ਧਾਲੀਵਾਲ ਵੱਲੋਂ ਅਜਨਾਲਾ ਹਲਕੇ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ

by | Apr 23, 2025 | breaking news, daily | 0 comments

-ਮੰਡੀਆਂ ਵਿੱਚ ਕਿਸੇ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
ਅੰਮ੍ਰਿਤਸਰ, 23 ਅਪ੍ਰੈਲ

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਦੇ ਹੋਏ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿੱਤਾ ਕਿ ਸਰਕਾਰ ਕਣਕ ਦੀ ਖਰੀਦ ਵੇਲੇ ਕਿਸਾਨਾਂ,ਆੜਤੀਆਂ, ਮਜ਼ਦੂਰਾਂ ਜਾਂ ਕਿਸੇ ਵੀ ਹੋਰ ਧਿਰ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਦੇਵੇਗੀ। ਅੱਜ ਉਹਨਾਂ ਨੇ ਖਤਰਾਏ ਕਲਾਂ ਗੱਗੋਮਾਹਲ, ਚੱਕ ਸਿਕੰਦਰ ਅਤੇ ਸੰਗਤਪੁਰਾ ਮੰਡੀਆਂ ਦਾ ਦੌਰਾ ਕੀਤਾ, ਜਿੱਥੇ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ ਉੱਤੇ ਚੱਲ ਰਹੀ ਹੈ। ਸ ਧਾਲੀਵਾਲ ਨੇ ਦੱਸਿਆ ਕਿ ਹੁਣ ਤੱਕ ਜਿਲੇ ਦੀਆਂ ਮੰਡੀਆਂ ਵਿੱਚ 2 ਲੱਖ ਮੀਟਰਕ ਟਨ ਦੇ ਕਰੀਬ ਕਣਕ ਪਹੁੰਚੀ ਹੈ ਜੋ ਕਿ ਅੰਦਾਜ਼ਨ ਕਣਕ ਦਾ ਇੱਕ ਚੌਥਾਈ ਹਿੱਸਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਥੋੜੇ ਦਿਨਾਂ ਵਿੱਚ ਹੀ ਕਣਕ ਦੀ ਸਾਰੀ ਕਟਾਈ ਕਰਨ ਲਈ ਜਾਵੇਗੀ।

ਉਹਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਫਸਲ ਮੰਡੀਆਂ ਵਿੱਚ ਲਿਆਉਣ ਲਈ ਕਾਹਲੀ ਨਾ ਕਰਨ ਅਤੇ ਨਮੀ ਵਾਲੀ ਕਣਕ ਨਾ ਲੈ ਕੇ ਆਉਣ, ਤਾਂ ਜੋ ਉਹਨਾਂ ਦੀ ਫਸਲ ਦੀ ਖਰੀਦ ਨਾਲੋ ਨਾਲ ਹੋ ਸਕੇ। ਉਹਨਾਂ ਨੇ ਕਿਹਾ ਕਿ ਸਾਡੇ ਵੱਲੋਂ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਕਿਸੇ ਵੀ ਧਿਰ ਨੂੰ ਕੋਈ ਸਮੱਸਿਆ ਜੇਕਰ ਆਉਂਦੀ ਹੈ ਤਾਂ ਉਹ ਮੇਰੇ ਧਿਆਨ ਵਿੱਚ ਲਿਆਉਣ, ਤਾਂ ਜੋ ਉਸੇ ਵੇਲੇ ਉਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਨਵਦੀਪ ਕੌਰ, ਮੰਡੀ ਸੁਪਰਵਾਈਜ਼ਰ ਕਾਬਲ ਸਿੰਘ ਸੰਧੂ, ਲੇਖਾਕਾਰ ਸੰਦੀਪ ਸਿੰਘ ਰਿਆੜ, ਗੁਰਪ੍ਰੀਤ ਸਿੰਘ ਚਮਿਆਰੀ, ਪ੍ਰਧਾਨ ਗੁਰਪ੍ਰੀਤ ਸਿੰਘ ਖਤਰਾਏ, ਸਰਪੰਚ ਸ਼ਮਸ਼ੇਰ ਸਿੰਘ ਸੰਗਤਪੁਰਾ, ਪਲਵਿੰਦਰ ਸਿੰਘ ਸੰਗਤਪੁਰਾ, ਪ੍ਰਧਾਨ ਰਸ਼ਪਾਲ ਸਿੰਘ ਬੋਹੜਵਾਲਾ, ਆੜਤੀ ਅਰਵਿੰਦਰ ਸਿੰਘ ਲਾਡਾ ਲੰਗੋਮਾਹਲ, ਮਨਜੀਤ ਸਿੰਘ ਮੰਨਾ, ਮੇਜਰ ਸਿੰਘ, ਗੁਰਪਾਲ ਸਿੰਘ ਭੰਗੂ, ਹਰਜੀਤ ਸਿੰਘ, ਨਿਰਵੈਰ ਸਿੰਘ ਢਿੱਲੋਂ ਚੱਕ ਸਿਕੰਦਰ, ਹਰਜੀਤ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ I

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...