‘ਡਬਲ ਇੰਜਣ’ ਸਰਕਾਰ, ਜ਼ਮੀਨੀ ਸੰਗਠਨ ਤੇ ਸਥਾਨਕ ਭ੍ਰਿਸ਼ਟਾਚਾਰ ਨੂੰ ਚੋਣ ਹਥਿਆਰ ਬਣਾਏਗੀ ਭਾਜਪਾ

by | Jun 23, 2026 | daily, politics | 0 comments

ਪੰਜਾਬ ਵਿੱਚ ‘ਡਬਲ ਇੰਜਣ’ ਸਰਕਾਰ ਲਈ ਭਾਜਪਾ ਤੇਜ਼ ਕਰੇਗੀ ਜ਼ਮੀਨੀ ਲੜਾਈ: ਨਿਤਿਨ ਨਬੀਨ

ਡਰੱਗਜ਼, ਗੈਂਗਸਟਰਵਾਦ ਅਤੇ ਸਥਾਨਕ ਭ੍ਰਿਸ਼ਟਾਚਾਰ ਨੂੰ ਚੋਣਾਂ ਦਾ ਮੁੱਖ ਮੁੱਦਾ ਬਣਾਏਗੀ ਭਾਜਪਾ

ਬੂਥ ਪ੍ਰਧਾਨ ਤੇ ਵਰਕਰ ਹੀ ਭਾਜਪਾ ਦੀ ਅਸਲੀ ਤਾਕਤ, ਜ਼ਮੀਨੀ ਸੰਗਠਨ ਹੋਰ ਮਜ਼ਬੂਤ ਕਰੋ: ਨਿਤਿਨ ਨਬੀਨ

ਜਿਵੇਂ ਪੱਛਮੀ ਬੰਗਾਲ ਵਿੱਚ ਬੰਗਲਾਦੇਸੀ ਘੁਸਪੈਠੀਆਂ ਕਰ ਕੇ ਉੱਥੋਂ ਦੀ ਬਦਲਦੀ ਡੈਮੋਗ੍ਰਾਫੀ ਦੇਸ ਦੀ ਚਿੰਤਾ ਦਾ ਮਸਲਾ ਬਣ ਗਿਆ ਸੀ। ਉਸੇ ਤਰ੍ਹਾਂ ਪੰਜਾਬ ਦੀ ਖ਼ਰਾਬ ਕਾਨੂੰਨ-ਵਿਵਸਥਾ, ਗੈਂਗਸਟਰਵਾਦ, ਡਰੱਗਜ਼ ਅਤੇ ਨੌਜਵਾਨਾਂ ਦਾ ਪਲਾਇਨ ਸੂਬੇ ਅਤੇ ਸਮੁੱਚੇ ਦੇਸ ਦੀ ਚਿੰਤਾ ਬਣ ਗਿਆ ਹੈ। ਜਿਵੇਂ ਪੱਛਮੀ ਬੰਗਾਲ ਵਿੱਚ ਭਾਜਪਾ ਵਰਕਰਾਂ ਨੇ ਜੀਅ ਤੋੜ ਮਿਹਨਤ ਕਰ ਕੇ ਬੰਗਾਲ ਜਿੱਤਿਆ, ਉਵੇਂ ਹੀ ਪੰਜਾਬ ਵਿੱਚ ਸਮੁੱਚੇ ਭਾਜਪਾ ਵਰਕਰ ਦਿਨ ਰਾਤ ਇੱਕ ਕਰਕੇ ਡਬਲ ਇੰਜਨ ਦੀ ਸਰਕਾਰ ਬਣਾਉਣ ਤਾਂ ਜੋ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕੇ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਹਨ। ਉਹ ਲੁਧਿਆਣਾ ਵਿੱਚ ਸੂਬਾਈ ਅਹੁਦੇਦਾਰਾਂ, ਪਾਰਟੀ ਦੇ ਮੌਜੂਦਾ ਤੇ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ।

