ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

by | Apr 17, 2026 | education | 0 comments

ਸਵੇਰੇ 7:30 ਵਜੇ ਰਿਪੋਰਿੰਟਗ ਦੇ ਦਿੱਤੇ ਤਾਨਾਸ਼ਾਹੀ ਹੁਕਮ

ਜੇ ਪੰਜਾਬ ਅੰਦਰ ਇੱਕ ਵੀ ਅਧਿਆਪਕ ਦਾ ਨੁਕਸਾਨ ਹੁੰਦਾ ਹੈ, ਤਾਂ ਸਰਕਾਰ ਆਪਣਾ ਲਿਖਿਆ ਪੜ੍ਹਿਆ ਵਿਚਾਰ ਲਵੇ – ਜਸਵਿੰਦਰ ਸਿੱਧੂ

ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ 19 ਅਪ੍ਰੈਲ ਨੂੰ ਲਈ ਜਾ ਰਹੀ ਟੈੱਟ ਦੀ ਵਿਭਾਗੀ ਪ੍ਰੀਖਿਆ ਜ਼ਿਲ੍ਹਿਆਂ ਨੂੰ ਛੱਡ ਕੇ ਚੰਡੀਗੜ੍ਹ ਵਿਖੇ ਬਣਾਏ ਗਏ ਪ੍ਰੀਖਿਆ ਕੇਂਦਰਾਂ ਨੇ ਪੰਜਾਬ ਭਰ ਦੇ ਲੱਖਾਂ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਅੰਦਰ ਵੱਡੀ ਬੇਚੈਨੀ ਪੈਦਾ ਕਰ ਦਿੱਤੀ ਹੈ। ਹਾਸੋਹੀਣੀ ਗੱਲ ਇਹ ਇਹ ਕਿ ਵਿਭਾਗ ਨੇ ਸਵੇਰੇ 7:30 ਵਜੇ ਸਬੰਧਤ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚਣ ਦੇ ਨਾਦਰਸ਼ਾਹੀ ਹੁਕਮ ਜਾਰੀ ਕਰ ਦਿੱਤੇ ਹਨ, ਇੱਥੋਂ ਤੱਕ ਕਿ ਇੱਕੋ ਪਰਿਵਾਰ ਦੇ ਮੈਂਬਰਾਂ ਜਾਂ ਅੰਗਹੀਣ ਕਰਮਚਾਰੀਆਂ ਨੂੰ ਵੀ ਵੱਡੀ ਦੂਰੀ ਨਾਲ ਚੰਡੀਗੜ੍ਹ ਵਿਖੇ ਸੈਂਟਰ ਦੇ ਕੇ ਆਪਣੇ ਤਾਨਾਸ਼ਾਹੀ ਰਵੱਈਏ ਦਾ ਪ੍ਰਮਾਣ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੁਰਮਾਨ ਤੇ ਰਾਜ ਭਰ ਦੇ ਮੁਲਾਜ਼ਮਾਂ ਦੇ ਅਜ਼ੀਜ਼ ਨੇਤਾ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੂਰੇ ਪੰਜਾਬ ਦੇ ਅਧਿਆਪਕਾਂ ਅੰਦਰ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਨੀਤੀਆਂ ਤਹਿਤ ਵੱਡੀ ਪੱਧਰ ਤੇ ਜਵਾਲਾ ਭੜਕ ਰਹੀ ਸੀ, ਪ੍ਰੰਤੂ ਸਰਕਾਰ ਦੇ ਇਸ ਹੁਕਮ ਨੇ ਅਧਿਆਪਕਾਂ ਦਾ ਸਬਰ ਦਾ ਪਿਆਲਾ ਤੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ, ਤਰਨਤਾਰਨ ਆਦਿ ਬਾਰਡਰ ਜ਼ਿਲ੍ਹਿਆਂ ਤੋਂ ਲੰਬੀ ਦੂਰੀ ਚੱਲ ਕੇ ਅਧਿਆਪਕ ਕਿਸ ਤਰ੍ਹਾਂ ਸਵੇਰੇ 7:30 ਵਜੇ ਨੂੰ ਚੰਡੀਗੜ੍ਹ ਦੇ ਸੈਂਟਰਾਂ ਵਿੱਚ ਪਹੁੰਚਣਗੇ। ਉਸ ਦਿਨ ਪੂਰੇ ਦੇ ਪੂਰੇ ਚੰਡੀਗੜ੍ਹ ਦਾ ਇਲਾਕਾ ਵੱਡੀ ਗਿਣਤੀ ਵਿੱਚ ਜ਼ਾਮ ਹੋ ਜਾਵੇਗਾ ਅਤੇ ਬਹੁਤ ਸਾਰੀਆਂ ਘਟਨਾਵਾਂ ਵਾਪਰ ਸਕਦੀਆਂ ਸਨ। ਜਿਸ ਕਰਕੇ ਪੰਜਾਬ ਭਰ ਦੇ ਲੱਖਾਂ ਅਧਿਆਪਕ ਅਤੇ ਉਨ੍ਹਾਂ ਦੇ ਪਰਿਵਾਰ ਡਿਪ੍ਰੈਸ਼ਰ ਵਿੱਚ ਹਨ। ਸਿੱਧੂ ਨੇ ਕਿਹਾ ਕਿ ਇਹ ਮਸਲਾ ਮੈਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਧਿਆਨ ਲਿਆਂਦਾ ਸੀ, ਪ੍ਰੰਤੂ ਉਨ੍ਹਾਂ ਨੇ ਇਹ ਮਸਲਾ ਸੀਰੀਅਸ ਨਹੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਹੀ ਇਸ ਤਾਨਾਸ਼ਾਹੀ ਫੈਸਲੇ ਨੂੰ ਬਦਲੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਅਗਰ ਇਸ ਤੇ ਸਰਕਾਰ ਨੇ ਗੋਰ ਨਾ ਕੀਤੀ, ਜੇਕਰ ਇਸ ਦਰਮਿਆਨ ਪੰਜਾਬ ਭਰ ਅੰਦਰ ਇੱਕ ਵੀ ਅਧਿਆਪਕ ਦਾ ਕਿਸੇ ਵੀ ਕਿਸਮ ਦਾ ਕੋਈ ਵੀ ਨੁਕਸਾਨ ਹੋਇਆ, ਤਾਂ ਪੰਜਾਬ ਸਰਕਾਰ ਆਪਣਾ ਲਿਖਿਆ ਪੜ੍ਹਿਆ ਵਿਚਾਰ ਲਵੇਂ ਅਤੇ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੋਂ ਲੈ ਕੇ ਜ਼ਿੰਮੇਵਾਰ ਅਧਿਕਾਰੀ ਪੰਜਾਬ ਅੰਦਰ ਵੜਨਾ ਭੁੱਲ ਜਾਣ। ਇੱਥੇ ਇਹ ਵੀ ਦੱਸਣਾ ਬਣਦਾ ਹੈ ਹੈ ਕਿ ਇਹ ਪ੍ਰੀਖਿਆ ਐਤਵਾਰ ਨੂੰ ਲਈ ਜਾ ਰਹੀ ਹੈ, ਬਹੁਤ ਸਾਰੇ ਅਧਿਆਪਕਾਂ ਦੇ ਸਵੇਰੇ-ਸ਼ਾਮ 2-2 ਪੇਪਰ ਹਨ, ਜੇਕਰ ਅਧਿਆਪਕ ਇੱਕ ਦਿਨ ਪਹਿਲਾਂ ਅਤੇ ਇੱਕ ਦਿਨ ਬਾਅਦ ਵੀ ਜਾਣ ਦਾ ਪ੍ਰੋਗਰਾਮ ਬਣਾਉੰਦੇ ਹਨ, ਤਾਂ ਰਾਜ ਭਰ ਦੇ ਸਕੂਲ 2 ਦਿਨ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਹੁੰਦੇ ਹਨ, ਕਿਉਂ ਕਿ ਸ਼ਨੀਵਾਰ ਅਤੇ ਸੋਮਵਾਰ ਦਾ ਵਰਕਿੰਗ ਦਿਨ ਹੈ। ਇਸ ਮੋਕੇ ਜੰਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਭਰ ਦੇ ਮੁਲਾਜ਼ਮਾਂ ਦਾ ਹੋਰ ਇਮਤਿਹਾਨ ਨਾ ਲਵੇ, ਨਹੀਂ ਤਾਂ ਪੰਜਾਬ ਦੀਆਂ ਸੜਕਾਂ ਤੇ ਮੁਲਾਜ਼ਮਾਂ ਦੇ ਹੜ੍ਹ ਨੂੰ ਸਾਂਭਣਾ ਔਖਾ ਹੋ ਜਾਵੇਗਾ।
