​ਜ਼ਿਲ੍ਹਾ ਚੋਣ ਅਫ਼ਸਰ-ਅਤੇ-ਡਿਪਟੀ ਕਮਿਸ਼ਨਰ, ਯੂਟੀ ਚੰਡੀਗੜ੍ਹ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ 01-ਚੰਡੀਗੜ੍ਹ ਸੰਸਦੀ ਹਲਕੇ ਵਿੱਚ ਵੋਟਰ ਸੂਚੀ ਵਿੱਚ ਆਗਾਮੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ/SIR) ਦੀਆਂ ਤਿਆਰੀਆਂ ਦੀ ਸਮੀਖਿਆ ਅਤੇ ਉਨ੍ਹਾਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਕਾਰਜ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੇ ਅਨੁਪਾਲਨ ਵਿੱਚ ਕੀਤਾ ਜਾ ਰਿਹਾ ਹੈ।

by | Mar 18, 2026 | daily | 0 comments

​ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ/SIR) ਅਪ੍ਰੈਲ 2026 ਤੋਂ ਸ਼ੁਰੂ ਹੋਣਾ ਨਿਰਧਾਰਿਤ ਹੈ। ਸਮਾਂ-ਸੀਮਾ ਨੂੰ ਲੈ ਕੇ ਗੰਭੀਰ ਚਿੰਤਾ ਵਿਅਕਤ ਕਰਦੇ ਹੋਏ ਅਤੇ ਤਰੁਟੀਰਹਿਤ ਚੋਣ ਡੇਟਾਬੇਸ ਦੀ ਜ਼ਰੂਰਤ ‘ਤੇ ਬਲ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪੜਾਅ ਵਿੱਚ ਕਿਸੇ ਵੀ ਪ੍ਰਕਾਰ ਦੀ ਦੇਰੀ ਜਾਂ ਤਰੁਟੀ ਦਾ ਸਿੱਧਾ ਪ੍ਰਭਾਵ ਚੋਣ ਨਾਮਾਵਲੀ ਦੀ ਸ਼ੁੱਧਤਾ ‘ਤੇ ਪਵੇਗਾ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤਿਆਰੀਆਂ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਅਤੇ ਸਮਾਂਬੱਧ ਅਤੇ ਤਰੁਟੀਰਹਿਤ ਢੰਗ ਨਾਲ ਪੂਰਾ ਕਰਨ।

​ਸਮਾਵੇਸ਼ੀ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ, “ਸਵੱਛ, ਅਪਡੇਟਡ ਅਤੇ ਪ੍ਰਮਾਣਿਕ ​​ਵੋਟਰ ਸੂਚੀ ਸੁਤੰਤਰ ਅਤੇ ਨਿਰਪੱਖ ਚੋਣਾਂ ਦੀ ਅਧਾਰਸ਼ਿਲਾ ਹੈ, ਅਤੇ ਇਸ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।”

ਮੀਟਿੰਗ ਦੇ ਦੌਰਾਨ ਦਿੱਤੇ ਗਏ ਪ੍ਰਮੁੱਖ ਨਿਰਦੇਸ਼:

* ਇਲੈਕਟਰ ਮੈਪਿੰਗ:
16.03.2026 ਤੱਕ ਮੈਪਿੰਗ 71% ਹੋਣ ‘ਤੇ ਚਿੰਤਾ ਵਿਅਕਤ ਕਰਦੇ ਹੋਏ ਸਾਰੇ ਏਈਆਰਓਜ਼ (AEROs) ਨੂੰ ਤਤਕਾਲ 100% ਮੈਪਿੰਗ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ।

* ਫਾਰਮਾਂ ਦਾ ਨਿਪਟਾਰਾ: ਸਾਰੇ ਲੰਬਿਤ ਫਾਰਮ 2-3 ਦਿਨਾਂ ਦੇ ਅੰਦਰ-ਅੰਦਰ ਨਿਸਤਾਰਣ ਸੁਨਿਸ਼ਚਿਤ ਕੀਤਾ ਜਾਵੇ, ਹਰੇਕ ਪੱਧਰ ‘ਤੇ ਸਖ਼ਤ ਨਿਗਰਾਨੀ ਰੱਖੀ ਜਾਵੇ।

* ਡੇਟਾ ਗੁਣਵੱਤਾ ਡ੍ਰਾਇਵ: ਅਵਿਵਸਥਿਤ (ਗਿਬਰਿਸ਼) ਐਂਟਰੀਆਂ ਅਤੇ ਮਿਆਰ ਤੋਂ ਭਿੰਨ ਫੋਟੋਆਂ ਹਟਾਉਣ ਹਿਤ ਵਿਸ਼ੇਸ਼ ਮੁਹਿੰਮ ਪਹਿਲ ਦੇ ਅਧਾਰ ‘ਤੇ ਚਲਾਈ ਜਾਵੇ।

