ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

by | Mar 4, 2025 | breaking news, daily | 0 comments

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

ਕਿਹਾ, ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ

ਚੰਡੀਗੜ੍ਹ, 4 ਮਾਰਚ:

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ ‘ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹਨਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਰੰਗਲਾ ਪੰਜਾਬ” ਨੂੰ ਹਕੀਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਰੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ-ਬਾਲ ਵਿਕਾਸ ਯੋਜਨਾਵਾਂ ਨੂੰ ਹੇਠਲੇ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ।

ਇਸ ਮੌਕੇ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਮੁੱਖ ਸਕੱਤਰ ਰਾਜੀ ਪੀ ਸ਼੍ਰੀਵਾਸਤਵਾ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...