ਇਸ ਮੌਕੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ, ਸੀਨੀਅਰ ਮੀਤ ਪ੍ਰਧਾਨਾਂ ਸਵਰਨਜੀਤ ਸਿੰਘ ਭਗਤਾ, ਬਲਰਾਜ ਸਿੰਘ ਘਲੋਟੀ ਤੇ ਉਂਕਾਰ ਸਿੰਘ ਗੁਰਦਾਸਪੁਰ, ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸਕੱਤਰ ਜਨਰਲ ਬੂਟਾ ਸਿੰਘ ਮੋਗਾ, ਕੁਲਵਿੰਦਰ ਸਿੰਘ ਜਹਾਂਗੀਰ, ਜਸਵਿੰਦਰ ਬਰਗਾੜੀ ਫਰੀਦਕੋਟ, ਜਗਤਾਰ ਸਿੰਘ ਮਨੈਲਾ ਫਤਿਹਗੜ੍ਹ ਸਾਹਿਬ, ਸ਼ਿਵਰਾਜ ਸਿੰਘ ਜਲੰਧਰ, ਸੰਪੂਰਨ ਵਿਰਕ ਫਿਰੋਜ਼ਪੁਰ, ਅਨੂਪ ਸ਼ਰਮਾਂ ਪਟਿਆਲਾ, ਸ਼ਿਵ ਰਾਣਾ ਮੁਹਾਲੀ, ਸਿਰੀ ਰਾਮ ਚੌਧਰੀ ਨਵਾਂਸ਼ਹਿਰ, ਸਾਹਿਬ ਰਾਜਾ ਕੋਹਲੀ ਫਾਜ਼ਿਲਕਾ, ਸੋਮਨਾਥ ਹੁਸ਼ਿਆਰਪੁਰ, ਵਿਪਨ ਲੋਟਾ ਫਿਰੋਜ਼ਪੁਰ, ਚਰਨਜੀਤ ਸਿੰਘ ਵਿਛੋਆ ਸ਼੍ਰੀ ਅੰਮ੍ਰਿਤਸਰ, ਬਲਦੇਵ ਰਾਜ ਪਠਾਨਕੋਟ ਅਤੇ ਜੰਥੇਬੰਦੀ ਦੇ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਮਾਨ ਲੁਧਿਆਣਾ, ਗੁਰਜੀਤ ਸਿੰਘ ਘਨੌਰ ਸੰਗਰੂਰ, ਗੁਰਜੀਤ ਸਿੰਘ ਜੱਸੀ ਬਠਿੰਡਾ, ਗੁਰਪ੍ਰੀਤ ਸਿੰਘ ਬਰਾੜ ਮੁਕਤਸਰ, ਕਰਮਜੀਤ ਸਿੰਘ ਬੈਂਸ ਰੋਪੜ, ਕੁਲਦੀਪ ਸਿੰਘ ਸੱਭਰਵਾਲ ਫਾਜ਼ਿਲਕਾ, ਮਨਮੀਤ ਸਿੰਘ ਰਾਏ ਮੋਗਾ, ਕੇਵਲ ਸਿੰਘ ਹੁੰਦਲ ਜਲੰਧਰ, ਧਰਿੰਦਰ ਬੱਧਣ ਨਵਾਂਸ਼ਹਿਰ, ਗੁਰਜੀਤ ਸੋਢੀ ਫਿਰੋਜ਼ਪੁਰ, ਖੁਸ਼ਵਿੰਦਰ ਬਰਾੜ ਮਾਨਸਾ, ਗੁਰਿੰਦਰ ਸਿੰਘ ਗੁਰਮ ਫਤਿਹਗੜ੍ਹ ਸਾਹਿਬ, ਮੇਜਰ ਸਿੰਘ ਪਟਿਆਲਾ, ਵਰਿੰਦਰ ਅਮਰ ਫਰੀਦਕੋਟ, ਨਵਰੂਪ ਸਿੰਘ ਤਰਨਤਾਰਨ, ਭੁਪਿੰਦਰ ਭਾਟੀਆ ਹੁਸ਼ਿਆਰਪੁਰ, ਸਤਨਾਮ ਸਿੰਘ ਗੁਰਦਾਸਪੁਰ, ਜਸਪਾਲ ਸਿੰਘ ਕਪੂਰਥਲਾ, ਗੁਰਪ੍ਰੀਤ ਸਿੰਘ ਸ਼੍ਰੀ ਅੰਮ੍ਰਿਤਸਰ, ਮੱਖਣ ਸਿੰਘ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਹੀ ਇਸ ਤਾਨਾਸ਼ਾਹੀ ਫੈਸਲੇ ਨੂੰ ਬਦਲੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...