ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਉਦਘਾਟਨ

by | Oct 1, 2025 | breaking news, daily | 0 comments

ਚੰਡੀਗੜ੍ਹ, 1 ਅਕਤੂਬਰ:

ਪੰਜਾਬ ਦੇ ਪਿੰਡਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਰਵਾਇਤੀ ਕਾਰੀਗਰੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਵੱਲੋਂ ਅੱਜ “ਪਹਿਲ ਮਾਰਟ” ਦਾ ਉਦਘਾਟਨ ਕੀਤਾ ਗਿਆ ਹੈ। ਇਹ ਮਾਰਟ ਪੰਜਾਬ ਦੇ ਦਿਹਾਤੀ ਖੇਤਰਾਂ ਦੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਵੱਲੋਂ ਤਿਆਰ ਦਸਤੀ ਵਸਤਾਂ ਅਤੇ ਔਰਗੈਨਿਕ ਉਤਪਾਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਬਾਜ਼ਾਰ ਹੈ।

ਇਸ ਮਾਰਟ ਦਾ ਉਦਘਾਟਨ ਬੁੱਧਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਵੱਲੋਂ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ ਕੀਤਾ ਗਿਆ।

ਸੂਬੇ ਦੇ ਦਿਹਾਤੀ ਖੇਤਰਾਂ ਦੀ ਕਾਰੀਗਰੀ ਅਤੇ ਉੱਦਮਤਾ ਨੂੰ ਪੇਸ਼ ਕਰਨ ਵਾਲਾ ਇਹ “ਪਹਿਲ ਮਾਰਟ” ਲੋਕਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਦਾ ਵਿਲੱਖਣ ਅਨੁਭਵ ਪ੍ਰਦਾਨ ਕਰਦਾ ਹੈ ਅਤੇ ਦਿਹਾਤੀ ਕਾਰੀਗਰਾਂ ਦੇ ਸਮਰਪਣ ਅਤੇ ਨਵੀਨਤਾ ਨੂੰ ਦਰਸਾਉਂਦਿਆਂ ਜੈਵਿਕ ਉਤਪਾਦਾਂ ਦੀ ਇੱਕ ਲੜੀ ਪੇਸ਼ ਕਰਦਾ ਹੈ। ਇਸ ਪਹਿਲਕਦਮੀ ਤਹਿਤ ਨਾ ਸਿਰਫ਼ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਵਸਤਾਂ ਨੂੰ ਸਿੱਧੇ ਬਾਜ਼ਾਰ ਤੱਕ ਪਹੁੰਚਾਇਆ ਜਾਂਦਾ ਹੈ ਬਲਕਿ ਪੇਂਡੂ ਭਾਈਚਾਰਿਆਂ ਦਰਮਿਆਨ ਸਵੈ-ਨਿਰਭਰਤਾ, ਆਰਥਿਕ ਉੱਨਤੀ ਅਤੇ ਮਹਿਲਾ ਸਸ਼ਕਤੀਕਰਨ ਦੀ ਲਹਿਰ ਪੈਦਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਮਾਰਟ ‘ਤੇ ਉਪਲਬਧ ਮੁੱਖ ਉਤਪਾਦਾਂ ਵਿੱਚ ਫੁਲਕਾਰੀ, ਸੂਟ, ਜੁੱਤੀਆਂ, ਸ਼ਹਿਦ, ਅਚਾਰ, ਸਕੁਐਸ਼, ਸਿਰਕਾ, ਤੇਲ, ਮਸਾਲੇ, ਕਣਕ ਦਾ ਆਟਾ, ਪਾਪੜ, ਸਾਬਣ, ਮੁਰੱਬੇ, ਮੋਮਬੱਤੀਆਂ ਆਦਿ ਸ਼ਾਮਲ ਹਨ।

ਸੌਂਦ ਨੇ ਮਾਰਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਵੈ-ਨਿਰਭਰਤਾ, ਪੇਂਡੂ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਵੱਲ ਇੱਕ ਸਾਰਥਕ ਕਦਮ ਹੈ। ਉਨ੍ਹਾਂ ਕਿਹਾ ਕਿ ਪਹਿਲ ਮਾਰਟ ਪੰਜਾਬ ਦੀਆਂ ਪੇਂਡੂ ਔਰਤਾਂ ਦੀ ਰਚਨਾਤਮਕਤਾ ਅਤੇ ਉੱਦਮੀ ਭਾਵਨਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਮਾਰਟ ਸਵੈ-ਸਹਾਇਤਾ ਸਮੂਹਾਂ ਨੂੰ ਨਵੇਂ ਬਾਜ਼ਾਰਾਂ ਤੱਕ ਲੈ ਜਾਣ ਅਤੇ ਸਥਾਈ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੰਚ ਹੋਰਨਾਂ ਔਰਤਾਂ ਨੂੰ ਸਵੈ-ਰੁਜ਼ਗਾਰ ਅਪਣਾਉਣ ਲਈ ਪ੍ਰੇਰਿਤ ਕਰੇਗਾ ਜਿਸ ਨਾਲ ਭਾਈਚਾਰਕ ਪ੍ਰਗਤੀ ਵਿੱਚ ਵਾਧਾ ਹੋਵੇਗਾ।

ਇਸ ਮੌਕੇ ਸੰਯੁਕਤ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਸੀ.ਈ.ਓ. ਪੀ.ਐਸ.ਆਰ.ਐਲ.ਐਮ. ਵਰਜੀਤ ਵਾਲੀਆ, ਏ.ਸੀ.ਈ.ਓ. ਪੀ.ਐਸ.ਆਰ.ਐਲ.ਐਮ. ਰੁਪਾਲੀ ਟੰਡਨ ਅਤੇ ਸਕੱਤਰ ਜਨਰਲ ਪ੍ਰਬੰਧਨ ਗੌਰੀ ਪਰਾਸ਼ਰ ਜੋਸ਼ੀ ਸਮੇਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਐਸ.ਐਚ.ਜੀ. ਮੈਂਬਰ ਮੌਜੂਦ ਸਨ। ਇਸ ਮੌਕੇ ਸਾਰਿਆਂ ਨੇ ਪੇਂਡੂ ਮਹਿਲਾ ਉੱਦਮੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ।

ਪਹਿਲ ਮਾਰਟ ਦੀ ਸ਼ੁਰੂਆਤ ਨਾਲ, ਪੀ.ਐਸ.ਆਰ.ਐਲ.ਐਮ. ਸੂਬੇ ਦੀ ਪੇਂਡੂ ਪ੍ਰਤਿਭਾ ਨੂੰ ਵਿਕਸਤ ਕਰਨ, ਸਥਾਈ ਆਜੀਵਕਾ ਵਿੱਚ ਸਹਾਇਤਾ ਕਰਨ ਅਤੇ ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਸਬੰਧੀ ਪਹਿਲਕਦਮੀਆਂ ਯਕੀਨੀ ਬਣਾਉਣ ਪ੍ਰਤੀ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...