ਡਾ. ਹਰਚਰਨ ਸਿੰਘ ਯਾਦਗਾਰੀ 11 ਰੋਜ਼ਾ ਰੰਗਮੰਚ ਉਤਸਵ ਦੇ ਚੌਥੇ ਦਿਨ ਨਾਟਕ ” ਦੋ ਰੋਟੀਆਂ ” ਮਾਰਮਿਕ ਮੰਚਨ

by | Apr 2, 2026 | daily | 0 comments

ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਸੰਗੀਤ ਨਾਟਕ ਅਕੈਡਮੀ ਪੰਜਾਬ ਚੰਡੀਗੜ੍ਹ ਵੱਲੋਂ ਕਰਵਾਏ ਜਾ ਰਹੇ ਨਾਟਕਕਾਰ ਡਾ. ਹਰਚਰਨ ਸਿੰਘ ਨੂੰ ਸਮਰਪਿਤ 11 ਰੋਜ਼ਾ ਰੰਗਮੰਚ ਉਤਸਵ 2026 ਦੇ ਚੌਥੇ ਦਿਨ” ਲੋਕ ਕਲਾ ਮੰਚ ਮੰਡੀ ਮੁੱਲਾਂਪੁਰ
” ਵੱਲੋਂ ਪਰਵਾਸ ਗਈ ਪੰਜਾਬੀ ਜਵਾਨੀ ਦੇ ਸੰਘਰਸ਼ ਤੇ ਦੁਖਾਂਤ ਦੀ ਕਹਾਣੀ ਬਿਆਨ ਕਰਦੇ ਨਾਟਕ “ਦੋ ਰੋਟੀਆਂ ” ਦਾ ਮੰਚਨ ਕੀਤਾ ਗਿਆ lਇਸ ਨਾਟਕ ਨੂੰ ਸੁਰਿੰਦਰ ਸ਼ਰਮਾ ਨੇ ਲਿਖਿਆ ਤੇ ਨਿਰਦੇਸ਼ਨ ਵੀ ਕੀਤਾ ਹੈ l
ਨਾਟਕ ਦਾ ਮੁੱਖ ਪਾਤਰ ਸਕੂਲ ਦੇ ਹੈਡ ਮਾਸਟਰ ਗੁਰਮੀਤ ਸਿੰਘ ਦਾ ਬੇਟਾ ਨਵਦੀਪ ਸਿੰਘ ਚੰਗੀ ਜ਼ਿੰਦਗੀ ਦੀ ਤਾਲਾਸ਼ ਵਿੱਚ ਪੜਨ ਲਈ ਕੈਨੇਡਾ ਚੱਲੇ ਜਾਂਦਾ ਹੈ.. ਪਰ ਕੁੱਝ ਹੀ ਦਿਨਾਂ ਵਿੱਚ ਉਸਨੂੰ ਸਮਝ ਲੱਗਦੀ ਹੈ ਕਿ ਕੈਨੇਡਾ ਦੀ ਜ਼ਿੰਦਗੀ ਇੰਨੀ ਸੌਖੀ ਨਹੀਂ ਜਿੰਨੀ ਦੇਖਣ ਨੂੰ ਲੱਗਦੀ ਹੈ.. ਕਾਲਜ ਵਿੱਚ ਹਾਜ਼ਰੀਆਂ ਘੱਟ ਜਾਣ ਦਾ ਡਰ ਤੇ ਦੂਸਰੇ ਪਾਸੇ ਢਿੱਡ ਦੀ ਖਾਤਿਰ ਨੌਕਰੀ ਲਈ ਭਟਕਦੇ ਫੇਰਨਾ.. ਇਹਨਾਂ ਹਾਲਾਤਾਂ ਦਾ ਸਾਹਮਣਾ ਕਰਦਿਆਂ ਕਰਦਿਆਂ ਨਾਟਕ ਦਾ ਮੁੱਖ ਪਾਤਰ ਨਵੀ ਨਸ਼ੇੜੀ ਬਣ ਜਾਂਦਾ ਹੈ.. ਜਦੋਂ ਓਸ ਦੇ ਮਾਤਾ-ਪਿਤਾ ਫੋਨ ਕਰਦੇ ਨੇ ਤਾਂ ਉਹ ਉਹਨਾਂ ਦੇ ਫੋਨ ਦਾ ਵੀ ਜਵਾਬ ਨਹੀਂ ਦਿੰਦਾ..ਹਾਲਾਤਾਂ ਨਾਲ ਲੜਦੇ ਜਦੋਂ ਉਹਦੇ ਮਾਪੇ ਵੀ ਕੈਨੇਡਾ ਪਹੁੰਚ ਜਾਂਦੇ ਨੇ ਤਾਂ ਉਹ ਸਾਰੀ ਗੱਲ ਤੋਂ ਜਾਣੂ ਹੁੰਦੇ ਹਨ.. ਇੱਕ ਪਛਤਾਵੇਂ ਤੋਂ ਬਾਅਦ ਨਾਟਕ ਦਾ ਨਾਇਕ ਫੇਰ ਤੋਂ ਜ਼ਿੰਦਗੀ ਤੇ ਹਾਲਾਤਾਂ ਨਾਲ ਲੜਨ ਦਾ ਫੈਸਲਾ ਕਰਦਾ ਹੈ.. ਨਾਟਕ ਵਿੱਚ ਮਾਂ ਦੇ ਕਿਰਦਾਰ ਵਿਚ ਕਮਲਜੀਤ ਕੌਰ, ਬਾਪ ਦੇ ਰੋਲ ਵਿਚ ਡਾ. ਸੁਰਿੰਦਰ ਸ਼ਰਮਾ, ਨਵੀ ਦਾ ਰੋਲ ਹਰਮਨ ਨੇ ਬਾਖੂਬੀ ਨਿਭਾਇਆ l ਇਸ ਤੋਂ ਇਲਾਵਾ ਨਿਰਮਲ ਸਿੰਘ, ਰਾਜਵੀਰ ਪੰਡੋਰੀ, ਮਹਿਕਪ੍ਰੀਤ ਕੌਰ, ਦਵਿੰਦਰ ਸਿੰਘ ਤੇ ਕਰਮਜੀਤ ਭੱਟੀ ਨੇ ਵੀ ਆਪਣੇ ਕਿਰਦਾਰ ਨੂੰ ਨਿਭਾਉਣ ਲਈ ਜਾਨ ਲਗਾਈ l ਇਸ ਮੌਕੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ ਨੇ ਕਿਹਾ ਕਿ ਰੰਗਮੰਚ ਕਲਾ ਨੂੰ ਪ੍ਰਫੁੱਲਿਤ ਕਰਨ ਲਈ ਇਹ ਉਪਰਾਲੇ ਬਹੁਤ ਜਰੂਰੀ ਨੇ l ਇਸ ਨਾਟਕ ਮੰਚਨ ਦੇ ਮੁੱਖ ਮਹਿਮਾਨ ਜੀ. ਐੱਸ ਔਜਲਾ ਨੇ ਨਾਟਕ ਦੇ ਕਲਾਕਾਰਾਂ ਨੂੰ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਰੰਗਮੰਚ ਕਰਨਾ ਸਿਰੜੀ ਲੋਕਾਂ ਦਾ ਕੰਮ ਹੈ.. ਆਖੀਰ ਵਿਚ ਰੰਗਮੰਚ ਉਤਸਵ ਦੇ ਕੋਆਡੀਨੇਟਰ ਰਾਜਵਿੰਦਰ ਸਮਰਾਲਾ ਨੇ ਕਿਹਾ ਕਿ ਇਸ ਰੰਗਮੰਚ ਉਤਸਵ ਦਾ ਮਨੋਰਥ ਪੰਜਾਬ ਦੇ ਰੰਗਮੰਚ ਗਰੁੱਪ ਨੂੰ ਉਤਸ਼ਾਹਿਤ ਕਰਨਾ ਹੈ l

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...