ਇਸ ਪ੍ਰੋਜੈਕਟ ‘ਤੇ 18.32 ਕਰੋੜ ਰੁਪਏ ਖਰਚ ਕੀਤੇ ਜਾਣਗੇ

ਚੰਡੀਗੜ੍ਹ/ਕੋਟਕਪੂਰਾ, 05 ਸਤੰਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ 8 ਐਮ.ਐਲ.ਡੀ. ਐਸ.ਟੀ.ਪੀ. ਤੋਂ ਪਿੰਡ ਦੇਵੀ ਵਾਲਾ ਦੇ ਡਰੇਨ ਤੱਕ ਸੀਵਰੇਜ ਦਾ ਕੰਮ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਪ੍ਰੋਜੈਕਟ ‘ਤੇ 18 ਕਰੋੜ 32 ਲੱਖ ਰੁਪਏ ਖਰਚ ਕਰੇਗੀ।

ਸਮੱਸਿਆ ਦੀ ਗੰਭੀਰਤਾ ਨੂੰ ਵੇਖਦੇ ਹੋਏ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਪ੍ਰੋਜੈਕਟ ਵੱਲ ਵਿਸ਼ੇਸ਼ ਧਿਆਨ ਦਿੱਤਾ ਜਿਸ ਤਹਿਤ ਇਸ ਕੰਮ ਲਈ 18 ਕਰੋੜ 32 ਲੱਖ ਰੁਪਏ ਦਾ ਟੈਂਡਰ ਜਾਰੀ ਕੀਤਾ ਗਿਆ ਹੈ, ਜੋ ਕਿ 8 ਅਕਤੂਬਰ ਨੂੰ ਖੋਲ੍ਹਿਆ ਜਾਵੇਗਾ ਅਤੇ ਉਸ ਤੋਂ ਬਾਅਦ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਨਤੀਜੇ ਵਜੋਂ, ਇਸ ਖੇਤਰ ਦੀ ਸੀਵਰੇਜ ਸਮੱਸਿਆ ਸਥਾਈ ਤੌਰ ‘ਤੇ ਹੱਲ ਹੋ ਜਾਵੇਗੀ।

ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ ਇਲਾਕੇ ਦਾ ਸਲੱਜ ਕੈਰੀਅਰ (ਖੁੱਲ੍ਹਾ ਨਾਲਾ) ਬਹੁਤ ਪੁਰਾਣਾ ਸੀ ਜਿਸ ਕਾਰਨ ਵੱਖ-ਵੱਖ ਥਾਵਾਂ ਤੋਂ ਲੀਕੇਜ ਹੁੰਦੀ ਸੀ ਅਤੇ ਬਰਸਾਤ ਦੇ ਮੌਸਮ ਦੌਰਾਨ ਇਸ ਥਾਂ ‘ਤੇ ਸੀਵਰੇਜ ਦੀ ਵੱਡੀ ਸਮੱਸਿਆ ਪੈਦਾ ਹੋ ਜਾਂਦੀ ਸੀ। ਇਸ ਲਗਾਤਾਰ ਸਮੱਸਿਆ ਕਾਰਨ ਇਸ ਇਲਾਕੇ ਦੇ ਵਸਨੀਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਇਸ ਤੋਂ ਇਲਾਵਾ, ਸੀਵਰੇਜ ਬੋਰਡ ਦੇ ਐਸ.ਡੀ.ਓ. ਬੀ.ਐਸ. ਗਿੱਲ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ ਤੋਂ ਪਿੰਡ ਦੇਵੀ ਵਾਲਾ ਦੇ ਡਰੇਨ ਤੱਕ 8 ਐਮ.ਐਲ.ਡੀ. ਐਸ.ਟੀ.ਪੀ. ਵਾਲੀ ਸੀਵਰੇਜ ਪਾਈਪ ਵਿਛਾਈ ਜਾਣੀ ਹੈ ਅਤੇ ਪਾਈਪ ਦੀ ਲੰਬਾਈ 5150 ਮੀਟਰ ਹੋਵੇਗੀ।

×