ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24×7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ

by | Apr 27, 2025 | breaking news, daily | 0 comments

ਪੰਜਾਬ ਸਰਕਾਰ 125 ਮੈਗਾਵਾਟ ਸੋਲਰ ਪਾਵਰ ਪਲਾਂਟ ਸਥਾਪਤ ਕਰੇਗੀ, : ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਕੋਲ ਕੋਲੇ ਦੇ ਵਾਧੂ ਭੰਡਾਰ

ਚੰਡੀਗੜ੍ਹ/ਤਰਨ ਤਾਰਨ, 26 ਅਪ੍ਰੈਲ :

ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਇਆ ਜਾ ਰਿਹਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸ੍ਰੀ ਗੂਰੂ ਅਮਰਦਾਸ ਥਰਮਲ ਗੋਇੰਦਵਾਲ ਸਾਹਿਬ ਦਾ ਦੌਰਾ ਕਰਦਿਆਂ ਦਿੱਤੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 540 ਮੈਗਾਵਾਟ ਦਾ ਇਹ ਥਰਮਲ ਪਲਾਂਟ ਸਾਲ 2024 ਵਿੱਚ ਜੀ. ਵੀ. ਕੇ. ਕੰਪਨੀ ਤੋਂ 1080 ਕਰੋੜ ਰੁਪਏ ਵਿੱਚ ਖਰੀਦਿਆ ਸੀ ਅਤੇ ਇਸ ਦੀ ਕੁੱਲ਼ 1175 ਏਕੜ ਜ਼ਮੀਨ ਹੈ।ਉਹਨਾਂ ਦੱਸਿਆ ਕਿ ਇਸ ਥਰਮਲ ਪਲਾਂਟ ਵਿੱਚ 270 ਮੈਗਾਵਾਟ ਦੇ 2 ਯੂਨਿਟ ਚੱਲ ਰਹੇ ਹਨ। ਉਹਨਾਂ ਦੱਸਿਆ ਕਿ ਇੱਕ ਯੂਨਿਟ ਦੀ ਓਵਰਹਾਲਿੰਗ ਮੁਕੰਮਲ ਹੋ ਗਈ ਹੈ ਅਤੇ ਦੂਜੇ ਯੂਨਿਟ ਦੀ ਓਵਰਹਾਲਿੰਗ 10 ਮਈ ਤੱਕ ਮੁਕੰਮਲ ਕਰ ਲਈ ਜਾਵੇਗੀ।

ਕੈਬਨਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਇਸ ਥਰਮਲ ਪਲਾਂਟ ਵੱਲੋਂ ਬਿਜਲੀ ਦੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ| ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਥਰਮਲ ਪਲਾਂਟਾਂ ਵਿੱਚ ਕੋਲੇ ਦਾ ਵਾਧੂ ਭੰਡਾਰ ਪਿਆ ਹੈ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਕੋਲ ਮੌਜੂਦਾ ਸਮੇਂ 41 ਦਿਨ ਦਾ ਕੌਲਾ ਸਟਾਕ ਵਿਚ ਪਿਆ ਹੈ।

ਉਹਨਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਮੁੁਹੱਈਆ ਕਰਵਾਈ ਜਾਵੇਗੀ|
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੀ ਸਮਰੱਥਾ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ 10 ਨਵੇਂ ਇੰਜਨੀਅਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਜਦੋਂ ਤੋਂ ਇਹ ਥਰਮਲ ਪਲਾਂਟ ਪੰਜਾਬ ਸਰਕਾਰ ਵੱਲੋਂ ਖਰੀਦਿਆ ਗਿਆ ਹੈ ਤਾਂ ਇਸ ਦੀ ਸਮਰੱਥਾ ਨੂੰ ਹੋਰ ਵਧਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਥਰਮਲ ਪਲਾਂਟ ਦੀ ਕਾਰਜ ਕੁਸ਼ਲਤਾ ਨੂੰ ਵਧਾਉਂਦਿਆਂ ਪੰਜਾਬ ਸਰਕਾਰ ਵੱਲੋਂ
ਕਾਫੀ ਸੁਧਾਰ ਕੀਤੇ ਗਏ ਹਨ ਅਤੇ ਇਸ ਦਾ ਪੀ ਐਲ ਐਫ ਲੋਡ ਜੋ ਕਿ ਔਸਤਨ 25 ਫੀਸਦੀ ਸੀ ਨੂੰ ਜਿਸ ਨੂੰ ਵਧਾ ਕੇ 77 ਫੀਸਦੀ ਕੀਤਾ ਗਿਆ ਹੈ|
ਇਸ ਮੌਕੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ, ਹਰਜੀਤ ਸਿੰਘ ਡਾਇਰੈਕਟਰ ਜੈਨਰੇਸ਼ਨ, ਸੁਰਿੰਦਰ ਕੁਮਾਰ ਬੇਰੀ ਡਾਇਰੈਕਟਰ ਫਾਇਨਾਂਸ, ਇੰਦਰਪਾਲ ਸਿੰਘ ਡਾਇਰੈਕਟਰ ਡਿਸਟਰੀਬਿਊਸ਼ਨ, ਐਮ. ਆਰ. ਬਾਂਸਲ ਚੀਫ ਇੰਜਨੀਅਰ ਲਹਿਰਾ ਮੁਹੱਬਤ, ਹਰੀਸ਼ ਕੁਮਾਰ ਸ਼ਰਮਾ ਚੀਫ ਇੰਜੀਨੀਅਰ ਰੋਪੜ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...