ਡੇਅਰੀ ਫਾਰਮਿੰਗ ਨੂੰ ਵੱਡਾ ਹੁਲਾਰਾ: ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ

by | Jun 25, 2025 | AGRICULTURE UPDATES, breaking news, daily | 0 comments

• 1056 ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ 7 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ: ਗੁਰਮੀਤ ਸਿੰਘ ਖੁੱਡੀਆਂ

• 204 ਡੇਅਰੀ ਕਿਸਾਨਾਂ ਨੂੰ ਡੇਅਰੀ ਯੂਨਿਟ ਸਥਾਪਤ ਕਰਨ ਲਈ ਵਿੱਤੀ ਸਾਲ 2024-25 ਦੌਰਾਨ 3 ਕਰੋੜ ਰੁਪਏ ਵੰਡੇ

ਚੰਡੀਗੜ੍ਹ, 25 ਜੂਨ:

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ।

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂਧਨ ਮਿਸ਼ਨ ਦੀ ਜੋਖਮ ਪ੍ਰਬੰਧਨ ਅਤੇ ਪਸ਼ੂਧਨ ਬੀਮਾ ਯੋਜਨਾ ਵੱਧ ਤੋਂ ਵੱਧ 70,000 ਰੁਪਏ ਪ੍ਰਤੀ ਪਸ਼ੂ ਕਲੇਮ ਸੀਮਾ ਦੇ ਨਾਲ ਜਨਰਲ ਵਰਗ ਦੇ ਕਿਸਾਨਾਂ ਲਈ 1120 ਰੁਪਏ ਅਤੇ ਅਨੁਸੂਚਿਤ ਜਾਤੀ/ਪਛੜੀ ਸ਼੍ਰੇਣੀ ਦੇ ਕਿਸਾਨਾਂ ਲਈ 672 ਰੁਪਏ ਦੀਆਂ ਸਾਲਾਨਾ ਪ੍ਰੀਮੀਅਮ ਦਰਾਂ ਦੀ ਪੇਸ਼ਕਸ਼ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਹੁਣ ਤੱਕ 1056 ਕਿਸਾਨਾਂ ਨੂੰ 7.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਸਰਗਰਮੀ ਨਾਲ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਣੂ ਕਰਵਾਉਣ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ 2 ਤੋਂ 20 ਪਸ਼ੂਆਂ ਵਾਲੇ ਡੇਅਰੀ ਯੂਨਿਟ ਸਥਾਪਤ ਕਰਨ ਲਈ 204 ਕਿਸਾਨਾਂ ਨੂੰ 3 ਕਰੋੜ ਰੁਪਏ ਵੰਡੇ ਗਏ ਹਨ। ਇਸ ਤੋਂ ਇਲਾਵਾ 9150 ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਡੇਅਰੀ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਬੀਮਾ ਯੋਜਨਾ ਦੇ ਲਾਭਾਂ, ਕਲੇਮ ਪ੍ਰਕਿਰਿਆਵਾਂ ਅਤੇ ਪਸ਼ੂ ਸਿਹਤ ਪ੍ਰਬੰਧਨ ਬਾਰੇ ਸਿੱਖਿਅਤ ਕਰਨ ਲਈ 47 ਸੂਬਾਈ ਅਤੇ ਜ਼ਿਲ੍ਹਾ ਪੱਧਰੀ ਸੈਮੀਨਾਰ ਅਤੇ ਕੈਂਪ ਲਗਾਏ ਗਏ ਜਿਸ ਨਾਲ ਭਾਗੀਦਾਰੀ ਅਤੇ ਵਿਸ਼ਵਾਸ ਵਿੱਚ ਵਾਧਾ ਹੋਇਆ ਹੈ।

ਇਸ ਮੀਟਿੰਗ ਦੌਰਾਨ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...