ਡਾ. ਬੀ.ਆਰ. ਅੰਬੇਡਕਰ ਜੀ ਦਾ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

by | Apr 14, 2025 | breaking news, daily | 0 comments

ਅੰਮ੍ਰਿਤਸਰ, 14 ਅਪ੍ਰੈਲ 2025( ):

ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਸਮਾਜ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਅੰਮ੍ਰਿਤਸਰ ਵਿੱਚ ਪੂਰੇ ਸ਼ਰਧਾ ਭਾਵ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹਿਰ ਵਿੱਚ ਸਥਿਤ ਡਾ. ਅੰਬੇਡਕਰ ਦੇ ਬੁੱਤ ‘ਤੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸੈਂਕੜਿਆਂ ਲੋਕਾਂ ਨੇ ਇਕੱਠੇ ਹੋ ਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬੁੱਤ ‘ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਅਤੇ ਪੁਸ਼ਪਾਂਜਲੀ ਦੇ ਕੇ ਸਮਾਜ ਪ੍ਰਤੀ ਉਹਨਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ।ਸਮਾਗਮ ਵਿੱਚ ਵੱਖ-ਵੱਖ ਸਮਾਜਿਕ, ਸਿਆਸੀ ਅਤੇ ਸੱਭਿਆਚਾਰਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਬੁਲਾਰਿਆਂ ਨੇ ਡਾ. ਅੰਬੇਡਕਰ ਦੇ ਜੀਵਨ, ਸਮਾਜਿਕ ਸੁਧਾਰਾਂ, ਅਤੇ ਭਾਰਤੀ ਸੰਵਿਧਾਨ ਦੀ ਰਚਨਾ ਵਿੱਚ ਉਹਨਾਂ ਦੀ ਅਹਿਮ ਭੂਮਿਕਾ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਹਨਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਸਮਾਜ ਵਿੱਚ ਬਰਾਬਰੀ ਤੇ ਨਿਆਂ ਸਥਾਪਤ ਕਰਨ ਦੀ ਅਪੀਲ ਕੀਤੀ ਗਈ।ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੰਯੁਕਤ ਸਕੱਤਰ ਜਗਜੀਤ ਸਿੰਘ ਜੈਂਕੀ ਬੀ ਸੀ ਵਿੰਗ ਦੇ ਸੰਯੁਕਤ ਸਕੱਤਰ ਜਰਨੈਲ ਸਿੰਘ ਢੋਟ ਜੋ ਵਾਰਡ ਨੰਬਰ 58 ਤੋਂ ਕੌਸਲਰ ਵੀ ਨੇ ਸੰਬੋਧਨ ਵਿੱਚ ਕਿਹਾ ਕਿ ਡਾ. ਅੰਬੇਡਕਰ ਜੀ ਨੇ ਸੰਵਿਧਾਨ ਦੀ ਰਚਨਾ ਕਰਕੇ ਸਮਾਨਤਾ, ਸੁਤੰਤਰਤਾ ਅਤੇ ਨਿਆਂ ਦੀ ਮਜ਼ਬੂਤ ਨੀਂਹ ਰੱਖੀ। ਸਾਨੂੰ ਉਹਨਾਂ ਦੀਆਂ ਸਿੱਖਿਆਵਾਂ ਨੂੰ ਅਮਲ ਵਿੱਚ ਲਿਆ ਕੇ ਸੰਵਿਧਾਨ ਦੀ ਹਿਫਾਜ਼ਤ ਅਤੇ ਸਤਿਕਾਰ ਕਰਨਾ ਚਾਹੀਦਾ। ਉਹਨਾਂ ਨੇ ਡਾ. ਅੰਬੇਡਕਰ ਦੀਆਂ ਮੁੱਖ ਸਿੱਖਿਆਵਾਂ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹਨਾਂ ਨੇ ਸਿੱਖਿਆ ਨੂੰ ਸਮਾਜਿਕ ਮੁਕਤੀ ਦਾ ਸਾਧਨ ਮੰਨਿਆ, ਜਾਤੀ ਪ੍ਰਥਾ ਦੇ ਵਿਰੁੱਧ ਸੰਘਰਸ਼ ਕੀਤਾ, ਔਰਤਾਂ ਅਤੇ ਮਜ਼ਦੂਰਾਂ ਦੇ ਅਧਿਕਾਰਾਂ ਦੀ ਵਕਾਲਤ ਕੀਤੀ, ਅਤੇ ਆਰਥਿਕ ਨਿਆਂ ‘ਤੇ ਜ਼ੋਰ ਦਿੱਤਾ। ਉਹਨਾਂ ਦਾ ਨਾਅਰਾ “ਸੰਘਟਿਤ ਹੋਵੋ, ਸਿੱਖਿਅਤ ਹੋਵੋ, ਸੰਘਰਸ਼ ਕਰੋ” ਅੱਜ ਵੀ ਸਮਾਜ ਨੂੰ ਪ੍ਰੇਰਦਾ ਹੈ। ਜੈਂਕੀ ਨੇ ਇਹ ਵੀ ਜ਼ਿਕਰ ਕੀਤਾ ਕਿ ਡਾ. ਅੰਬੇਡਕਰ ਨੇ ਬੁੱਧ ਧਰਮ ਦੇ ਸਿਧਾਂਤਾਂ ਨੂੰ ਅਪਣਾ ਕੇ ਅਹਿੰਸਾ, ਕਰੁਣਾ ਅਤੇ ਬੁੱਧੀਵਾਦੀ ਸੋਚ ਨੂੰ ਅੱਗੇ ਵਧਾਇਆ।ਸਮਾਗਮ ਦੌਰਾਨ ਹੋਰ ਬੁਲਾਰਿਆਂ ਨੇ ਵੀ ਡਾ. ਅੰਬੇਡਕਰ ਦੇ ਸਮਾਜਿਕ ਬਰਾਬਰੀ, ਸਵੈ-ਮਾਣ ਅਤੇ ਸੰਵਿਧਾਨਕ ਮੁੱਲਾਂ ਦੀ ਮਹੱਤਤਾ ‘ਤੇ ਵਿਚਾਰ ਸਾਂਝੇ ਕੀਤੇ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਅੰਬੇਡਕਰ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਓਨੀਆਂ ਹੀ ਪ੍ਰਸੰਗਿਕ ਹਨ, ਜਿੰਨੀਆਂ ਉਹ ਉਸ ਸਮੇਂ ਸਨ।

