ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

by | Apr 16, 2025 | breaking news, daily | 0 comments

ਈ-ਸੇਵਾ ਕੇਂਦਰਾਂ ਅਤੇ ਵਟਸਐਪ ਚੈਟਬੋਟ ਰਾਹੀਂ ਨਾਗਰਿਕਾਂ ਨੂੰ ਹੋਰ ਬੇਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ

ਬੇਲੋੜੀ ਦੇਰੀ ਦੀ ਸੂਰਤ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 16 ਅਪ੍ਰੈਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਮੇਂ ਸਿਰ ਅਤੇ ਨਿਰਵਿਘਨ ਢੰਗ ਨਾਲ ਪ੍ਰਦਾਨ ਕਰਨ ਦੀ ਪ੍ਰਮੁੱਖ ਤਰਜੀਹ ਦੇ ਹਿੱਸੇ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਮਾਲ ਵਿਭਾਗ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੂੰ ਵੀ 25 ਅਪ੍ਰੈਲ, 2025 ਤੱਕ ਮੁਹਿੰਮ ਦੇ ਆਧਾਰ ‘ਤੇ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਸਾਰੀਆਂ ਲੰਬਿਤ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵਾਹਨ ਅਤੇ ਸਾਰਥੀ ਸੇਵਾਵਾਂ ਸਮੇਤ ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਬਕਾਇਆ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ. ਚੀਮਾ ਨੇ ਕਿਹਾ ਕਿ 25 ਅਪ੍ਰੈਲ ਤੋਂ ਬਾਅਦ ਵਿਭਾਗ ਵੱਲੋਂ ਇਹ ਸਾਰੀਆਂ ਸੇਵਾਵਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪ੍ਰਦਾਨ ਕੀਤੀਆਂ ਜਾਣਗੀਆਂ ਯਕੀਨੀ ਬਣਾਈਆਂ ਜਾਣਗੀਆਂ।

ਟਰਾਂਸਪੋਰਟ ਵਿਭਾਗ ਵੱਲੋਂ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਾਲ ਸੈਂਟਰ ਨੰਬਰ 1076 ਅਤੇ ਸੇਵਾ ਕੇਂਦਰਾਂ ਰਾਹੀਂ 20 ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ (ਡੋਰਸਟੈਪ ਡਿਲੀਵਰੀ ਤਹਿਤ) ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਨਾਗਰਿਕਾਂ ਨੂੰ ਆਰ.ਟੀ.ਓ. ਦਫ਼ਤਰਾਂ ਦੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ ਐਲਾਨ ਕੀਤਾ ਕਿ ਸਾਰੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਜਲਦ ਹੀ ਈ-ਸੇਵਾ ਕੇਂਦਰਾਂ (1076) ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ ਜਿਸ ਨਾਲ ਆਰ.ਟੀ.ਓ. ਦਫ਼ਤਰਾਂ ਵਿੱਚ ਖੁਦ ਜਾਣ ਦੀ ਜ਼ਰੂਰਤ ਪੂਰੀ ਤ੍ਹਰਾਂ ਖ਼ਤਮ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਾਗਰਿਕਾਂ ਦੀ ਸਹੂਲਤ ਵਿੱਚ ਵਾਧਾ ਕਰਨ ਲਈ ਫੇਸਲੈਸ ਸੇਵਾਵਾਂ ਦੀ ਸਹੂਲਤ ਵਾਸਤੇ ਜਲਦ ਹੀ ਇੱਕ ਵਾਟਸਐਪ ਚੈਟਬੋਟ ਪੇਸ਼ ਕੀਤਾ ਜਾਵੇਗਾ ਜਿਸ ਰਾਹੀਂ ਉਹ ਆਪਣੇ ਫੋਨ ਵਿੱਚ ਵੱਟਸਐਪ ਰਾਹੀਂ ਸੇਵਾਵਾਂ ਹਾਸਿਲ ਕਰ ਸਕਣਗੇ।

ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਜਵਾਬਦੇਹੀ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਸਮੇਤ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਬੇਲੋੜੀ ਦੇਰੀ ਨੂੰ ਰੋਕਣ ਲਈ ਨਿਯਮਿਤ ਤੌਰ ‘ਤੇ ਸਰਵਿਸ ਡਲੀਵਰੀ ਦੀ ਨਿਗਰਾਨੀ ਕਰਨਗੇ। ਸ. ਚੀਮਾ ਨੇ ਕਿਹਾ ਕਿ ਕਿਸੇ ਵੀ ਬੇਲੋੜੀ ਦੇਰੀ ਦੀ ਸੂਰਤ ਵਿੱਚ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀਆਂ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਅਤੇ ਆਪਣੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਤਕਨਾਲੋਜੀ ਅਤੇ ਆਧੁਨਿਕ ਹੱਲਾਂ ਦਾ ਲਾਭ ਉਠਾਉਣ ‘ਤੇ ਕੇਂਦ੍ਰਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਨੂੰ ਤਰਜੀਹ ਦੇ ਕੇ ਨਾਗਰਿਕ-ਕੇਂਦ੍ਰਿਤ ਸ਼ਾਸਨ ਲਈ ਇੱਕ ਮਾਪਦੰਡ ਸਥਾਪਤ ਕਰਨਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...