ਦਲ ਬਦਲ ਨੇ ਕਾਂਗਰਸ ਦੇ ਪੱਖ ਨੂੰ ਸਹੀ ਸਾਬਤ ਕੀਤਾ, ਆਪ ਨੇ ਸ਼ਾਸਨ ਦਿੱਲੀ ਦੇ ਹਵਾਲੇ ਕੀਤਾ: ਵੜਿੰਗ

by | Apr 25, 2026 | daily, politics | 0 comments

ਪੁੱਛਿਆ, ਰਾਘਵ ਚੱਢਾ ਨੂੰ ਮੁੱਖ ਮੰਤਰੀ ਕੋਟੇ ਵਿੱਚੋਂ ਹਾਊਸ ਨੰਬਰ 50 ਕਿਸ ਹੈਸਿਅਤ ਨਾਲ ਦਿੱਤਾ ਗਿਆ ਸੀ?

ਕਿਹਾ: ਪਾਰਟੀ ਦਾ ਪੰਜਾਬੀਆਂ ਅਤੇ ਇਸਦੇ ਆਪਣੇ ਸਮਰਪਿਤ ਵਰਕਰਾਂ ਸਾਹਮਣੇ ਪਰਦਾਫਾਸ਼ ਹੋਇਆ

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਉਸ ਤੋਂ ਬਾਅਦ ਹੋਏ ਖੁਲਾਸਿਆਂ ਨੇ ਕਾਂਗਰਸ ਦੇ ਪਿਛਲੇ ਚਾਰ ਸਾਲਾਂ ਦੇ ਪੱਖ ਨੂੰ ਸਹੀ ਸਾਬਤ ਕਰ ਦਿੱਤਾ ਹੈ ਕਿ ਆਪ ਨੇ ਪੰਜਾਬ ਦਾ ਸ਼ਾਸਨ ਦਿੱਲੀ ਦੀ ਲੀਡਰਸ਼ਿਪ ਦੇ ਹਵਾਲੇ ਕੀਤਾ ਹੋਇਆ ਸੀ।

ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਇਹ ਗੱਲ ਮੰਨਣ ਕਿ ਰਘਵ ਚੱਢਾ ਨੂੰ “ਏਲੀਟ ਹਾਊਸ ਨੰ. 50” ਅਲਾਟ ਕੀਤਾ ਗਿਆ ਸੀ, ਜਿਹੜਾ ਮੁੱਖ ਮੰਤਰੀ ਦੇ ਕੋਟੇ ਵਿੱਚ ਆਉਂਦਾ ਹੈ, ਦਾ ਜਿਕਰ ਕਰਦਿਆਂ, ਪੁੱਛਿਆ ਹੈ ਕਿ ਇਨ੍ਹਾਂ ਨੂੰ ਇਹ ਘਰ ਕਿਸ ਹੈਸਿਅਤ ਨਾਲ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਆਪ ਅਤੇ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

ਇਸੇ ਤਰ੍ਹਾਂ, ਆਪ ਲੀਡਰਸ਼ਿਪ ਵੱਲੋਂ ਦਲ ਬਦਲ ਕਰਨ ਵਾਲੇ ਸੰਸਦ ਮੈਂਬਰਾਂ ਉੱਤੇ ਪੰਜਾਬ ਨਾਲ ਧੋਖਾ ਕਰਨ ਦੇ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਨਾਲ ਧੋਖਾ ਨਹੀਂ ਕੀਤਾ ਹੈ, ਕਿਉਂਕਿ ਪੰਜਾਬ ਅਤੇ ਪੰਜਾਬੀਆਂ ਨੂੰ ਇਨ੍ਹਾਂ ਤੋਂ ਕਦੇ ਕੋਈ ਉਮੀਦ ਹੀ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਅਸਲ ਧੋਖਾ ਉਸੇ ਦਿਨ ਹੋ ਗਿਆ ਸੀ, ਜਦੋਂ ਤੁਸੀਂ ਬਾਹਰਲਿਆਂ ਅਤੇ ਪੈਸੇ ਵਾਲਿਆਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ। ਉਹਨਾਂ ਨੇ ਕਿਹਾ ਕਿ ਆਪ ਆਪ ਆਪਣਾ ਬੀਜਿਆ ਹੋਇਆ ਹੀ ਵੱਢ ਰਹੀ ਹੈ।

ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਇਹ ਚੰਗਾ ਹੋਇਆ ਹੈ ਕਿ ਇਹ ਸੰਸਦ ਮੈਂਬਰ ਦਲ ਬਦਲ ਕਰ ਗਏ, ਕਿਉਂਕਿ ਇਸ ਨਾਲ ਆਪ ਨੂੰ ਕਈ ਗੱਲਾਂ ਮੰਨਣੀਆਂ ਅਤੇ ਖੋਲ੍ਹਣੀਆਂ ਪਈਆਂ ਹਨ, ਜਿਹੜੀਆਂ ਅਜੇ ਤੱਕ ਸਿਰਫ ਵਿਰੋਧੀ ਪਾਰਟੀਆਂ ਹੀ ਕਹਿ ਰਹੀਆਂ ਸਨ। ਉਨ੍ਹਾਂ ਨੇ ਕਿਹਾ ਕਿ ਭਾਵੇਂ ਇਹਨਾਂ ਲੋਕਾਂ ਦੀ ਸੰਸਦ ਦੀ ਮੈਂਬਰਸ਼ਿਪ ਹੋਵੇ ਜਾਂ ਫਿਰ ਇਨ੍ਹਾਂ ਨੂੰ ਮਿਲੀ ਤਾਕਤ, ਇਹ ਸਭ ਕੁਝ ਪੰਜਾਬ ਦੇ ਲੋਕਾਂ ਦੀ ਕੀਮਤ ਤੇ ਸੀ, ਖ਼ਾਸ ਕਰਕੇ ਉਹ ਪੰਜਾਬੀ ਆਪ ਵਰਕਰ ਜਿਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਬਾਹਰਲਿਆਂ ਨੂੰ ਨਿਵਾਜਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਇਸ ਗੱਲ ਨੂੰ ਹਮੇਸ਼ਾਂ ਯਾਦ ਰੱਖਣਗੇ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਉਹ ਪੰਜਾਬ ਦੇ ਉਨ੍ਹਾਂ ਸਾਰੇ ਆਪ ਵਰਕਰਾਂ ਅਤੇ ਆਗੂਆਂ ਨਾਲ ਪੂਰੀ ਹਮਦਰਦੀ ਰੱਖਦੇ ਹਨ, ਜਿਨ੍ਹਾਂ ਦੀ ਮਿਹਨਤ ਨੂੰ ਨਜ਼ਰਅੰਦਾਜ਼ ਕਰਕੇ ਕਾਰੋਬਾਰੀਆਂ, ਉਦਯੋਗਪਤੀਆਂ, ਧਨਾਢ ਲੋਕਾਂ ਅਤੇ ਬਾਹਰਲਿਆਂ ਨੂੰ ਤਰਜੀਹ ਦਿੱਤੀ ਗਈ ਸੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...