* ਪੋਲਿੰਗ ਸਟੇਸ਼ਨ ਯੁਕਤੀਕਰਣ: ਏਈਆਰਓਜ਼ (AEROs) ਨੂੰ 2-3 ਦਿਨਾਂ ਦੇ ਅੰਦਰ ਪ੍ਰਸਤਾਵ ਪ੍ਰਸਤੁਤ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਕਿ ਵੋਟਰਾਂ ਦੀ ਸੁਵਿਧਾ ਅਤੇ ਪਹੁੰਚ ਬਿਹਤਰ ਹੋ ਸਕੇ।

* ਮੈਨਪਾਵਰ ਡਿਪਲਾਇਮੈਂਟ: ਨੋਡਲ ਅਫ਼ਸਰ (ਮੈਨਪਾਵਰ) ਦੁਆਰਾ ਲੋੜੀਂਦੀ ਮੈਨਪਾਵਰ ਅਤੇ ਵਲੰਟੀਅਰਾਂ ਦੀ ਵਿਵਸਥਾ ਕੀਤੀ ਜਾਵੇਗੀ। ਸਾਰੀਆਂ ਜ਼ਰੂਰਤਾਂ ਤਤਕਾਲ ਪ੍ਰਸਤੁਤ ਕੀਤੀਆਂ ਜਾਣ।

ਸਮਰੱਥਾ ਨਿਰਮਾਣ: ਈਆਰਓਜ਼ (EROs), ਏਈਆਰਓਜ਼ (AEROs), ਬੀਐੱਲਓਜ਼ (BLOs), ਬੀਐੱਲਓ (BLO) ਸੁਪਰਵਾਇਜ਼ਰਾਂ ਅਤੇ ਬੀਐੱਲਏਜ਼ (BLAs) ਲਈ ਜਲਦੀ ਹੀ ਵਿਆਪਕ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ, ਤਾਕਿ ਲਾਗੂਕਰਨ ਵਿੱਚ ਇੱਕਰੂਪਤਾ ਸੁਨਿਸ਼ਚਿਤ ਹੋ ਸਕੇ।

* ਸਮੱਗਰੀ ਦੀ ਉਪਲਬਧਤਾ: ਸਾਰੀ ਜ਼ਰੂਰੀ ਸਮੱਗਰੀ ਉਪਲਬਧ ਹੈ, ਹਾਲਾਂਕਿ ਕਿਸੇ ਅਤਿਰਿਕਤ ਜ਼ਰੂਰਤ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਗਣਨਾ ਫਾਰਮਾਂ ਦੀ ਛਪਾਈ ਨੋਡਲ ਅਫ਼ਸਰ (ਸਮੱਗਰੀ ਪ੍ਰਬੰਧਨ) ਦੇ ਜ਼ਰੀਏ ਕੀਤੀ ਜਾਵੇਗੀ।

* ਸਵੀਪ (ਐੱਸਵੀਈਈਪੀ/SVEEP) ਅਤੇ ਜਾਗਰੂਕਤਾ: ਇੱਕ ਮਜ਼ਬੂਤ ​​ਸਵੀਪ (ਐੱਸਵੀਈਈਪੀ/SVEEP) ਯੋਜਨਾ ਤੁਰੰਤ ਲਾਗੂ ਕੀਤੀ ਜਾਵੇਗੀ, ਜਿਸ ਵਿੱਚ ਈਸੀਆਈਨੈੱਟ
(ਈਸੀਆਈਐੱਨਈਟੀ/ECINET), ਵੋਟਰ ਹੈਲਪਲਾਇਨ 1950, ਅਤੇ “BLO ਨਾਲ ਕਾਲ ਬੁੱਕ ਕਰੋ” ਜਿਹੀਆਂ ਡਿਜੀਟਲ ਸੁਵਿਧਾਵਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

* ਮੀਡੀਆ ਅਤੇ ਆਊਟਰੀਚ ਰਣਨੀਤੀ: ਬੈਨਰ, ਪੋਸਟਰ, ਰੇਡੀਓ ਜਿੰਗਲ, ਐੱਸਐੱਮਐੱਸ (SMS) ਮੁਹਿੰਮਾਂ ਅਤੇ ਇਸ਼ਤਿਹਾਰਾਂ ਦੇ ਜ਼ਰੀਏ ਵਿਆਪਕ ਸੰਚਾਰ ਯੋਜਨਾ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ।

