ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

by | Jun 12, 2026 | daily, politics | 0 comments

ਪੁਲਿਸ ਵਿਭਾਗ ਨੂੰ ਉੱਪ ਕਪਤਾਨ ਅਤੇ ਕਪਤਾਨ ਪੱਧਰ ਦੇ ਅਧਿਕਾਰੀਆਂ ਨੂੰ ਐਸ.ਸੀ./ਐਸ.ਟੀ. ਐਕਟ ਸਬੰਧੀ ਸਿਖਲਾਈ ਯਕੀਨੀ ਬਣਾਉਣ ਲਈ ਕਿਹਾ

ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਅੰਬੇਦਕਰ ਭਵਨਾਂ ਉਸਾਰੀ ਅਤੇ ਕਾਰਜਸ਼ੀਲ ਭਵਨਾਂ ਦੀ ਸਾਂਭ-ਸੰਭਾਲ ਲਈ ਲੋੜੀਂਦੇ ਕਦਮ ਚੁੱਕਣ ‘ਤੇ ਦਿੱਤਾ ਜ਼ੋਰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬ ਦੇ ਸਰਕਾਰੀ ਕਰਮਚਾਰੀਆਂ/ ਅਧਿਕਾਰੀਆਂ ਦੇ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਉਣ ਲਈ ਕਿਹਾ ਹੈ ਤਾਂ ਜੋ ਰੋਸਟਰ ਰਜਿਸਟਰ ਨੂੰ ਨਿਰਧਾਰਤ ਕਾਨੂੰਨ ਅਨੁਸਾਰ ਸਹੀ ਢੰਗ ਨਾਲ ਲਾਗੂ ਕਰਨ ‘ਚ ਹੋਰ ਸਪੱਸ਼ਟਤਾ ਆ ਸਕੇ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਗੜ੍ਹੀ ਨੇ ਕਿਹਾ ਕਿ ਪੁਲਿਸ ਵਿਭਾਗ ਨੂੰ ਉੱਪ ਕਪਤਾਨ ਅਤੇ ਕਪਤਾਨ ਪੱਧਰ ਦੇ ਅਧਿਕਾਰੀਆਂ ਨੂੰ ਐਸ.ਸੀ./ਐਸ.ਟੀ. ਐਕਟ ਸਬੰਧੀ ਸਿਖਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਵਿਭਿੰਨ ਜ਼ਿਲ੍ਹਿਆਂ ਵਿੱਚ ਸ਼ਿਕਾਇਤਾਂ ਪ੍ਰਾਪਤ ਹੋਣ ਮਗਰੋਂ ਕੀਤੀ ਜਾਣ ਵਾਲੀ ਪੁਲਿਸ ਕਾਰਵਾਈ ਅਤੇ ਜਾਂਚ ਦੌਰਾਨ ਹੋਰ ਸਪੱਸ਼ਟਤਾ ਆਵੇ ਅਤੇ ਸਬੰਧਤ ਮਾਮਲਿਆਂ ਦਾ ਛੇਤੀ ਨਿਬੇੜਾ ਕੀਤਾ ਜਾ ਸਕੇ।

ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਅੰਬੇਦਕਰ ਭਵਨਾਂ ਉਸਾਰੀ ਅਤੇ ਕਾਰਜਸ਼ੀਲ ਭਵਨਾਂ ਦੀ ਸਾਂਭ-ਸੰਭਾਲ ਲਈ ਲੋੜੀਂਦੇ ਕਦਮ ਚੁੱਕਣ ‘ਤੇ ਜ਼ੋਰ ਦਿੰਦਿਆਂ ਸ. ਗੜ੍ਹੀ ਨੇ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅਜੇ ਤੱਕ ਅੰਬੇਦਕਰ ਭਵਨਾਂ ਦੀ ਉਸਾਰੀ ਸੰਭਵ ਨਹੀਂ ਹੋ ਸਕੀ, ਵਿਖੇ ਜ਼ਮੀਨ ਦੀ ਉਪਲਬਧਤਾ ਅਤੇ ਭਵਨ ਉਸਾਰੀ ਲਈ ਬਜਟ ਦੇ ਪ੍ਰਬੰਧ ਕਰਨ ਲਈ ਵਿੱਤ ਅਤੇ ਸਮਾਜਿਕ ਨਿਆਂ ਵਿਭਾਗ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੁੱਝ ਜ਼ਿਲ੍ਹਿਆਂ ਵਿੱਚ ਅੰਬੇਦਕਰ ਭਵਨਾਂ ਨੂੰ ਹੋਰ ਵਿਭਾਗਾਂ ਵੱਲੋਂ ਵਰਤਿਆ ਜਾ ਰਿਹਾ ਹੈ, ਸਬੰਧਤ ਵਿਭਾਗਾਂ ਲਈ ਇਮਾਰਤ ਦੇ ਬਦਲਵੇਂ ਪ੍ਰਬੰਧ ਕੀਤੇ ਜਾਣ।