ਸਿੱਖਿਆ, ਸੰਘਰਸ਼ ਅਤੇ ਸਮਾਜਿਕ ਜਾਗਰੂਕਤਾ ਰਾਹੀਂ ਹੀ ਉਹਨਾਂ ਦੇ ਸੁਪਨੇ ਦੇ ਸਮਾਜ ਦੀ ਸਥਾਪਨਾ ਸੰਭਵ ਹੈ।ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਨੌਜਵਾਨਾਂ ਨੇ ਡਾ. ਅੰਬੇਡਕਰ ਦੇ ਸੁਨੇਹਿਆਂ ਨੂੰ ਗੀਤਾਂ ਅਤੇ ਕਵਿਤਾਵਾਂ ਰਾਹੀਂ ਪੇਸ਼ ਕੀਤਾ। ਸਮਾਗਮ ਵਿੱਚ ਸ਼ਾਮਲ ਸਮੂਹ ਸੰਗਤ ਨੇ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ, ਸਮਾਜਿਕ ਬਰਾਬਰੀ ਅਤੇ ਨਿਆਂਪੂਰਨ ਸਮਾਜ ਦੀ ਸਥਾਪਨਾ ਲਈ ਸਹੁੰ ਚੁੱਕੀ।ਸ਼ਹਿਰ ਵਿੱਚ ਇਸ ਮੌਕੇ ‘ਤੇ ਕਈ ਥਾਈਂ ਸਮਾਜਿਕ ਜਾਗਰੂਕਤਾ ਨਾਲ ਜੁੜੀਆਂ ਗਤੀਵਿਧੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਵਿਸ਼ੇਸ਼ ਤੌਰ ‘ਤੇ ਹਿੱਸਾ ਲਿਆ।

ਕੈਪਸ਼ਨ : ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੰਯੁਕਤ ਸਕੱਤਰ ਜਗਜੀਤ ਸਿੰਘ ਜੈਂਕੀ ਅਤੇ ਹੋਰ ਸਮਾਗਮ ਦੌਰਾਨ ਹਾਜ਼ਰੀ ਭਰਦੇ ਹੋਏ ਉਹਨਾਂ ਨਾਲ ਹਨ ਹਰਸਿਮਰਨ ਸਿੰਘ, ਜਰਨੈਲ ਢੋਟ, ਰਾਜੇਸ਼ ਕੁਮਾਰ ਅਤੇ ਹੋਰ.

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...