਖਿਆ ਹੈ, “ਪੰਥ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਹੁਣ ਲੋਕਤੰਤਰ ਅਤੇ ਮਨੁੱਖਤਾ ਦਾ ਘਾਣ ਕਰਨ ਤੇ ਉੱਤਰ ਆਏ ਹਨ। ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਆਪਣੇ ਮੁਢਲੇ ਅਧਿਕਾਰ ਤਹਿਤ ਇਲਾਕੇ ਵਿਚ ਵਿਕਦੇ ਨਸ਼ੇ ਵਰਗੇ ਲੋਕ ਹਿੱਤ ਦੇ ਮੁੱਦੇ ਤੇ ਕੀਤੇ ਵਿਰੋਧ ਨੂੰ ਨਾ ਸਹਾਰਦਿਆਂ ਉਸ ਤੇ ਜਕਰੀਆ ਖਾਨ ਦੀ ਹਕੂਮਤ ਵਰਗੇ ਪੁਲਸੀਆ ਜਬਰ ਕਰਵਾਉਣ ਅਤੇ ਉੱਚ ਅਹੁਦਿਆਂ ਤੇ ਬੈਠੇ ਅਫ਼ਸਰਾਂ ਵੱਲੋਂ ਇਸ ਤਸਦੱਦ ਨੂੰ ਲਾਈਵ ਵੇਖਣਾ ਇਹ ਪ੍ਰਮਾਣ ਕਰਦਾ ਹੈ ਕਿ ਮੁੱਖ ਮੰਤਰੀ ਕਿਸ ਹੱਦ ਤੱਕ ਸੱਤਾ ਦੇ ਹੰਕਾਰ ਵਿੱਚ ਚੂਰ ਹੋ ਕੇ ਲੋਕਾਂ ਦੇ ਮੌਲਿਕ ਅਧਿਕਾਰਾਂ ਦਾ ਹਨਨ ਕਰਨ ਲੱਗੇ ਹਨ। ਇੱਕ ਗੁਰਸਿੱਖ ਨੌਜਵਾਨ ਨੂੰ ਕਰੰਟ ਲਗਾਉਣਾ ਅਤੇ ਬੁਰੀ ਤਰ੍ਹਾਂ ਮਾਰ ਕੁੱਟ ਕਰਨਾ ਅਤੇ ਗੁਰਸਿੱਖ ਦੇ ਕਕਾਰਾਂ ਦੀ ਬੇਅਦਬੀ ਕਰਨਾ, ਇਸ ਘਟਨਾ ਨੇ ਮੁਗਲ ਸਾਮਰਾਜ ਦਾ ਦੌਰ ਯਾਦ ਕਰਵਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਯਾਦ ਰੱਖਿਓ ਸੱਤਾ ਹਮੇਸ਼ਾ ਨਹੀਂ ਰਹਿੰਦੀ, ਪਰ ਜੋ ਕਾਲਖ ਤੁਸੀਂ ਖੱਟ ਰਹੇ ਹੋ ਇਹ ਤਾਅ – ਉਮਰ ਤੁਹਾਡੇ ਨਾਂ ਨਾਲ ਜੁੜੀ ਰਹੇਗੀ। ”
ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਨੇ ਤੁਰੰਤ ਮੁੱਖ ਮੰਤਰੀ ਨੂੰ ਮਾਫੀ ਮੰਗਣ ਅਤੇ ਸਿੱਖ ਨੌਜ਼ਵਾਨ ਤੇ ਅਣਮਨੁੱਖੀ ਤਸਦੱਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲੋਕਤੰਤਰ ਨੇ ਜੋ ਸ਼ਕਤੀ ਆਮ ਨਾਗਰਿਕਾਂ ਨੂੰ ਦਿੱਤੀ ਹੈ, ਉਸਦੇ ਇਸਤੇਮਾਲ ਦਾ ਸਮਾਂ ਹੁਣ ਨੇੜੇ ਆ ਗਿਆ ਹੈ ਅਤੇ ਅਗਲੀਆਂ ਚੋਣਾਂ ਵਿਚ ਲੋਕ ਇਸ ਤਾਨਾਸ਼ਾਹ ਸਰਕਾਰ ਦਾ ਅੰਤ ਕਰਣਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...