ਇਸ ਤੋਂ ਪਹਿਲਾਂ ਪੰਜਾਬ ਭਵਨ ਵਿਖੇ ਹੋਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 29ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੜ੍ਹੀ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਜਿੱਠਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਰਾਖੀ ਲਈ ਵਚਨਬੱਧ ਹੈ।

ਸ. ਗੜ੍ਹੀ ਨੇ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਤਾਂ ਜੋ ਸ਼ਿਕਾਇਤਕਰਤਾਵਾਂ ਨੂੰ ਸਮੇਂ ਸਿਰ ਨਿਆਂ ਮਿਲ ਸਕੇ।

ਇਸ ਮੌਕੇ ਭੂਰੀਵਾਲੇ ਗੁਰਗੱਦੀ (ਗਰੀਬ ਦਾਸ) ਸੰਪਰਦਾਇ ਦੇ ਪ੍ਰਮੁੱਖ ਧਾਮ ਸ੍ਰੀ ਰਕਬਾ ਸਾਹਿਬ (ਲੁਧਿਆਣਾ) ਤੇ ਸ੍ਰੀ ਝਾਂਡੀਆਂ ਧਾਮ (ਰੋਪੜ) ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਪ-ਅਸਥਾਨ ਅਤੇ ਚਰਨ ਛੋਹ ਗੰਗਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਪੜਚੋਲ ਕੀਤੀ ਗਈ, ਜਿੱਥੇ ਕਿ ਬਹੁ ਗਿਣਤੀ ਸੰਗਤ ਅਨੁਸੂਚਿਤ ਜਾਤੀ ਵਰਗਾਂ/ ਪਛੜੀਆਂ ਸ਼੍ਰੇਣੀਆਂ ਨਾਲ ਜੁੜੀ ਹੋਈ ਹੈ। ਇਸੇ ਤਰ੍ਹਾਂ ਰਾਮ ਮੋਕਸ਼ ਧਾਮ ਟੱਪਰੀਆਂ ਖੁਰਦਾਂ (ਬਲਾਚੌਰ) ਵਿਖੇ ਸੁਰੱਖਿਆਂ ਦੇਣ ਦਾ ਮੁੱਦਾ ਉਠਿਆ ਜੋਕਿ ਕਬੀਰਪੰਥੀ ਭੂਰੀਵਾਲੇ ਸੰਪਰਦਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਅਚਾਰੀਆਂ ਚੇਤਨਾ ਨੰਦ ਜੀ ਮਹਾਰਾਜ ਜੀ ਦੀ ਨਿਵਾਸ ਕੁਟੀਆ ਵੀ ਹੈ।

ਮੀਟਿੰਗ ਵਿੱਚ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਸ੍ਰੀ ਰੁਪਿੰਦਰ ਸਿੰਘ, ਸ੍ਵੀ ਗੁਰਪ੍ਰੀਤ ਸਿੰਘ, ਸ੍ਰੀ ਗੁਲਜ਼ਾਰ ਸਿੰਘ, ਮੈਂਬਰ ਸਕੱਤਰ ਸ੍ਰੀਮਤੀ ਨਯਨ ਜੱਸਲ ਤੋਂ ਇਲਾਵਾ ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸ਼ਤੁਬ ਸ਼ਰਮਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀ ਰਵਿੰਦਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਐਚ. ਐਸ. ਬਰਾੜ, ਗਮਾਡਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...