ਨਗਰ ਯੋਜਨਾਕਾਰ ਅਧਿਕਾਰੀਆਂ ਤੇ ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ ਐਨਓਸੀ ਦੇਣ ਚ ਨਾਪਾਕ ਗੱਠਜੋੜ ਦਾ ਵਿਜੀਲੈਂਸ ਬਿਊਰੋ ਨੇ ਕੀਤਾ ਪਰਦਾਫਾਸ਼

by | Sep 5, 2025 | breaking news, crime, daily | 0 comments

ਆਰਟੀਆਈ ਕਾਰਕੁਨ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 4 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ (ਐਮਸੀ) ਅੰਮ੍ਰਿਤਸਰ ਦੀ ਟਾਊਨ ਪਲਾਨਿੰਗ ਸ਼ਾਖਾ ਵਿੱਚ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਅਤੇ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ ਨਾਲ ਜੁੜੇ ਇੱਕ ਨਾਪਾਕ ਗੱਠਜੋੜ ਦਾ ਪਰਦਾਫਾਸ਼ ਕੀਤਾ ਹੈ। ਬਿਊਰੋ ਨੇ ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਨਿਵਾਸੀ ਇੱਕ ਆਰਟੀਆਈ ਕਾਰਕੁਨ ਸੁਰੇਸ਼ ਕੁਮਾਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਐਮਟੀਪੀ ਅਧਿਕਾਰੀਆਂ ਲਈ ਏਜੰਟ ਵਜੋਂ ਕੰਮ ਕਰ ਰਿਹਾ ਸੀ ਅਤੇ ਬਿਨੈਕਾਰਾਂ ਤੋਂ ਪੈਸੇ ਵਸੂਲਣ ਲਈ ਆਰਟੀਆਈ ਅਰਜ਼ੀਆਂ ਦਾਇਰ ਕਰਕੇ ਅਤੇ ਫਿਰ ਐਮਸੀ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਉਨ੍ਹਾਂ ਨੂੰ ਵਾਪਸ ਲੈ ਕੇ ਪੈਸੇ ਉਗਰਾਹੁੰਦਾ ਸੀ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਮੌਜੂਦਾ ਢਾਂਚੇ ਨੂੰ ਢਾਹ ਕੇ ਇੱਕ ਦੁਕਾਨ ਬਣਾਈ ਸੀ ਅਤੇ ਐਮਸੀ ਅੰਮ੍ਰਿਤਸਰ ਦੀ ਐਮਟੀਪੀ ਸ਼ਾਖਾ ਤੋਂ ਇੱਕ ਮੰਜ਼ਿਲ ਲਈ ਪ੍ਰਵਾਨਗੀ ਪ੍ਰਾਪਤ ਕੀਤੀ ਸੀ। ਵਾਧੂ ਉਸਾਰੀ ਲਈ ਹੁਣ ਉਸਨੇ ਐਮਟੀਪੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਿਨ੍ਹਾਂ ਨੇ ਉਸਨੂੰ ਇੱਕ ਸੋਧਿਆ ਹੋਇਆ ਪਲਾਨ ਜਮ੍ਹਾ ਕਰਨ ਦੀ ਸਲਾਹ ਦਿੱਤੀ। ਪਰ ਏਟੀਪੀ ਪਰਮਿੰਦਰ ਸਿੰਘ ਦੁਆਰਾ ਉਸ ਵੱਲੋਂ ਦਾਇਰ ਯੋਜਨਾ ਨੂੰ ਦੋ ਵਾਰ ਇਸ ਬਹਾਨੇ ਰੱਦ ਕਰ ਦਿੱਤਾ ਗਿਆ ਕਿ ਉਕਤ ਸੁਰੇਸ਼ ਕੁਮਾਰ ਸ਼ਰਮਾ ਨੇ ਉਸਦੇ ਪ੍ਰੋਜੈਕਟ ਵਿਰੁੱਧ ਵੱਖ-ਵੱਖ ਨਾਵਾਂ ਹੇਠ ਆਰਟੀਆਈ ਅਰਜ਼ੀਆਂ ਦਾਇਰ ਕੀਤੀਆਂ ਸਨ। ਇਸ ਏਟੀਪੀ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣੀ ਫਾਈਲ ਕਲੀਅਰ ਕਰਨਾ ਚਾਹੁੰਦਾ ਹੈ ਤਾਂ ਸੁਰੇਸ਼ ਸ਼ਰਮਾ ਨਾਲ ਸੰਪਰਕ ਕਰਨ ਲਈ ਕਿਹਾ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਸਨੇ ਸ਼ਰਮਾ ਨਾਲ ਸੰਪਰਕ ਕੀਤਾ, ਤਾਂ ਉਸ ਨੇ ਪਹਿਲਾਂ ਇਹ ਸ਼ਿਕਾਇਤਾਂ ਵਾਪਸ ਲੈਣ ਲਈ 7 ਲੱਖ ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਮਨਾਉਣ ਤੋਂ ਬਾਅਦ ਸੌਦਾ 4 ਲੱਖ ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਮੁਲਜ਼ਮ ਨੂੰ 4 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਉਕਤ ਮੁਲਜ਼ਮ ਸੁਰੇਸ਼ ਕੁਮਾਰ ਵੱਲੋਂ ਕੀਤੀ ਜਾ ਰਹੀ ਬਲੈਕਮੇਲਿੰਗ ਬਾਰੇ ਹੋਰ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਹ ਬਿਊਰੋ ਨਾਲ ਸੰਪਰਕ ਕਰ ਸਕਦਾ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...