ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

by | Apr 30, 2026 | daily, politics | 0 comments

ਅਤਿ-ਆਧੁਨਿਕ ਜਿੰਮ, ਸਟੇਡੀਅਮ ਅਤੇ ਖੇਡ ਕਿੱਟਾਂ ਨੌਜਵਾਨਾਂ ਨੂੰ ਨਿਪੁੰਨ ਖਿਡਾਰੀ ਬਣਾਉਣਗੀਆਂ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ

ਚੰਡੀਗੜ੍ਹ, 29 ਅਪ੍ਰੈਲ:

ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਵਿੱਚ 3,100 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਅਤਿ-ਆਧੁਨਿਕ ਜਿੰਮ ਸਥਾਪਤ ਕਰਨੇ ਅਤੇ ਖੇਡ ਕਿੱਟਾਂ ਦੀ ਵੰਡ ਕਰਨਾ ਵੀ ਸ਼ਾਮਲ ਹੈ, ਤਾਂ ਜੋ ਨੌਜਵਾਨਾਂ ਨੂੰ ਨਿਪੁੰਨ ਖਿਡਾਰੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਇਆ ਜਾ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ 1350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪਿੰਡਾਂ ਵਿੱਚ 3100 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਪੇਂਡੂ ਖੇਡ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਨੌਜਵਾਨਾਂ ਨੂੰ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪਹੁੰਚਯੋਗ ਸਥਾਨ ਤਿਆਰ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ ਵਿੱਚ ਚਾਰਦਿਵਾਰੀ, ਗੇਟ, ਜੌਗਿੰਗ ਟਰੈਕ, ਪੱਧਰੇ ਖੇਡ ਮੈਦਾਨ, ਵਾਲੀਬਾਲ ਕੋਰਟ, ਸਟੋਰੇਜ ਰੂਮ ਅਤੇ ਬੂਟੇ ਲਗਾਉਣ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਉੱਭਰ ਰਹੇ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ “ਚੋਣਵੇਂ ਮਾਡਲ ਸਟੇਡੀਅਮਾਂ” ਨੂੰ ਟਰਫ ਅਤੇ ਹੋਰ ਉੱਨਤ ਬੁਨਿਆਦੀ ਢਾਂਚੇ ਨਾਲ ਵਿਕਸਤ ਕੀਤਾ ਜਾਵੇਗਾ।

ਸ. ਸੌਂਦ ਨੇ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 3,000 ਅਤਿ-ਆਧੁਨਿਕ ਜਿੰਮ ਵੀ ਸਥਾਪਤ ਕੀਤੇ ਜਾਣਗੇ। ਪਹਿਲੇ ਪੜਾਅ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ 1,000 ਸਥਾਨਾਂ ‘ਤੇ ਜਿੰਮ ਸਥਾਪਤ ਕੀਤੇ ਜਾਣਗੇ। ਪਿੰਡਾਂ ‘ਚ ਬਣਾਏ ਜਾਣ ਵਾਲੇ ਜਿੰਮ ਵਿੱਚ ਬਾਰਬੈਲ, ਵੇਟਲਿਫਟਿੰਗ ਸੈੱਟ, ਬੈਂਚ, ਡੰਬਲ, ਕੇਟਲਬੈਲ, ਰੈਕ ਅਤੇ ਫਲੋਰ ਮੈਟ ਸਮੇਤ ਆਧੁਨਿਕ ਫਿਟਨੈਸ ਉਪਕਰਣ ਹੋਣਗੇ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਜ਼ਮੀਨੀ ਪੱਧਰ ‘ਤੇ ਗੁਣਵੱਤਾ ਵਾਲੇ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਵੰਡੇਗੀ। ਹਰੇਕ ਕਿੱਟ ਵਿੱਚ ਸਥਾਨਕ ਖਿਡਾਰੀਆਂ ਲਈ ਕ੍ਰਿਕਟ ਦਾ ਸਮਾਨ, ਵਾਲੀਬਾਲ ਅਤੇ ਫੁੱਟਬਾਲ ਸੈੱਟ ਸ਼ਾਮਲ ਹੋਵੇਗਾ।

ਸ. ਸੌਂਦ ਨੇ ਅੱਗੇ ਕਿਹਾ, “ਸਾਡਾ ਧਿਆਨ ਸਿਰਫ਼ ਬੁਨਿਆਦੀ ਢਾਂਚੇ ਦੇ ਨਿਰਮਾਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਜ਼ਮੀਨੀ ਪੱਧਰ ‘ਤੇ ਇੱਕ ਮਜ਼ਬੂਤ ਖੇਡ ਸੱਭਿਆਚਾਰ ਤਿਆਰ ਕਰਨਾ ਹੈ। ਆਧੁਨਿਕ ਸਹੂਲਤਾਂ ਅਤੇ ਮਿਆਰੀ ਉਪਕਰਣ ਪ੍ਰਦਾਨ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪਿੰਡ ਦੇ ਹਰ ਨੌਜਵਾਨ ਨੂੰ ਖੇਡਾਂ ਅਤੇ ਚੰਗੀ ਸਿਹਤ ਦਾ ਬਰਾਬਰ ਮੌਕਾ ਮਿਲੇ। ਇਹ ਪਹਿਲ ਹੁਨਰ ਨੂੰ ਨਿਖਾਰਣ ਅਤੇ ਇੱਕ ਸਿਹਤਮੰਦ ਅਤੇ ਅਨੁਸ਼ਾਸਿਤ ਪੀੜ੍ਹੀ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।”

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੌਂਦ ਨੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਅਤੇ ਚੰਗੀ ਸਿਹਤ ਸਬੰਧੀ ਗਤੀਵਿਧੀਆਂ ਵੱਲ ਲਿਜਾ ਕੇ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਹੈ ਅਤੇ ਉਨ੍ਹਾਂ ਨੂੰ ਨਵੀਆਂ ਬੁਲੰਦੀਆਂ ਛੋਹਣ ਦੇ ਮੌਕੇ ਪ੍ਰਦਾਨ ਕਰਨਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...