ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ: ਸੁਨੀਲ ਜਾਖੜ

by | Jun 16, 2025 | breaking news, daily, politics | 0 comments

ਭਾਜਪਾ ਪ੍ਰਧਾਨ ਨੇ ਮਾਨ ਤੋਂ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ

ਚੰਡੀਗੜ੍ਹ, 16 ਜੂਨ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨਸ਼ਾ ਮਾਫੀਆ ਨੂੰ ਪੰਜਾਬ ਤੋਂ ਜੜ੍ਹੋਂ-ਜੜ੍ਹ ਮੁਕਾਉਣ ਲਈ ਆਪਣੇ ਇਰਾਦੇ ਅਤੇ ਭਰੋਸੇਯੋਗਤਾ ਨੂੰ ਸਾਬਤ ਕਰਨਾ ਚਾਹੁੰਦੀ ਹੈ, ਤਾਂ ਉਸਨੂੰ “ਨਸ਼ਾ ਧਨ ਦੇ ਰਾਹ” ਨੂੰ ਫਾਲੋ ਕਰਕੇ ਉਨਾਂ ਅਸਲੀ ਅਤੇ ਸ਼ਕਤੀਸ਼ਾਲੀ ਲਾਭਪਾਤਰੀਆਂ ਤੱਕ ਪਹੁੰਚਣਾ ਪਵੇਗਾ ਜਿੰਨਾ ਕੋਲ ਅਸਲ ਵਿੱਚ ਨਸ਼ਿਆਂ ਦੀ ਕਮਾਈ ਪਹੁੰਚ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਲਿਖੇ ਇੱਕ ਪੱਤਰ ਵਿੱਚ, ਰਾਜ ਭਾਜਪਾ ਮੁਖੀ ਨੇ ਮਾਨ ਤੋਂ ਬੇਨਤੀ ਕੀਤੀ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਮੁੱਖ ਨਿਆਂਮੂਰਤੀ ਸ਼ੀਲ ਨਾਗੂ ਤੋਂ ਇਸ ਮਾਮਲੇ ਵਿੱਚ ਦਖਲ ਦੀ ਮੰਗ ਕਰਨ, ਤਾਂ ਜੋ ਕਿਸੇ ਭਰੋਸੇਯੋਗ ਏਜੰਸੀ ਜਾਂ ਬਹੁ-ਏਜੰਸੀ ਜਾਂਚ ਦੀ ‘ਸਮੇਂ-ਬੱਧ’ ਜਾਂਚ ਮੁੱਖ ਨਿਆਂਮੂਰਤੀ ਦੀ ਨਿਗਰਾਨੀ ਹੇਠ ਕਰਵਾਈ ਜਾ ਸਕੇ ਅਤੇ ਨਸ਼ਾ ਧਨ ਕਮਾਈ ਦੇ ਅਸਲ ਲਾਭਪਾਤਰੀਆਂ ਦਾ ਪਰਦਾਫਾਸ਼ ਹੋ ਸਕੇ।

“ਹਜ਼ਾਰਾਂ ਨਸ਼ੇੜੀਆਂ ਅਤੇ ਛੋਟੀਆਂ ਮੱਛੀਆਂ ਦੀ ਗ੍ਰਿਫਤਾਰੀ ਨਾਲ ਨਸ਼ੇ ਦੀ ਸਮੱਸਿਆ ਦਾ ਹੱਲ ਨਹੀਂ ਨਿਕਲਣਾ। ਪੈਸਿਆਂ ਦੇ ਪ੍ਰਵਾਹ ਦੀ ਲੀਕ ਲੱਭਣੀ ਪਵੇਗੀ ਤਾਂ ਹੀ ਵੱਡੀਆਂ ਮੱਛੀਆਂ ਫੜੀਆਂ ਜਾ ਸਕਣਗੀਆਂ ਅਤੇ ਅਸਲ ਲਾਭਪਾਤਰੀ ਫੜੇ ਜਾ ਸਕਣਗੇ, ਭਾਵੇਂ ਉਹ ਕਿਸੇ ਵੀ ਪਾਰਟੀ ਦੇ ਸਿਆਸਤਦਾਨ ਹੋਣ ਜਾਂ ਅਧਿਕਾਰੀ। ਇਸ ਤੋਂ ਬਿਨਾਂ ਪੰਜਾਬ ਵਿਚ ਨਸ਼ੇ ਖ਼ਿਲਾਫ਼ ਸਰਕਾਰ ਦਾ ਦਾਅਵਾ ਸਿਰਫ਼ ਨਾਟਕ ਰਹਿ ਜਾਂਦਾ ਹੈ,” ਸੁਨੀਲ ਜਾਖੜ ਨੇ ਕਿਹਾ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਕਾਰਟੇਲ ਕਿਸੇ ਨਾ ਕਿਸੇ ਸਰਪ੍ਰਸਤੀ ਤੋਂ ਬਿਨਾਂ ਨਹੀਂ ਚੱਲ ਸਕਦੇ ਅਤੇ ਇਹ ਗੱਲ ਕਾਫੀ ਸਮੇਂ ਤੋਂ ਚੱਲ ਰਹੀ ਹੈ।

ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੀਲੀ ਦਵਾਈਆਂ ਦੀ ਬਰਾਮਦਗੀ ਕਈ ਹਜ਼ਾਰ ਕਰੋੜ ਰੁਪਏ ਦੀ ਹੈ ਜੋ ਇਹ ਦਰਸਾਉਂਦੀ ਹੈ ਕਿ ਸਿਸਟਮ ਵਿੱਚ ਕਿੰਨੀ ਗੰਦੀ ਸੜਨ ਹੈ। ਨਾਲ ਹੀ, ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਦੇ ਕਈ ਸਿਆਸਤਦਾਨਾਂ ਦੀ ਦੌਲਤ ਵਿੱਚ ਕਾਫੀ ਵਾਧਾ ਹੋਇਆ ਹੈ। ਇਹ ਗੱਲ ਇਹ ਸੋਚਣ ਤੇ ਮਜਬੂਰ ਕਰਦੀ ਹੈ ਕਿ ਇਹ ਪੈਸਾ ਆਇਆ ਕਿੱਥੋਂ।
ਕਿਸੇ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ, “ਜੋ ਵਿਧਾਇਕ ਪਹਿਲਾਂ ਸਾਈਕਲਾਂ ਤੇ ਫਿਰਦੇ ਸਨ, ਹੁਣ ਉਹਨਾਂ ਕੋਲ ਕਈ ਕਰੋੜ ਦੀਆਂ ਲਗਜ਼ਰੀ ਕਾਰਾਂ ਹਨ। ਕਈਆਂ ਕੋਲ ਕਈ ਏਕੜਾਂ ਦੇ ਫਾਰਮਹਾਊਸ ਵੀ ਹਨ।” ਕਿਉਂਕਿ ਨਸ਼ਾ ਧਨ ਦੀ ਰਕਮ ਬਹੁਤ ਵੱਡੀ ਹੈ, ਇਸ ਵਿੱਚ ਮਨੀ ਲਾਂਡਰਿੰਗ ਦੀ ਵੀ ਸੰਭਾਵਨਾ ਹੈ, ਜਿਸ ਦੀ ਜਾਂਚ ਇੰਫੋਰਸਮੈਂਟ ਡਾਇਰੈਕਟੋਰੇਟ (ED) ਜਾਂ ਮੁੱਖ ਨਿਆਂਮੂਰਤੀ ਦੁਆਰਾ ਠੀਕ ਸਮਝੀ ਗਈ ਕਿਸੇ ਹੋਰ ਏਜੰਸੀ ਰਾਹੀਂ ਕਰਵਾਈ ਜਾ ਸਕਦੀ ਹੈ, ਕਿਉਂਕਿ ਇਹ ਮਾਮਲਾ ਵੱਡੇ-ਵੱਡੇ ਰੁਤਬੇਦਾਰ ਲੋਕਾਂ ਤੱਕ ਪਹੁੰਚ ਸਕਦਾ ਹੈ। ਕੇਵਲ ਵਿਧਾਇਕਾਂ ਅਤੇ ਹੋਰਾਂ ਦੁਆਰਾ ਲਾਜ਼ਮੀ ਆਇਕਰ ਰਿਟਰਨ ਭਰਨ ਨਾਲ ਗੱਲ ਨਹੀਂ ਬਣਦੀ ਕਿਉਂਕਿ ਉਨ੍ਹਾਂ ਦੇ ਦਾਅਵਿਆਂ ਅਤੇ ਹਕੀਕਤ ਵਿਚ ਸਾਫ਼ ਅੰਤਰ ਹੈ,” ਰਾਜ ਭਾਜਪਾ ਮੁਖੀ ਨੇ ਜ਼ੋਰ ਦਿੰਦਿਆਂ ਕਿਹਾ।