* ਸੋਸ਼ਲ ਮੀਡੀਆ ਨਿਗਰਾਨੀ: ਗਲਤ ਜਾਣਕਾਰੀ ‘ਤੇ ਚਿੰਤਾ ਵਿਅਕਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਜਾਅਲੀ ਜਾਂ ਗੁੰਮਰਾਹਕੁੰਨ ਸਮੱਗਰੀ ਦੇ ਵਿਰੁੱਧ ਸਖ਼ਤ ਨਿਗਰਾਨੀ ਅਤੇ ਤੇਜ਼ ਕਾਰਵਾਈ ਦੇ ਨਿਰਦੇਸ਼ ਦਿੱਤੇ। ਪ੍ਰਮਾਣਿਕ ​​ਜਾਣਕਾਰੀ ਦੇ ਨਿਯਮਿਤ ਪ੍ਰਸਾਰ ਹਿਤ ਸੋਸ਼ਲ ਮੀਡੀਆ ਟੀਮ ਨੂੰ ਮਜ਼ਬੂਤ ​​ਕੀਤਾ ਜਾਵੇਗਾ।

* 24×7 ਸਹਾਇਤਾ ਪ੍ਰਣਾਲੀ: ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ/SIR) ਅਵਧੀ ਦੇ ਦੌਰਾਨ ਰਾਜ ਸੰਪਰਕ ਕੇਂਦਰ (1950) ਅਤੇ ਬੀਐੱਲਓ (BLO) ਹੈਲਪ ਡੈਸਕ 24 ਘੰਟੇ ਕੰਮ ਕਰਨਗੇ, ਤਾਕਿ ਨਾਗਰਿਕਾਂ ਨੂੰ
ਨਿਰਵਿਘਨ ਸਹਾਇਤਾ ਮਿਲ ਸਕੇ।

ਜ਼ਿਲ੍ਹਾ ਚੋਣ ਅਫ਼ਸਰ-ਅਤੇ-ਡਿਪਟੀ ਕਮਿਸ਼ਨਰ ਨੇ ਚੰਡੀਗੜ੍ਹ ਦੇ ਨਾਗਰਿਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ/SIR) ਦੀ ਸਫ਼ਲਤਾ ਲਈ ਜਨ ਭਾਗੀਦਾਰੀ ਅਤਿਅੰਤ ਜ਼ਰੂਰੀ ਹੈ। ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ :
* ਆਪਣੇ ਵੋਟਰ ਵੇਰਵਿਆਂ ਦੀ ਤਸਦੀਕ ਅਤੇ ਅਪਡੇਸ਼ਨ ਕਰਨ
* ਸਹੀ ਫੋਟੋ ਅਤੇ ਪਤਾ ਸੁਨਿਸ਼ਚਿਤ ਕਰਨ
* ਡੁਪਲੀਕੇਟ, ਸ਼ਿਫਟ ਜਾਂ ਮ੍ਰਿਤਕ ਐਂਟਰੀਆਂ ਦੀ ਰਿਪੋਰਟ ਕਰਨ
* ਈਸੀਆਈਨੈੱਟ
(ਈਸੀਆਈਐੱਨਈਟੀ/ECINET) ਐਪ, ਵੋਟਰ ਹੈਲਪਲਾਇਨ 1950, ਅਤੇ “ਬੀਐੱਲਓ ਨਾਲ ਕਾਲ ਬੁੱਕ ਕਰੋ” ਜਿਹੀਆਂ ਡਿਜੀਟਲ ਸੁਵਿਧਾਵਾਂ ਦਾ ਉਪਯੋਗ ਕਰਨ

​ਸਹਾਇਤਾ ਹਿਤ ਨਾਗਰਿਕ ਸਟੇਟ ਸੰਪਰਕ ਕੇਂਦਰ 1950 (24×7) ‘ਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਸਬੰਧਿਤ ਬੂਥ ਲੈਵਲ ਅਫ਼ਸਰ (ਬੀਐੱਲਓ/BLO) ਨਾਲ ਸੰਪਰਕ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੁਬਾਰਾ ਸਾਰੇ ਹਿਤਧਾਰਕਾਂ- ਰਾਜਨੀਤਿਕ ਪਾਰਟੀਆਂ, ਮੀਡੀਆ ਅਤੇ ਨਾਗਰਿਕਾਂ – ਨੂੰ ਪੂਰਾ ਸਹਿਯੋਗ ਅਤੇ ਸਮਰਥਨ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਸਮੂਹਿਕ ਜ਼ਿੰਮੇਦਾਰੀ ਅਤੇ ਸਮਾਂਬੱਧ ਕਾਰਵਾਈ ‘ਤੇ ਨਿਰਭਰ ਕਰਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...