ਨਿਰਮਲ ਧਾਲੀਵਾਲ ਸੀ ਪੀ ਆਈ ਪੰਜਾਬ ਨਵੇਂ ਸਕੱਤਰ

by | Apr 8, 2026 | daily | 0 comments

ਪਾਰਟੀ ਪੰਜਾਬ ਅਸੈਂਬਲੀ ਚੋਣਾਂ ਪੂਰੀ ਤਾਕਤ ਨਾਲ ਲੜੇਗੀ : ਡੀ ਰਾਜਾ, ਹਾੜੀ ਸੀਜ਼ਨ ਮੁੱਕਣ ਤੋਂ ਬਾਅਦ ਲੋਕ ਮੁੱਦਿਆਂ ’ਤੇ ਵਿਸ਼ੇਸ਼ ਮੁਹਿੰਮ ਚਲਾਵਾਂਗੇ : ਧਾਲੀਵਾਲ
ਚੰਡੀਗੜ੍ਹ, 8 ਅਪਰੈਲ: ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਦੀ ਸੂਬਾ ਕੌਂਸਲ ਦੀ ਮੀਟਿੰਗ ਵਿੱਚ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੂੰ ਸੂਬਾ ਸਕੱਤਰ ਚੁਣ ਲਿਆ ਗਿਆ। ਉਨ੍ਹਾ ਦਾ ਨਾਂਅ ਪਹਿਲੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਪੇਸ਼ ਕੀਤਾ। ਕੌਂਸਲ ਮੈਂਬਰਾਂ ਨੇ ਸਰਬ-ਸੰਮਤੀ ਨਾਲ ਇਸ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਮੈਂਬਰਾਂ ਨੇ ਨਾਅਰੇ ਲਾ ਕੇ ਕਾਮਰੇਡ ਧਾਲੀਵਾਲ ਦਾ ਸਕੱਤਰ ਵਜੋਂ ਚੁਣੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਮਰੇਡ ਬੰਤ ਸਿੰਘ ਬਰਾੜ ਨੇ ਸਾਥੀ ਨਿਰਮਲ ਸਿੰਘ ਧਾਲੀਵਾਲ ਦੀ ਸ਼ਖਸੀਅਤ ਦੇ ਵੱਖ-ਵੱਖ ਮਾਣਮੱਤੇ ਪਹਿਲੂਆਂ ਦਾ ਜ਼ਿਕਰ ਕੀਤਾ। ਉਨ੍ਹਾ ਕਿਹਾ ਕਿ ਧਾਲੀਵਾਲ ਜਿੱਥੇ ਵੱਡੇ ਟਰੇਡ ਯੂਨੀਅਨ ਆਗੂ ਹਨ, ਉੱਥੇ ਉਹ ਸੀ ਪੀ ਆਈ ਦੇ ਸੰਜੀਦਾ ਆਗੂਆਂ ਵਿੱਚ ਸ਼ੁਮਾਰ ਕੀਤੇ ਜਾਂਦੇ ਹਨ। ਉਨ੍ਹਾ ਕਿਹਾ ਕਿ ਬੀਤੇ ਸਾਲ ਦੇ ਅਖੀਰ ਵਿੱਚ ਜਲੰਧਰ ਵਿੱਚ ਹੋਈ ਬੇਹੱਦ ਸਫ਼ਲ ਪਾਰਟੀ ਕਾਂਗਰਸ ਵਿੱਚ ਕਾਮਰੇਡ ਧਾਲੀਵਾਲ ਦੀ ਸ਼ਾਨਦਾਰ ਭੂਮਿਕਾ ਹਮੇਸ਼ਾ ਯਾਦ ਰੱਖੀ ਜਾਵੇਗੀ। ਉਨ੍ਹਾ ਦੱਸਿਆ ਕਿ ਉਹ ਟ੍ਰਾਂਸਪੋਰਟ ਕਾਮਿਆਂ ਦੀ ਨੈਸ਼ਨਲ ਫੈਡਰੇਸ਼ਨ ਦੇ ਲੰਮਾ ਸਮਾਂ ਮੋਹਰੀ ਆਗੂ ਰਹੇ। ਬਰਾੜ ਨੇ ਇਹ ਵੀ ਦੱਸਿਆ ਕਿ ਕਾਮਰੇਡ ਧਾਲੀਵਾਲ ਨੇ ਵਕਾਲਤ ਕੀਤੀ ਹੋਈ ਹੈ। ਉਨ੍ਹਾ ਵਕਾਲਤ ਦਾ ਕਿੱਤਾ ਅਪਣਾਉਣ ਦੀ ਥਾਂ ਆਮ ਲੋਕਾਂ ਦੇ ਹਿੱਤਾਂ ਲਈ ਜੂਝਣ ਨੂੰ ਪਹਿਲ ਦਿੱਤੀ। ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਕੀਤੀ।
ਇਸ ਦੌਰਾਨ ਸੂਬਾ ਐਗਜ਼ੈਕਟਿਵ ਚੁਣੀ ਗਈ। ਇਸ ਵਿੱਚ ਬੰਤ ਸਿੰਘ ਬਰਾੜ, ਨਿਰਮਲ ਸਿੰਘ ਧਾਲੀਵਾਲ, ਹਰਦੇਵ ਸਿੰਘ ਅਰਸ਼ੀ, ਪ੍ਰਿਥੀਪਾਲ ਸਿੰਘ ਮਾੜੀਮੇਘਾ, ਅਮਰਜੀਤ ਸਿੰਘ ਆਸਲ, ਦੇਵੀ ਕੁਮਾਰੀ ਸਰਹਾਲੀ ਕਲਾਂ, ਨਰਿੰਦਰ ਕੌਰ ਸੋਹਲ, ਬਲਦੇਵ ਸਿੰਘ ਨਿਹਾਲਗੜ੍ਹ, ਰਜਿੰਦਰਪਾਲ ਕੌਰ, ਲਖਬੀਰ ਸਿੰਘ ਨਿਜ਼ਾਮਪੁਰ, ਗੁਲਜ਼ਾਰ ਸਿੰਘ ਬਸੰਤ ਕੋਟ, ਕੁਲਵੰਤ ਸਿੰਘ ਮੌਲਵੀਵਾਲ, ਕ੍ਰਿਸ਼ਨ ਚੌਹਾਨ, ਦਵਿੰਦਰ ਸੋਹਲ, ਦਸਵਿੰਦਰ ਕੌਰ, ਕਸ਼ਮੀਰ ਸਿੰਘ ਫਿਰੋਜ਼ਪੁਰ, ਅਸ਼ੋਕ ਕੌਸ਼ਲ ਫਰੀਦਕੋਟ, ਮਹਿੰਦਰ ਪਾਲ ਸਿੰਘ ਮੁਹਾਲੀ, ਬਲਕਰਨ ਸਿੰਘ ਬਰਾੜ ਤੇ ਸੁਖਦੇਵ ਸਿੰਘ ਸਿਰਸਾ ਸ਼ਾਮਲ ਹਨ। ਕਾਰਜਕਾਰਨੀ ਲਈ ਕੁਝ ਸੀਟਾਂ ਖਾਲੀ ਰੱਖੀਆਂ ਗਈਆਂ ਹਨ। ਨਵੇਂ ਚੁਣੇ ਗਏ ਸੂਬਾ ਸਕੱਤਰੇਤ ਵਿੱਚ ਬੰਤ ਸਿੰਘ ਬਰਾੜ, ਨਿਰਮਲ ਸਿੰਘ ਧਾਲੀਵਾਲ, ਹਰਦੇਵ ਸਿੰਘ ਅਰਸ਼ੀ, ਪ੍ਰਿਥੀਪਾਲ ਸਿੰਘ ਮਾੜੀਮੇਘਾ, ਅਮਰਜੀਤ ਸਿੰਘ ਆਸਲ, ਨਰਿੰਦਰ ਕੌਰ ਸੋਹਲ, ਬਲਦੇਵ ਸਿੰਘ ਨਿਹਾਲਗੜ੍ਹ, ਦੇਵੀ ਕੁਮਾਰੀ ਸਰਹਾਲੀ ਕਲਾਂ ਅਤੇ ਕ੍ਰਿਸ਼ਨ ਕੁਮਾਰ ਚੌਹਾਨ (ਇਨਵਾਇਟੀ) ਸ਼ਾਮਲ ਹਨ। ਕੁਝ ਸੀਟਾਂ ਖਾਲੀ ਰੱਖੀਆਂ ਗਈਆਂ। ਸੂਬਾ ਕੌਂਸਲ ਵੱਲੋਂ ਕਾਮਰੇਡ ਨਰਿੰਦਰ ਕੌਰ ਸੋਹਲ ਨੂੰ ਸੂਬਾ ਕੈਸ਼ੀਅਰ ਵਜੋਂ ਚੁਣਿਆ ਗਿਆ। ਸਹਾਇਕ ਕੈਸ਼ੀਅਰ ਕਾਮਰੇਡ ਮਹਿੰਦਰ ਪਾਲ ਨੂੰ ਚੁਣਿਆ ਗਿਆ। ਕਾਮਰੇਡ ਐੱਨ ਕੇ ਗੌੜ, ਵੇਦ ਪ੍ਰਕਾਸ਼ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ’ਤੇ ਅਧਾਰਤ ਆਡਿਟ ਕਮੇਟੀ ਦੀ ਚੋਣ ਕੀਤੀ ਗਈ। ਕੰਟਰੋਲ ਕਮਿਸ਼ਨ ਦਾ ਚੇਅਰਮੈਨ ਸੁਖਚੈਨ ਸਿੰਘ ਨੂੰ ਚੁਣਿਆ ਗਿਆ। ਚੇਅਰਮੈਨ ਦੀ ਚੋਣ ਲਈ ਕਾਮਰੇਡ ਚੰਦ ਫਤਿਹਪੁਰੀ ਨੇ ਨਾਂਅ ਪੇਸ਼ ਕੀਤਾ। ਸੂਬਾ ਕੌਂਸਲ ਵੱਲੋਂ ਨੈਸ਼ਨਲ ਕੌਂਸਲ ਲਈ 6 ਮੈਂਬਰਾਂ ਦੇ ਨਾਂਅ ਪ੍ਰਵਾਨਗੀ ਲਈ ਭੇਜੇ ਗਏ ਹਨ। ਇਸ ਦੌਰਾਨ ਪਿਛਲੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਆਪਣੇ ਕਾਰਜਕਾਲ ਦੌਰਾਨ ਪੂਰੇ ਪੰਜਾਬ ਦੇ ਕਮਿਊਨਿਸਟਾਂ ਅਤੇ ਹੋਰਨਾਂ ਵੱਲੋਂ ਮਿਲੇ ਪਿਆਰ-ਸਤਿਕਾਰ ਲਈ ਧੰਨਵਾਦ ਕੀਤਾ।
ਸੂਬਾ ਕੌਂਸਲ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਡੀ. ਰਾਜਾ ਨੇ ਕਿਹਾ ਕਿ ਸੀ ਪੀ ਆਈ ਕੋਈ ਇਮਾਰਤ ਨਹੀਂ, ਇਹ ਭਾਵਨਾਵਾਂ ਅਤੇ ਮਨੁੱਖੀ ਦਰਦ ਰੱਖਣ ਵਾਲੇ ਲੋਕਾਂ ਦੀ ਪਾਰਟੀ ਹੈ। ਇਸ ਲਈ ਅਸੀਂ ਸੋਚਣਾ ਹੈ ਕਿ ਮਨੁੱਖਤਾ ਲਈ ਹੋਰ ਚੰਗੇਰਾ ਕੀ ਹੋ ਸਕਦਾ ਹੈ। ਡੀ. ਰਾਜਾ ਨੇ ਪੰਜਾਬ ਬਾਰੇ ਗੱਲ ਕਰਦਿਆਂ ਕਿਹਾ ਕਿ ਅਗਲੇ ਸਾਲ ਇੱਥੇ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। ਪਾਰਟੀ ਨੇ ਇਨ੍ਹਾਂ ਚੋਣਾਂ ਵਿੱਚ ਸਿਆਸੀ ਸਥਿਤੀ ਸੁਧਾਰਨ ਲਈ ਪੂਰਾ ਤਾਣ ਲਾਉਣਾ ਹੈ। ਪੰਜਾਬ ਲਈ ਇਹ ਚੋਣ ਬੜੀ ਮਹੱਤਵਪੂਰਨ ਹੈ। ਉਨ੍ਹਾ ਅਤੀਤ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਸੀ ਪੀ ਆਈ ਦੀ ਸ਼ਾਨਦਾਰ ਭੂਮਿਕਾ ਰਹੀ ਹੈ। ਉਨ੍ਹਾ ਕਿਹਾ ਕਿ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੂੰ ਵਿਧਾਨ ਸਭਾ ਵਿੱਚ ਵਧੀਆ ਭੂਮਿਕਾ ਨਿਭਾਉਣ ਬਦਲੇ ‘ਬੈੱਸਟ ਪਾਰਲੀਮੈਂਟੇਰੀਅਨ’ ਦਾ ਸਨਮਾਨ ਮਿਲ ਚੁੱਕਾ ਹੈ। ਇਹ ਸਾਡੇ ਭਵਿੱਖ ਲਈ ਪ੍ਰੇਰਨਾ-ਸਰੋਤ ਬਣਨਾ ਚਾਹੀਦਾ ਹੈ। ਡੀ. ਰਾਜਾ ਨੇ ਕਿਹਾ ਕਿ ਇਸੇ ਅਪੈ੍ਰਲ ਵਿੱਚ ਕੇਰਲਾ, ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿੱਚ ਚੋਣਾਂ ਦਾ ਕੰਮ ਨੇਪਰੇ ਚੜ੍ਹਨਾ ਹੈ। ਸਾਨੂੰ ਆਸ ਹੈ ਕਿ ਕੇਰਲਾ ਵਿੱਚ ਖੱਬਾ ਫਰੰਟ ਮੁੜ ਸੱਤਾ ਸੰਭਾਲੇਗਾ। ਉਨ੍ਹਾ ਕਿਹਾ ਕਿ ਪੱਛਮੀ ਬੰਗਾਲ ਵਿੱਚ ਮੁੱਖ ਮੁਕਾਬਲਾ ਭਾਜਪਾ ਅਤੇ ਟੀ ਐੱਮ ਸੀ ਦਰਮਿਆਨ ਹੈ। ਸੀ ਪੀ ਆਈ ਉੱਥੇ 17 ਸੀਟਾਂ ’ਤੇ ਚੋਣ ਲੜ ਰਹੀ ਹੈ। ਇਸੇ ਤਰ੍ਹਾਂ ਅਸਾਮ ਵਿੱਚ ਅਸੀਂ ਤਿੰਨ ਅਤੇ ਪੁਡੂਚੇਰੀ ਵਿੱਚ ਵੀ ਇੱਕ ਸੀਟ ’ਤੇ ਚੋਣ ਲੜ ਰਹੇ ਹਾਂ।
ਇਸ ਤੋਂ ਪਹਿਲਾਂ ਨਵੇਂ ਚੁਣੇ ਗਏ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ। ਉਨ੍ਹਾ ਕਿਹਾ ਕਿ ਹਾੜ੍ਹੀ ਸੀਜ਼ਨ ਮੁੱਕਦਿਆਂ ਹੀ ਪੰਜਾਬ ਵਿੱਚ ਸੀ ਪੀ ਆਈ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਵਿੱਚ ਵੱਖ-ਵੱਖ ਥਾਂਵਾਂ ’ਤੇ ਕਨਵੈਨਸ਼ਨਾਂ ਵੀ ਕੀਤੀਆਂ ਜਾਣਗੀਆਂ। ਸੂਬਾ ਕੌਂਸਲ ਨੂੰ ਸੀ ਪੀ ਆਈ ਦੇ ਕੇਂਦਰੀ ਆਗੂ ਡਾ. ਗਰੀਸ਼ ਸ਼ਰਮਾ ਨੇ ਵੀ ਸੰਬੋਧਨ ਕੀਤਾ। ਆਖੀਰ ਵਿੱਚ ਕਾਮਰੇਡ ਡੀ. ਰਾਜਾ, ਡਾ. ਗਰੀਸ਼ ਸ਼ਰਮਾ, ਕਾਮਰੇਡ ਹਰਦੇਵ ਸਿੰਘ ਅਰਸ਼ੀ, ਕਾਮਰੇਡ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਅਤੇ ਕਾਮਰੇਡ ਬੰਤ ਸਿੰਘ ਬਰਾੜ ਨੂੰ ਸਨਮਾਨਤ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...