ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ. ਚੰਡੀਗੜ੍ਹ

by | Jun 22, 2026 | breaking news, daily, politics | 0 comments

ਜ਼ਿਲ੍ਹਾ ਕੋਰਟ ਕੰਪਲੈਕਸ, ਸੈਕਟਰ-43, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਚੰਡੀਗੜ੍ਹ, 21 ਜੂਨ, 2026: ਬਾਰ੍ਹਵੇਂ (12ਵੇਂ) ਅੰਤਰਰਾਸ਼ਟਰੀ ਯੋਗ ਦਿਵਸ ਦੇ ਅਵਸਰ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ (ਡੀਐੱਲਐੱਸਏ/DLSA), ਯੂ.ਟੀ. ਚੰਡੀਗੜ੍ਹ ਨੇ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ, ਸੈਕਟਰ-43, ਚੰਡੀਗੜ੍ਹ ਵਿਖੇ ਇੱਕ ਯੋਗ ਸੈਸ਼ਨ ਦਾ ਆਯੋਜਨ ਕੀਤਾ। ਇਹ ਸਮਾਗਮ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ (ਐੱਸਐੱਲਐੱਸਏ/SLSA), ਯੂ.ਟੀ. ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਆਯੋਜਿਤ ਕੀਤਾ ਗਿਆ।

ਇਸ ਯੋਗ ਸੈਸ਼ਨ ਦਾ ਆਯੋਜਨ ਸ਼੍ਰੀ ਅਰੁਣ ਕੁਮਾਰ ਅਗਰਵਾਲ, ਮੈਂਬਰ ਸਕੱਤਰ, ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ (ਐੱਸਐੱਲਐੱਸਏ/SLSA) ਚੰਡੀਗੜ੍ਹ ਅਤੇ ਸ਼੍ਰੀ ਸੁਨੀਲ ਕੁਮਾਰ ਚੀਫ਼ ਜੁਡੀਸ਼ਲ ਮੈਜਿਸਟ੍ਰੇਟ-ਅਤੇ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ (ਡੀਐੱਲਐੱਸਏ/DLSA), ਯੂ.ਟੀ. ਚੰਡੀਗੜ੍ਹ ਦੀ ਅਗਵਾਈ ਵਿੱਚ ਕੀਤਾ ਗਿਆ।

ਇਸ ਸਮਾਗਮ ਵਿੱਚ ਸਥਾਈ ਲੋਕ ਅਦਾਲਤ ਦੇ ਮਾਣਯੋਗ ਚੇਅਰਮੈਨ, ਹੋਰ ਮਾਣਯੋਗ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਚੰਡੀਗੜ੍ਹ ਦੇ ਪ੍ਰਧਾਨ,ਵਕੀਲਾਂ, ਪੈਨਲ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਅਦਾਲਤੀ ਸਟਾਫ਼ ਮੈਂਬਰਾਂ ਅਤੇ ਬੱਚਿਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ।

ਟ੍ਰੇਨਿੰਗ ਪ੍ਰਾਪਤ ਯੋਗ ਇੰਸਟ੍ਰਕਟਰਾਂ ਨੇ ਪ੍ਰਤੀਭਾਗੀਆਂ ਨੂੰ ਕੌਮਨ ਯੋਗ ਪ੍ਰੋਟੋਕੋਲ ਦੇ ਤਹਿਤ ਤਾੜ-ਆਸਣ, ਵ੍ਰਿਕਸ਼-ਆਸਣ, ਪਾਦਹਸਤ-ਆਸਣ, ਭੁਜੰਗ ਆਸਣ ਸਹਿਤ ਅਨੁਲੋਮ-ਵਿਲੋਮ ਅਤੇ ਕਪਾਲਭਾਤੀ ਜਿਹੇ ਪ੍ਰਾਣਾਯਾਮ ਦਾ ਅਭਿਆਸ ਕਰਵਾਇਆ।

ਆਪਣੇ ਸੰਬੋਧਨ ਵਿੱਚ ਸ਼੍ਰੀ ਅਰੁਣ ਕੁਮਾਰ ਅਗਰਵਾਲ ਨੇ ਤੰਦਰੁਸਤ ਜੀਵਨਸ਼ੈਲੀ ਬਣਾਈ ਰੱਖਣ ਅਤੇ ਕਾਨੂੰਨੀ ਪੇਸ਼ੇ ਦੀ ਵਿਅਸਤ ਅਤੇ
ਤਣਾਅਪੂਰਨ ਡੇਲੀ ਰੂਟੀਨ ਵਿੱਚ ਮਾਨਸਿਕ ਸੰਤੁਲਨ ਬਣਾਈ ਰੱਖਣ ਲਈ ਯੋਗ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ “ਯੋਗ ਕਰੋ, ਰੋਗ ਭਗਾਓ” ਦਾ ਸੰਦੇਸ਼ ਦਿੰਦੇ ਹੋਏ ਸਾਰਿਆਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਤਾਕੀਦ ਕੀਤੀ, ਤਾਕਿ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਸਿਹਤ ਨੂੰ ਮਜ਼ਬੂਤ ਕੀਤਾ ਜਾ ਸਕੇ।

ਪ੍ਰਤੀਭਾਗੀਆਂ, ਵਿਸ਼ੇਸ਼ ਕਰਕੇ ਬੱਚਿਆਂ ਨੇ, ਪ੍ਰੋਗਰਾਮ ਵਿੱਚ ਉਤਸ਼ਾਹਪੂਰਵਕ ਹਿੱਸਾ ਲਿਆ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣ ਦਾ ਸੰਕਲਪ ਲਿਆ। ਇਸ ਅਵਸਰ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ (ਡੀਐੱਲਐੱਸਏ/DLSA) ਨੇ ਸਿਹਤ ਅਤੇ ਸਮਾਜਿਕ ਕਲਿਆਣ ਸਬੰਧੀ ਪਹਿਲਾਂ ਨਾਲ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੇ ਹੋਏ ਸੰਪੂਰਨ ਨਿਆਂ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...