ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

by | Mar 28, 2025 | breaking news, daily | 0 comments

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਈਆਰਵੀ ਫਲੀਟ ਦੇ ਵਿਸਥਾਰ ਲਈ ₹125 ਕਰੋੜ, ਅਤਿ-ਆਧੁਨਿਕ ਡਾਇਲ 112 ਇਮਾਰਤ ਦੀ ਉਸਾਰੀ ਲਈ ₹53 ਕਰੋੜ ਅਲਾਟ ਕੀਤੇ
— ਡੀਜੀਪੀ ਗੌਰਵ ਯਾਦਵ ਨੇ ਈਆਰਐਸ ਦੀ ਰਾਜ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
— ਐਮਰਜੈਂਸੀ ਸੇਵਾਵਾਂ ਨਾਲ ਨਜਿੱਠਣ ਵਾਲੇ ਚਾਰ ਮੁੱਖ ਵਿਭਾਗਾਂ ਨੂੰ ਜਲਦੀ ਹੀ ਏਕੀਕ੍ਰਿਤ ਕੀਤਾ ਜਾਵੇਗਾ: ਡੀਜੀਪੀ ਗੌਰਵ ਯਾਦਵ
— ਰਿਸਪਾਂਸ ਸਮੇਂ ਨੂੰ ਘਟਾਉਣ ਲਈ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਾਲ ਹੀ ਵਿੱਚ 165 ਨਵੇਂ ਸਮਾਰਟਫੋਨਾਂ ਨਾਲ ਅਪਗ੍ਰੇਡ ਕੀਤਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 28 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਪਣੇ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਐਸਐਸ) ਜਾਂ ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਚਾਰ ਮੁੱਖ ਵਿਭਾਗਾਂ – ਪੁਲਿਸ, ਸਿਹਤ, ਅੱਗ ਬੁਝਾਊ ਅਤੇ ਆਫ਼ਤ ਪ੍ਰਬੰਧਨ ਨੂੰ ਏਕੀਕ੍ਰਿਤ ਰਿਸਪਾਂਸ ਨੈੱਟਵਰਕ ਵਿੱਚ ਜੋੜਨ ਲਈ ਯਤਨ ਹੋਰ ਤੇਜ਼ ਕਰ ਦਿੱਤੇ ਹਨ, ਜਿਸਦਾ ਟੀਚਾ ਐਮਰਜੈਂਸੀ ਰਿਸਪਾਂਸ ਸਮਾਂ 25 ਮਿੰਟ ਤੋਂ ਘਟਾ ਕੇ 8 ਮਿੰਟ ਕਰਕੇ ਨਵਾਂ ਰਾਸ਼ਟਰੀ ਮਾਪਦੰਡ ਸਥਾਪਤ ਕਰਨਾ ਹੈ।

ਜ਼ਿਕਰਯੋਗ ਹੈ ਕਿ ਵਿੱਤੀ ਸਾਲ 2025-26 ਲਈ ‘ਬਦਲਦਾ ਪੰਜਾਬ’ ਬਜਟ ਵਿੱਚ ਪੰਜਾਬ ਸਰਕਾਰ ਨੇ ਐਮਰਜੈਂਸੀ ਰਿਸਪਾਂਸ ਵਾਹਨਾਂ ਦੇ ਫਲੀਟ ਦੇ ਵਿਸਥਾਰ ਅਤੇ ਜ਼ਿਲ੍ਹਾ ਕੰਟਰੋਲ ਰੂਮਾਂ ਦੇ ਅਪਗ੍ਰੇਡੇਸ਼ਨ ਲਈ 125 ਕਰੋੜ ਰੁਪਏ ਅਲਾਟ ਕੀਤੇ ਹਨ, ਜਦੋਂ ਕਿ ‘ਡਾਇਲ 112’ ਹੈਲਪਲਾਈਨ ਦੇ ਨਵੇਂ ਹੈੱਡਕੁਆਰਟਰ ਦੇ ਨਿਰਮਾਣ ਲਈ 53 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਈਆਰਐਸਐਸ ਦੀ ਸੂਬਾ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਜੰਗੀ ਪੱਧਰ ‘ਤੇ ਲਾਗੂ ਕੀਤੀ ਜਾ ਰਹੀ ਇਹ ਵਿਆਪਕ ਸੁਧਾਰ ਪ੍ਰਣਾਲੀ ਤਿੰਨ ਮਹੱਤਵਪੂਰਨ ਖੇਤਰਾਂ ‘ਤੇ ਕੇਂਦ੍ਰਿਤ ਹੈ, ਜਿਨ੍ਹਾਂ ਵਿੱਚੋਂ ਪਹਿਲਾ ਤਕਨੀਕੀ ਏਕੀਕਰਨ ਰਾਹੀਂ ਵਿਭਾਗਾਂ ਵਿਚਕਾਰ ਨਿਰਵਿਘਨ ਤਾਲਮੇਲ ਸਥਾਪਤ ਕਰਨਾ ਹੈ, ਜਿੱਥੇ ਡਾਇਲ-112 ‘ਤੇ ਸਾਰੀਆਂ ਐਮਰਜੈਂਸੀ ਕਾਲਾਂ ਸਬੰਧਤ ਸੇਵਾਵਾਂ ਵੱਲ ਭੇਜ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਦੂਜੇ ਖੇਤਰ ਤਹਿਤ ਪੰਜਾਬ ਪੁਲਿਸ 758 ਚਾਰ-ਪਹੀਆ ਵਾਹਨਾਂ ਅਤੇ 916 ਦੋ-ਪਹੀਆ ਵਾਹਨਾਂ ਦੇ ਨਾਲ ਐਮਰਜੈਂਸੀ ਵਾਹਨਾਂ ਦੇ ਫਲੀਟ ਦਾ ਵੱਡੇ ਪੱਧਰ ‘ਤੇ ਵਿਸਥਾਰ ਕਰ ਰਹੀ ਹੈ, ਜਿਸ ਦੇ ਪਹਿਲੇ ਪੜਾਅ ਤਹਿਤ ਜੂਨ 2025 ਤੱਕ 300 ਵਾਹਨ ਐਮਰਜੈਂਸੀ ਸੇਵਾਵਾਂ ਵਾਹਨ ਕਾਰਜਸ਼ੀਲ ਹੋ ਜਾਣਗੇ। ਮੌਜੂਦਾ ਸਮੇਂ ਪੰਜਾਬ ਪੁਲਿਸ 258 ਸਮਰਪਿਤ ਈਆਰਵੀਜ਼ ਦੇ ਫਲੀਟ ਨਾਲ ਸੇਵਾਵਾਂ ਨਿਭਾ ਰਹੀ ਹੈ ਜਿਸ ਕਾਰਨ ਐਮਰਜੈਂਸੀ ਕਾਲਾਂ ਦਾ ਰਿਸਪਾਂਸ ਸਮਾਂ 25 ਮਿੰਟ ਤੱਕ ਪਹੁੰਚ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਤੀਜੇ ਖੇਤਰ ਤਹਿਤ ਪੰਜਾਬ ਪੁਲਿਸ ਇੱਕ ਅਤਿ-ਆਧੁਨਿਕ ਡਾਇਲ 112 ਹੈਲਪਲਾਈਨ ਦੇ ਹੈੱਡਕੁਆਰਟਰ ਦੇ ਨਿਰਮਾਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸ ਵਿੱਚ ਏਆਈ-ਸੰਚਾਲਿਤ ਕਾਲ ਵਿਸ਼ਲੇਸ਼ਣ, ਜੀਆਈਐਸ ਟਰੈਕਿੰਗ ਸਿਸਟਮ ਅਤੇ ਏਕੀਕ੍ਰਿਤ ਡਿਸਪੈਚ ਸਮਰੱਥਾਵਾਂ ਵਰਗੀਆਂ ਉੱਨਤ ਤਕਨਾਲੋਜੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਮਾਰਤ ਦੀ ਉਸਾਰੀ 2026 ਦੇ ਅੰਤ ਤੱਕ ਪੂਰੀ ਹੋਣ ਦੀ ਉਮੀਦ ਹੈ।

ਡੀਜੀਪੀ ਨੇ ਕਿਹਾ ਕਿ ਇਹ ਪਹਿਲਕਦਮੀ ਇੱਕ ਕੇਂਦਰੀਕ੍ਰਿਤ ਕਮਾਂਡ ਢਾਂਚਾ ਸਥਾਪਤ ਕਰੇਗੀ ਜਿੱਥੇ ਡਾਇਲ 112 ਰਾਹੀਂ ਸਾਰੀਆਂ ਐਮਰਜੈਂਸੀ ਕਾਲਾਂ ਆਪਣੇ ਆਪ ਹੀ ਢੁਕਵੇਂ ਵਿਭਾਗ – ਮੈਡੀਕਲ ਐਮਰਜੈਂਸੀ (108), ਅੱਗ ਬੁਝਾਊ (101) ਜਾਂ ਆਫ਼ਤ ਪ੍ਰਬੰਧਨ (1070) ਚਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਐਮਰਜੈਂਸੀ ਸੇਵਾ ਲਈ ਕੰਟਰੋਲ ਰੂਮ ਵਿੱਚ 24 ਘੰਟੇ ਕੰਮ ਕਰਨ ਵਾਲੇ ਸਮਰਪਿਤ ਵਰਕ ਸਟੇਸ਼ਨ ਹੋਣਗੇ।

ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਕਮੇਟੀ ਦੇ ਮੈਂਬਰ ਹਨ, ਨੇ ਡੀਜੀਪੀ ਨੂੰ ਦੱਸਿਆ ਕਿ ਐਮਰਜੈਂਸੀ ਰਿਸਪਾਂਸ ਸਮੇਂ ਨੂੰ ਬਿਹਤਰ ਬਣਾਉਣ ਲਈ ਹਾਲ ਹੀ ਵਿੱਚ ਈਆਰਵੀਜ਼ ਨੂੰ 165 ਨਵੇਂ ਸਮਾਰਟਫੋਨ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਈਆਰਵੀ ਵਿੱਚ ਮੋਬਾਈਲ ਡਾਟਾ ਟਰਮੀਨਲ (ਐਮਡੀਟੀ) ਤਾਂ ਲੱਗਿਆ ਹੀ ਹੋਇਆ ਗਿਆ ਹੈ ਅਤੇ ਹੁਣ ਡਿਊਲ ਸਿਮ ਵਾਲੇ ਨਵੇਂ ਸਮਾਰਟਫੋਨ ਇੱਕ ਨੈੱਟਵਰਕ ਫੇਲ੍ਹ ਹੋਣ ਦੀ ਸੂਰਤ ਵਿੱਚ ਨਿਰਵਿਘਨ ਕਨੈਕਟੀਵਿਟੀ ਨੂੰ ਯਕੀਨੀ ਬਣਾਉਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਡਾਇਲ 112 ‘ਤੇ 2.34 ਕਰੋੜ ਤੋਂ ਵੱਧ ਕਾਲਾਂ ਦੀ ਸੁਣੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ ਲਗਭਗ 20.05 ਲੱਖ ਕੇਸ ਦਰਜ ਕਰ ਚੁੱਕੇ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...