ਸੁਨੀਲ ਜਾਖੜ ਨੇ ਕਿਹਾ ਕਿ ਮੰਤਰੀ, ਵਿਧਾਇਕ, ਪਾਰਟੀ ਪ੍ਰਧਾਨ, ਪਾਰਟੀ ਇੰਚਾਰਜ ਅਤੇ ਸਾਰੇ ਪੱਖਾਂ ਦੇ ਆਗੂ ਇਸ ਜਾਂਚ ਦਾ ਹਿੱਸਾ ਬਣਾਏ ਜਾਣ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖੁਦ, ਭਾਜਪਾ ਪ੍ਰਧਾਨ ਵਜੋਂ, ਸਭ ਤੋਂ ਪਹਿਲਾਂ ਜਾਂਚ ਲਈ ਤਿਆਰ ਹਨ ਤਾਂ ਜੋ ਉਹ ਅਤੇ ਉਨ੍ਹਾਂ ਦੀ ਪਾਰਟੀ ਆਪਣੀ ਨੀਅਤ ਅਤੇ ਇਮਾਨਦਾਰੀ ਸਾਬਤ ਕਰ ਸਕਣ।
“ਮੁੱਖ ਮੰਤਰੀ ਨੂੰ ਤੁਰੰਤ ਮਾਣਯੋਗ ਮੁੱਖ ਨਿਆਂਮੂਰਤੀ ਨੂੰ ਪੱਤਰ ਲਿਖ ਕੇ ਕਿਸੇ ਵੀ ਉਚਿਤ ਏਜੰਸੀ ਰਾਹੀਂ ਜਾਂਚ ਸ਼ੁਰੂ ਕਰਵਾਉਣ ਦੀ ਮੰਗ ਕਰਨੀ ਚਾਹੀਦੀ ਹੈ। ਇਹ ਜਾਂਚ ਮੁੱਖ ਨਿਆਂਮੂਰਤੀ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ, ਨਹੀਂ ਤਾਂ ਨਸ਼ੇ ਦੇ ਕਾਰੋਬਾਰ ਦੇ ਅਸਲੀ ਲਾਭਪਾਤਰੀਆਂ ਤੱਕ ਪਹੁੰਚਣਾ ਸੰਭਵ ਨਹੀਂ ਹੋਵੇਗਾ,” ਭਾਜਪਾ ਪ੍ਰਧਾਨ ਨੇ ਕਿਹਾ।

ਭਾਜਪਾ ਮੁਖੀ ਨੇ ਕਿਹਾ ਕਿ ਇਹ ਉਚਿਤ ਹੋਵੇਗਾ ਕਿ ਨਿਆਂਪਾਲਿਕਾ ਅਤੇ ਕਾਰਜਪਾਲਿਕਾ ਦੀ ਭੂਮਿਕਾ ਵੱਖ-ਵੱਖ ਅਤੇ ਸੁਤੰਤਰ ਰਹੇ, ਇਸ ਲਈ ਮੁੱਖ ਮੰਤਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਮੁੱਖ ਨਿਆਂਮੂਰਤੀ ਨੂੰ ਪੱਤਰ ਲਿਖਣਾ ਚਾਹੀਦਾ ਹੈ, ਜਿਨ੍ਹਾਂ ਦੀ ਨਿਗਰਾਨੀ ਹੇਠ ਨਸ਼ਾ ਧਨ ਦੀ ਲੀਕ ਦੀ ਜਾਂਚ ਸ਼ੁਰੂ ਕੀਤੀ ਜਾ ਸਕੇ। “ਕੇਵਲ ਨਸ਼ਾ ਧਨ ਹੀ ਨਹੀਂ, ਖਣਨ ਅਤੇ ਰੇਤ ਮਾਫੀਆ ਦੀ ਕਾਲੀ ਕਮਾਈ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ,” ਸੁਨੀਲ ਜਾਖੜ ਨੇ ਕਿਹਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...