ਨਿਤਿਨ ਨਬੀਨ ਨੇ ਕਿਹਾ ਕਿ ਇਹ ਖੁਸ਼ੀ ਦੀ ਗਲ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਪੂਰੇ ਦਮਖ਼ਮ ਨਾਲ ਲੜਨ ਦੀ ਤਿਆਰੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਬੰਗਾਲ ਵਿੱਚ ਜਿਵੇਂ ‘ਅਧਿਕਾਰੀ ਪਲੱਸ ਗੁੰਡਾ ਕਲਚਰ’ ਬੰਗਾਲੀਆਂ ਵਿੱਚ ਇੱਕ ਮੁਸੀਬਤ ਬਣ ਗਿਆ ਸੀ, ਉਵੇਂ ਪੰਜਾਬ ਵਿੱਚ ‘ਅਧਿਕਾਰੀ ਪਲੱਸ ਕਾਰਪੋਰੇਟ’ ਦਾ ਨਵਾਂ ਕਲਚਰ ਪੰਜਾਬੀਆਂ ਵਾਸਤੇ ਸਿਰਦਰਦ ਬਣ ਗਿਆ ਹੈ, ਜਿੱਥੇ ਲੋਕਾਂ ਨੂੰ ਕੰਮ ਦੇ ਬਦਲੇ ਪੇਮੈਂਟ ਦੇਣੀ ਪੈਂਦੀ ਹੈ। ਭਾਜਪਾ ਨੂੰ ਇਸ ਨਿਵੇਕਲੇ ਭ੍ਰਿਸ਼ਟਾਚਾਰੀ ਗਠਜੋੜ ਦੇ ਖ਼ਿਲਾਫ਼ ਸੜਕ ‘ਤੇ ਲੜ ਕੇ ਭਾਜਪਾ ਦੀ ‘ਡਬਲ ਇੰਜਣ’ ਸਰਕਾਰ ਬਣਾਉਣੀ ਪਵੇਗੀ, ਜਿਸ ਤੋਂ ਬਿਨਾਂ ਸੂਬੇ ਦਾ ਰਾਜਨੀਤਿਕ ਅਤੇ ਉਦਯੋਗਿਕ ਪੁਨਰ-ਸੁਰਜੀਤੀ ਸੰਭਵ ਨਹੀਂ ਹੈ।

ਭਾਜਪਾ ਕੌਮੀ ਪ੍ਰਧਾਨ ਨੇ ਪਾਰਟੀ ਦੇ ਸੰਗਠਨ ਦੇ ਵਿਸਥਾਰ ਨੂੰ ਸਿਰਫ਼ ਸੂਬਾ ਪ੍ਰਧਾਨ ਜਾਂ ਸੰਗਠਨ ਮਹਾਂਮੰਤਰੀ ਦਾ ਕੰਮ ਨਾ ਦੱਸਦਿਆਂ ਕਿ ਇਹ ਇੱਥੇ ਹਾਜ਼ਰ ਸਾਰੇ 150 ਆਗੂਆਂ ਸਮੂਹਿਕ ਕੰਮ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਲੋਕ ਮੁੱਦਿਆਂ ਉੱਤੇ ਪਹਿਰਾ ਦੇ ਰਹੀ ਹੈ, ਪਰ ਹੁਣ ਗਰਾਊਂਡ ‘ਤੇ ਹੋਰ ਹਾਜ਼ਰੀ ਵਧਾਉਣ ਅਤੇ ਸ਼ਹਿਰ ਤੇ ਪਿੰਡ ਪੱਧਰੀ ਮਸਲਿਆਂ ਨੂੰ ਅਧਾਰ ਬਣਾ ਕੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਅੱਗੇ ਰੱਖਣ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਕਤ ਉੱਪਰੋਂ ਨਹੀਂ, ਬਲਕਿ ਹੇਠਾਂ ਬੈਠੇ ਬੂਥ ਪ੍ਰਧਾਨ ਅਤੇ ਵਰਕਰਾਂ ਤੋਂ ਮਿਲਦੀ ਹੈ। ਇਸ ਲਈ ਬੂਥ ਪ੍ਰਧਾਨਾਂ ਨਾਲ ਤਾਲਮੇਲ ਤਕੜਾ ਕੀਤਾ ਜਾਵੇ, ਕਿਉਂ ਕਿ ਉਹੀ ਬੂਥ ਤੱਕ ਵੋਟਰਾਂ ਨੂੰ ਲਿਆਉਣ ਦੀ ਭੂਮਿਕਾ ਅਦਾ ਕਰਦੇ ਹਨ।

ਉਨ੍ਹਾਂ ਸੂਬੇ ਵਿੱਚ ਪੈਰ ਪਸਾਰ ਚੁੱਕੇ ਡਰੱਗਜ਼ ਨੈੱਟਵਰਕ ਦੇ ਖ਼ਿਲਾਫ਼ ਪਾਰਟੀ ਨੂੰ ਜਲਦ ਹੀ ਇੱਕ ਵੱਡੀ ਮੁਹਿੰਮ ਸ਼ੁਰੂ ਕਰਨ ਦੀ ਸਲਾਹ ਦਿੱਤੀ।

ਬੈਠਕ ਵਿੱਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਸ਼ਟਰੀ ਉਪ-ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਤੇ ਪੰਜਾਬ ਦੇ ਸਹਿ-ਪ੍ਰਭਾਰੀ ਨਰਿੰਦਰ ਰੈਣਾ ਸਮੇਤ ਸੂਬੇ ਦੀ ਪੂਰੀ ਕੋਰ ਕਮੇਟੀ ਹਾਜ਼ਰ ਸੀ। ਜਿਨ੍ਹਾਂ ਨੇ ਕੌਮੀ ਲੀਡਰਸ਼ਿਪ ਨੂੰ ਪੰਜਾਬ ਫ਼ਤਿਹ ਦਾ ਪੂਰਾ ਭਰੋਸਾ ਦਿਵਾਇਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...